25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੌਂਸਲ ਚੋਣਾਂ ਲਈ ਸੰਬੰਧਿਤ ਖੇਤਰਾਂ ’ਚ 28 ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿਚ 28 ਨਵੰਬਰ (ਸਨਿੱਚਰਵਾਰ) ਨੂੰ ਜਨਤਕ ਛੁੱਟੀ (ਜਿਸ ਵਿਚ ’ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿਚ 28 ਨਵੰਬਰ (ਸਨਿੱਚਰਵਾਰ) ਨੂੰ ਜਨਤਕ ਛੁੱਟੀ (ਜਿਸ ਵਿਚ ’ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ। ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ’ਚੋਂ ਨਹੀਂ ਕੱਟੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਜਥੇਦਾਰ ਟੌਹੜਾ ਯਾਦਗਾਰੀ 2 ਦਿਨਾਂ ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ
Ad Position 24