25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੱਲੂਪੁਰ ਖੇੜਾ ’ਚ ‘ਪੁਨਰ ਸੁਰਜੀਤ’ ਦੀ ਆਮਦ ਨੇ ਭਖਾਈ ਪੰਜਾਬ ਦੀ ਸਿਆਸਤ ਪਰਮਿੰਦਰ ਸਿੰਘ ਢੀਂਡਸਾ ਦੀ ਫੇਰੀ ਨੇ ਸੰਭਾਵੀ ਗੱਠਜੋੜ ਦੀ ਚਰਚਾ ਨੂੰ ਕੀਤਾ ਤੇਜ਼ ਸੁਰਿੰਦਰਪਾਲ ਸਿੰਘ ਵਰਪਾਲ

ਅੰਮ੍ਰਿਤਸਰ, 25 ਨਵੰਬਰ-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਹਲਚਲ ਦੇਖਣ ਨੂੰ ਮਿਲੀ ਹੈ। ਇਸ ਸਮਾਗਮ ਵਿਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਆਗੂਆਂ ਦੀ ਵਿਸ਼ੇਸ਼ ਸ਼ਮੂਲੀਅਤ ਅਤੇ ਉਨ੍ਹਾਂ ਵਲੋਂ ਅੰਮ੍ਰਿਤਪਾਲ ਸਿੰਘ ਦੀਆਂ ਕੀਤੀਆਂ ਗਈਆਂ ਤਾਰੀਫ਼ਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨਾਂ ਅਤੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ।

Ad Position 21
No active advertisement
ਜੱਲੂੁਪੁਰਾ ਖੇੜਾ ਵਿਖੇ ਮਾਤਾ ਚਰਨ ਕੌਰ ਨਮਿਤ ਬੀਤੇ ਦਿਨੀਂ ਹੋਏ ਸ਼ਰਧਾਂਜਲੀ ਸਮਾਗਮ ’ਚ ਸ਼ਾਮਿਲ ਪਰਮਿੰਦਰ ਸਿੰਘ ਢੀਂਡਸਾ ਦੀ ਇਕ ਪੁਰਾਣੀ ਤਸਵੀਰ। ਤਸਵੀਰ : ਸ਼ਰਨਬੀਰ ਸਿੰਘ ਕੰਗ 26-11-2026
ਅੰਮ੍ਰਿਤਸਰ, 25 ਨਵੰਬਰ-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਸ਼ਰਧਾਂਜਲੀ ਸਮਾਗਮ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਹਲਚਲ ਦੇਖਣ ਨੂੰ ਮਿਲੀ ਹੈ। ਇਸ ਸਮਾਗਮ ਵਿਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਆਗੂਆਂ ਦੀ ਵਿਸ਼ੇਸ਼ ਸ਼ਮੂਲੀਅਤ ਅਤੇ ਉਨ੍ਹਾਂ ਵਲੋਂ ਅੰਮ੍ਰਿਤਪਾਲ ਸਿੰਘ ਦੀਆਂ ਕੀਤੀਆਂ ਗਈਆਂ ਤਾਰੀਫ਼ਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨਾਂ ਅਤੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਨੂੰ ਤੇਜ਼ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਚਰਨ ਕੌਰ, ਜਿਨ੍ਹਾਂ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ ਜੱਲੂਪੁਰ ਖੇੜਾ ਵਿਖੇ ਕੀਤਾ ਗਿਆ ਸੀ, ਜਿਸ ’ਚ ਸ਼ਾਮਿਲ ਹੋਣ ਲਈ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਲੋਂ 3 ਘੰਟੇ ਦੀ ਹਿਰਾਸਤੀ ਪੈਰੋਲ ਮਿਲੀ ਸੀ, ਜਿਸ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ ਹੋਈ ਇਸ 3 ਘੰਟੇ ਦੀ ਫੇਰੀ ਨੇ ਪੰਜਾਬ ਦੀ ਸਿਆਸਤ ’ਤੇ ਡੂੰਘਾ ਅਸਰ ਪਾਇਆ ਹੈ। ਲੰਬੇ ਸਮੇਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਆਮਦ ਨੇ ਜਿਥੇ ਪੰਥਕ ਹਲਕਿਆਂ ਵਿਚ ਭਾਰੀ ਭਾਵੁਕਤਾ ਅਤੇ ਹਮਦਰਦੀ ਦੀ ਲਹਿਰ ਪੈਦਾ ਕੀਤੀ ਹੈ, ਉੱਥੇ ਹੀ ਸਿਆਸੀ ਧਿਰਾਂ ਨੂੰ ਇਹ ਅਹਿਸਾਸ ਵੀ ਕਰਵਾ ਦਿੱਤਾ ਹੈ ਕਿ ਜੇਲ੍ਹ ਵਿਚ ਹੋਣ ਦੇ ਬਾਵਜੂਦ ਉਨ੍ਹਾਂ ਦਾ ਜ਼ਮੀਨੀ ਆਧਾਰ ਬਰਕਰਾਰ ਹੈ। ਇਸ ਪੈਰੋਲ ਤੋਂ ਬਾਅਦ ਉਸ ਦੀ ਪੱਕੀ ਰਿਹਾਈ ਦੀ ਮੰਗ ਨੇ ਵੀ ਜ਼ੋਰ ਫੜ ਲਿਆ ਹੈ। ਹੁਣ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਮੁੱਖ ਆਗੂਆਂ ਦੀ ਹਾਜ਼ਰੀ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਸਮਾਗਮ ਦੌਰਾਨ ਸੰਗਤ ਅਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਅੰਮ੍ਰਿਤਪਾਲ ਸਿੰਘ ਦੇ ਕਾਰਜਾਂ ਅਤੇ ਪੰਥਕ ਜਜ਼ਬੇ ਦੀ ਖੁੱਲ੍ਹ ਕੇ ਤਾਰੀਫ਼ ਕੀਤੀ, ਜਿਸ ਦੇ ਸਿਆਸੀ ਹਲਕਿਆਂ ਵਿਚ ਵੱਡੇ ਅਰਥ ਕੱਢੇ ਜਾ ਰਹੇ ਹਨ। ਢੀਂਡਸਾ ਨੇ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਅਤੇ ਸਿੱਖੀ ਨਾਲ ਜੋੜਨ ਲਈ ਚਲਾਈ ਗਈ ਲਹਿਰ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਵਿਚ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਦੀ ਇਕੱਠਿਆਂ ਸ਼ਮੂਲੀਅਤ ਅਤੇ ਅੰਮ੍ਰਿਤਪਾਲ ਸਿੰਘ ਪ੍ਰਤੀ ਦਿਖਾਈ ਗਈ ਇਸ ਨੇੜਤਾ ਨੇ ਸਿਆਸੀ ਸਮੀਕਰਨਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’, ‘ਅਕਾਲੀ ਦਲ (ਪੁਨਰ ਸੁਰਜੀਤ)’ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਾਲੇ ਇਕ ਤਿੰਨ-ਧਿਰੀ ਗਠਜੋੜ ਦੀ ਰੂਪ-ਰੇਖਾ ਤਿਆਰ ਹੋ ਰਹੀ ਹੈ। ਇਸ ਦੌਰਾਨ ਬੰਦ ਕਮਰਾ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਇਸ ਸਮਾਗਮ ਤੋਂ ਠੀਕ ਪਹਿਲਾਂ ਫ਼ਰੀਦਕੋਟ ਵਿਖੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਿਚਾਲੇ ਹੋਈ ਮੀਟਿੰਗ ਨੇ ਵੀ ਇਨ੍ਹਾਂ ਕਿਆਸ ਅਰਾਈਆਂ ਨੂੰ ਪੱਕਾ ਕੀਤਾ ਹੈ। ਪੰਥਕ ਵੋਟ ਬੈਂਕ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਸੰਬੰਧੀ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਢੀਂਡਸਾ ਵਲੋਂ ਅੰਮ੍ਰਿਤਪਾਲ ਸਿੰਘ ਦੀ ਤਾਰੀਫ਼ ਕਰਨਾ ਅਤੇ ਸੀਨੀਅਰ ਆਗੂਆਂ ਦਾ ਪਰਿਵਾਰ ਨਾਲ ਖੜ੍ਹਨਾ ਦਰਸਾਉਂਦਾ ਹੈ ਕਿ ਪੰਥਕ ਧਿਰਾਂ ਆਪਸੀ ਵਖਰੇਵੇਂ ਭੁਲਾ ਕੇ ਇਕ ਸਾਂਝਾ ਮੰਚ ਉਸਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਥੇ ਹੀ ਅੰਮ੍ਰਿਤਪਾਲ ਸਿੰਘ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਵੀ ਆਪਣੇ ਸੰਬੋਧਨ ਦੌਰਾਨ ਪੰਥਕ ਧਿਰਾਂ ਨੂੰ ਪੰਜਾਬ ਦੇ ਬਿਹਤਰ ਭਵਿੱਖ ਲਈ ਧਾਰਮਿਕ ਅਤੇ ਸਿਆਸੀ ਤੌਰ ’ਤੇ ਮਜਬੂਤ ਹੋਣ ਦੀ ਅਪੀਲ ਕੀਤੀ ਹੈ। ਇਕ ਪਾਸੇ ਜਿੱਥੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਹਿਲਾਂ ਹੀ ਬਸਪਾ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲਣ ਦੀ ਪੁਸ਼ਟੀ ਕਰ ਚੁੱਕੇ ਹਨ, ਉੱਥੇ ਹੀ ਹੁਣ ਜੱਲੂਪੁਰ ਖੇੜਾ ਵਿਖੇ ਢੀਂਡਸਾ ਦੇ ਬਿਆਨਾਂ ਨੇ ਇਸ ਸੰਭਾਵੀ ਮਹਾਂਗਠਜੋੜ ਦੀ ਨੀਂਹ ਹੋਰ ਮਜ਼ਬੂਤ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਲਿਕਅਰਜੁਨ ਖਡ਼ਗੇ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਸੁਣਵਾਈ ਅੱਜ ਅਗਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੇ ਪੰਜਾਬ ਨੂੰ ਵਿਸ਼ਵ ਪੱਧਰ ’ਤੇ ਵਿਲੱਖਣ ਪਛਾਣ ਦਿੱਤੀ-ਰਾਜਪਾਲ ਕਟਾਰੀਆ ‘ਅਤੀਤ ਦੀ ਯਾਦ...
Ad Position 24