ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੇ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿੱਤੀ-ਰਾਜਪਾਲ ਕਟਾਰੀਆ
‘ਅਤੀਤ ਦੀ ਯਾਦ, ਵਰਤਮਾਨ ਦੀ ਸਮਝ ਅਤੇ ਭਵਿੱਖ’ ਵਿਸ਼ੇ ’ਤੇ ਹੋਈ ਚਰਚਾ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ‘ਅਤੀਤ ਦੀ ਯਾਦ, ਵਰਤਮਾਨ ਦੀ ਸਮਝ ਅਤੇ ਭਵਿੱਖ ਦੀ ਕਲਪਨਾ’ ਵਿਸ਼ੇ ’ਤੇ ਆਧਾਰਿਤ ਕਰਵਾਈ ਜਾ ਰਹੀ 2 ਦਿਨਾਂ ਅੰਤਰਰਾਸ਼ਟਰੀ ਕਨਕਲੇਵ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੀ ਅਮੀਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੇ ਮਨੁੱਖਤਾ, ਬਰਾਬਰੀ, ਸੇਵਾ ਅਤੇ ਕੁਰਬਾਨੀ ਦੀ ਅਜਿਹੀ ਮਹਾਨ ਪਰੰਪਰਾ ਸਥਾਪਿਤ ਕੀਤੀ ਹੈ, ਜਿਸ ਨੇ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿੱਤੀ ਹੈ।
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ 450ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ‘ਅਤੀਤ ਦੀ ਯਾਦ, ਵਰਤਮਾਨ ਦੀ ਸਮਝ ਅਤੇ ਭਵਿੱਖ ਦੀ ਕਲਪਨਾ’ ਵਿਸ਼ੇ ’ਤੇ ਆਧਾਰਿਤ ਕਰਵਾਈ ਜਾ ਰਹੀ 2 ਦਿਨਾਂ ਅੰਤਰਰਾਸ਼ਟਰੀ ਕਨਕਲੇਵ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੀ ਅਮੀਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਸਮਰੱਥ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੇ ਮਨੁੱਖਤਾ, ਬਰਾਬਰੀ, ਸੇਵਾ ਅਤੇ ਕੁਰਬਾਨੀ ਦੀ ਅਜਿਹੀ ਮਹਾਨ ਪਰੰਪਰਾ ਸਥਾਪਿਤ ਕੀਤੀ ਹੈ, ਜਿਸ ਨੇ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿੱਤੀ ਹੈ। ਇਸ ਕਨਕਲੇਵ ਵਿਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ, ਵਿਸ਼ੇਸ਼ ਮਹਿਮਾਨ ਤਰਨਜੀਤ ਸਿੰਘ ਸੰਧੂ, ‘ਅਜੀਤ’ ਪ੍ਰਕਾਸ਼ਨ ਦੇ ਸੀਨੀਅਰ ਐਗਜੀਕਿਊਟਿਵ ਅਤੇ ਸੈਨੇਟ ਮੈਂਬਰ ਗੁਰਜੋਤ ਕੌਰ ਹਮਦਰਦ ਅਤੇ ਪ੍ਰਸਿੱਧ ਵਿਦਵਾਨ ਪ੍ਰੋ. (ਡਾ.) ਗੁਰਿੰਦਰ ਸਿੰਘ ਮਾਨ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਪ-ਕੁਲਪਤੀ ਪ੍ਰੋ. (ਡਾ .) ਕਰਮਜੀਤ ਸਿੰਘ ਵਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਲਿਖੀ ‘ਸਿੱਖ ਧਰਮ: ਮੁੱਢਲੀ ਜਾਣਕਾਰੀ’ ਪੁਸਤਕ ਲੋਕ ਅਰਪਣ ਕੀਤੀ ਗਈ ਜਦਕਿ ਉਪ ਕੁਲਪਤੀ ਨੇ ਇਸ ਮੌਕੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਵਿੰਦਰ ਸਿੰਘ ਸੈਣੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਿੱਖ ਸਟੱਡੀ ਚੇਅਰ ਦੇ ਡਾਇਰੈਕਟਰ, ਪ੍ਰੋ. ਅਮਰਜੀਤ ਸਿੰਘ ਨੇ ਕਨਕਲੇਵ ਬਾਰੇ ਵਿਸਥਾਰ ਪੂਰਵਕ ਦੱਸਿਆ। ਮੰਚ ’ਤੇ ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਪਣੇ ਸਵਾਗਤੀ ਸੰਬੋਧਨ ਵਿਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਸਿਰਫ਼ ਅਤੀਤ ਨੂੰ ਯਾਦ ਕਰਨ ਦਾ ਮੌਕਾ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਹਿਰ ਦੇ ਬਿਹਤਰ ਭਵਿੱਖ ਦੀ ਰੂਪ-ਰੇਖਾ ਤਿਆਰ ਕਰਨ ਦਾ ਵੀ ਮਹੱਤਵਪੂਰਨ ਸਮਾਂ ਹੈ। ਇਸ ਮੌਕੇ ਤਰਨਜੀਤ ਸਿੰਘ ਸੰਧੂ, ਡਾ. ਗੁਰਿੰਦਰ ਸਿੰਘ ਮਾਨ ਡਾ. ਇੰਦਰਜੀਤ ਕੌਰ, ਡਾ. ਅਵਤਾਰ ਸਿੰਘ, ਪ੍ਰੋ. ਨਿਰਮਲ ਸਿੰਘ ਜੌੜਾ, ਹਿਮਾਨੀ ਅਰੋੜਾ, ਪ੍ਰੋ. ਮਨਜਿੰਦਰ ਸਿੰਘ, ਪ੍ਰੋ. ਬਲਜੀਤ ਕੌਰ ਆਦਿ ਹਾਜ਼ਰ ਸਨ।