25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਕਿ ’ਚ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਸ ਵਾਰ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਦੀ ਨਹੀਂ ਦਿੱਤੀ ਗਈ ਮਨਜ਼ੂਰੀ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਇਸ ਵਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਿਸੇ ਵੀ ਪਾਕਿਸਤਾਨੀ ਜਾਂ ਵਿਦੇਸ਼ੀ ਸਿੱਖ ਜਥੇਬੰਦੀ ਦੇ ਆਗੂ ਨੂੰ ਖ਼ਾਲਿਸਤਾਨ ਪੱਖੀ ਭਾਸ਼ਣ ਜਾਂ ਨਾਅਰੇਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਈ.

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਇਸ ਵਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਕਿਸੇ ਵੀ ਪਾਕਿਸਤਾਨੀ ਜਾਂ ਵਿਦੇਸ਼ੀ ਸਿੱਖ ਜਥੇਬੰਦੀ ਦੇ ਆਗੂ ਨੂੰ ਖ਼ਾਲਿਸਤਾਨ ਪੱਖੀ ਭਾਸ਼ਣ ਜਾਂ ਨਾਅਰੇਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਈ. ਟੀ. ਪੀ. ਬੀ. ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਦੀਆਂ ਸਖ਼ਤ ਹਿਦਾਇਤਾਂ ਦੇ ਚੱਲਦਿਆਂ ਇਸ ਵਾਰ ਗੁਰਦੁਆਰਾ ਜਨਮ ਅਸਥਾਨ ਸਮੇਤ ਸ੍ਰੀ ਨਨਕਾਣਾ ਸਾਹਿਬ ਦੇ ਕਿਸੇ ਵੀ ਗੁਰਦੁਆਰੇ ਦੇ ਅੰਦਰ ਜਾਂ ਬਾਹਰ ਭਾਰਤ ਵਿਰੋਧੀ ਜਾਂ ਖ਼ਾਲਿਸਤਾਨ ਪੱਖੀ ਪੋਸਟਰ ਜਾਂ ਫਲੈਕਸ ਵੀ ਨਹੀਂ ਲੱਗਣ ਦਿੱਤੀ ਗਈ। ਇਥੋਂ ਤੱਕ ਕਿ ਸਮਾਗਮ ’ਚ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਸਮੇਤ ਕੁਝ ਪਾਕਿਸਤਾਨੀ ਅਤੇ ਵਿਦੇਸ਼ੀ ਗਰਮ-ਖਿਆਲੀ ਸਿੱਖ ਆਗੂਆਂ ਦੀ ਸ਼ਮੂਲੀਅਤ ’ਤੇ ਵੀ ਰੋਕ ਰਹੀ। ਮੁੱਖ ਸਮਾਗਮ ਦੌਰਾਨ ਚੇਅਰਮੈਨ ਕਮਰ-ਉਜ਼-ਜ਼ਮਾਨ ਨੇ ਕਿਹਾ ਕਿ ਦੁਨੀਆ ਭਰ ਤੋਂ ਜਿੰਨੇ ਵੀ ਸਿੱਖ ਸ਼ਰਧਾਲੂ ਪਾਕਿਸਤਾਨ ਆਉਣਾ ਚਾਹੁਣ, ਪਾਕਿ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ ਅਤੇ ਅਗਾਂਹ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਦੁਆਰਾ ਕਿਸੇ ਵੀ ਸਿੱਖ ਯਾਤਰੀ ਦਾ ਵੀਜ਼ਾ ਰੱਦ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੇ ਲੰਬੀ ਤੇ ਗਿੱਦੜਬਾਹਾ ਹਲਕਿਆਂ ਤੋਂ ਚੋਣ ਲੜਨ ਦੀ ਚਰਚਾ ਨੇ ਮਘਾਈ ਸਿਆਸਤ
Ad Position 24