25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕਰਨ ਨਾਲ ਨੌਜਵਾਨ ਦੀ ਮੌਤ

ਝਬਾਲ (ਤਰਨ ਤਾਰਨ), 25 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਝਬਾਲ ਦੇ ਇਕ ਨੌਜਵਾਨ ਦੀ ਕਥਿਤ ਤੌਰ ’ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਰਬੀਰ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਝਬਾਲ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਝਬਾਲ (ਤਰਨ ਤਾਰਨ), 25 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਝਬਾਲ ਦੇ ਇਕ ਨੌਜਵਾਨ ਦੀ ਕਥਿਤ ਤੌਰ ’ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਰਬੀਰ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਝਬਾਲ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਮ੍ਰਿਤਕ ਦੀ ਦੇਹ ਝਬਾਲ ਚੌਂਕ ਵਿਚ ਰੱਖ ਕੇ ਧਰਨਾ ਲਗਾ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਸ਼ਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਅਮਰਬੀਰ ਸਿੰਘ ਦਾ ਕਰੀਬ ਦੋ ਸਾਲ ਪਹਿਲਾਂ ਪਿੰਡ ਭੜਾੜੀਵਾਲ ਦੀ ਰਹਿਣ ਵਾਲੀ ਅਰਸ਼ ਕੌਰ ਨਾਲ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਬਾਅਦ ਅਰਸ਼ ਆਪਣੇ ਪੇਕੇ ਘਰ ਚਲੀ ਗਈ ਸੀ। ਪਿਤਾ ਦੇ ਦੋਸ਼ਾਂ ਅਨੁਸਾਰ, ਇਸ ਦੌਰਾਨ ਲੜਕੀ ਦੇ ਮਾਪਿਆਂ ਵਲੋਂ ਬਿਨਾਂ ਤਲਾਕ ਲਏ ਉਸ ਦਾ ਦੂਜਾ ਵਿਆਹ ਪਿੰਡ ਮੰਨਣ ਵਿਖੇ ਟਿੰਕੂ ਪੁੱਤਰ ਹਰਦੀਪ ਸਿੰਘ ਨਾਲ ਕਰ ਦਿੱਤਾ ਗਿਆ। ਸ਼ਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਕਰੀਬ ਛੇ ਮਹੀਨਿਆਂ ਬਾਅਦ ਅਰਸ਼ ਕੌਰ ਮੁੜ ਆਪਣੇ ਪਹਿਲੇ ਪਤੀ ਅਮਰਬੀਰ ਸਿੰਘ ਕੋਲ ਪਿੰਡ ਝਬਾਲ ਆ ਗਈ। ਜਦੋਂ ਉਨ੍ਹਾਂ ਨੇ ਇਸ ਸੰਬੰਧੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾਇਆ ਤਾਂ ਕਥਿਤ ਤੌਰ ’ਤੇ ਲੜਕੀ ਦੇ ਮਾਪਿਆਂ ਅਤੇ ਪਿੰਡ ਮੰਨਣ ਵਿਖੇ ਉਸ ਦਾ ਦੂਜਾ ਵਿਆਹ ਹੋਣ ਵਾਲੇ ਪਰਿਵਾਰ ਦੇ ਮੈਂਬਰਾਂ ਸਮੇਤ ਕਰੀਬ 15 ਤੋਂ 20 ਵਿਅਕਤੀ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਅਮਰਬੀਰ ਸਿੰਘ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਅਮਰਬੀਰ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਸੰਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕਰਦਿਆਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਧਾਰਮਿਕ ਸੰਸਥਾਵਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ-ਹਾਈ ਕੋਰਟ
Ad Position 24