25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਨੇ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਸੁਲਤਾਨਪੁਰ ਲੋਧੀ (ਕਪੂਰਥਲਾ), 25 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਦੀ ਅਗਵਾਈ ਵਿਚ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਸੁਲਤਾਨਪੁਰ ਲੋਧੀ ਤੋਂ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆ ਰਹੀ ਮਰਿਆਦਾ ਅਨੁਸਾਰ ਪਾਏ ਗਏ ਤੇ ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਸੁਲਤਾਨਪੁਰ ਲੋਧੀ (ਕਪੂਰਥਲਾ), 25 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋਡ਼ੀ ਦੀ ਅਗਵਾਈ ਵਿਚ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਸੁਲਤਾਨਪੁਰ ਲੋਧੀ ਤੋਂ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲੇ ਦੀ ਆਰੰਭਤਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆ ਰਹੀ ਮਰਿਆਦਾ ਅਨੁਸਾਰ ਪਾਏ ਗਏ ਤੇ ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਮਹੱਲੇ ਦੀ ਆਰੰਭਤਾ ਸੰਬੰਧੀ ਅਰਦਾਸ ਕੀਤੀ ਤੇ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤੇ ਕਰਤਾਰਪੁਰ ਲਾਂਘਾ ਜਲਦੀ ਖੋਲਿ੍ਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। ਨਿਹੰਗ ਸਿੰਘਾਂ ਨੇ ਸੁੰਦਰ ਦੁਮਾਲਿਆਂ ਤੇ ਚੱਕਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਕੇ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਣ ਕੇ, ਲੱਕ ਪਿੱਛੇ ਢਾਲਾਂ ਸਜਾਕੇ, ਹੱਥਾਂ ਵਿਚ ਨੇਜੇ ਤੇ ਖੰਡੇ ਫਡ਼ਕੇ, ਨੀਲੇ-ਕੇਸਰੀ ਬਾਣਿਆਂ ਵਿਚ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਯਾਦਗਾਰ ਬਾਬਾ ਨਵਾਬ ਸਿੰਘ ਕਪੂਰ ਤੋਂ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫ਼ਲਾ ਹਾਥੀਆਂ, ਊਠਾਂ, ਘੋਡ਼ਿਆਂ, ਗੱਡੀਆਂ ਤੇ ਪੈਦਲ ਯਾਤਰਾ ਕਰਦਾ ਹੋਇਆ ਗੁਰਦੁਆਰਾ ਸ੍ਰੀ ਸੰਤ ਘਾਟ ਨੇਡ਼ੇ ਖੁੱਲੀ ਗਰਾਊਂਡ ਵਿਚ ਪੁੱਜੇ, ਜਿੱਥੇ ਨਿਹੰਗ ਸਿੰਘਾਂ ਨੇ ਗਤਕਾ, ਘੋਡ਼ ਦੌਡ਼, ਨੇਜੇ ਨਾਲ ਕਿੱਲਾ ਪੁੱਟਣ, ਇਕ ਤੋਂ ਦੋ, ਦੋ ਤੋਂ ਚਾਰ, ਤੇ ਚਾਰ ਤੋਂ ਛੇ ਘੋਡ਼ਿਆਂ ਦੀ ਸਵਾਰੀ ਕਰਕੇ ਜੰਗੀ ਕਰਤਬ ਦਿਖਾਏ। ਇਸ ਮੌਕੇ ਜਥੇਦਾਰ ਬਾਬਾ ਜੋਗਾ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਰਾਜਾ ਰਾਜ ਸਿੰਘ ਅਰਬਾ ਖਰਬਾ, ਬਾਬਾ ਤਾਰਾ ਸਿੰਘ ਝਾਡ਼ ਸਾਹਿਬ ਵਾਲੇ, ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਇੰਦਰਬੀਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮਡ਼ੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਖਡ਼ਕ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ, ਚਮਕੌਰ ਸਿੰਘ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਬਲਦੇਵ ਸਿੰਘ ਪਟਿਆਲਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਪ੍ਰੇਮ ਸਿੰਘ ਬਾਬਾ ਚਰਨ ਸਿੰਘ ਸੁਰਸਿੰਘ ਵਾਲੇ, ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ, ਬਾਬਾ ਸ਼ੇਰ ਸਿੰਘ, ਬਾਬਾ ਬਲਬੀਰ ਸਿੰਘ ਖਾਪਡ਼ਖੇਡ਼ੀ, ਬਾਬਾ ਬਾਊ ਸਿੰਘ, ਬਾਬਾ ਮਹਿਕ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਜਗਦੀਸ਼ ਸਿੰਘ, ਬਾਬਾ ਚਰਨ ਸਿੰਘ, ਬਾਬਾ ਸਤਿੰਦਰ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਨਿਹਾਲ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਵਰਪਾਲ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗਡ਼੍ਹ, ਬਾਬਾ ਗਗਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ ਸਤਨਾਮ ਸਿੰਘ ਸੰਧੂ ਅਗਲੀ ਖ਼ਬਰ ਮੁੱਖ ਮੰਤਰੀ ਦੀ ਕੋਠੀ ਅੱਗੇ ਪਹੁੰਚੇ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਤੇ ਪੁਲਿਸ ਵਿਚਾਲੇ ਝੜਪਾਂ
Ad Position 24