25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰੱਦ ਹੋ ਸਕਦੀ ਹੈ ਫਾਰਮਾਸਿਸਟ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ

ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਵਿਚ ਫਾਰਮੈਸੀ ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਨਕਲ ਦੇ ਗੰਭੀਰ ਦੋਸ਼ਾਂ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਹੀ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਵਿਚ ਫਾਰਮੈਸੀ ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਨਕਲ ਦੇ ਗੰਭੀਰ ਦੋਸ਼ਾਂ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਹੀ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸਵਾਲ ਕੀਤਾ ਕਿ ਜਦੋਂ ਨਕਲ ਦੇ ਮਾਮਲੇ ਵਿਚ 34 ਮੁਲਜ਼ਮਾਂ ’ਚੋਂ 21 ਵਿਦਿਆਰਥੀ ਸ਼ਾਮਿਲ ਪਾਏ ਗਏ ਹਨ ਤਾਂ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਹੋਰਨਾਂ ਉਮੀਦਵਾਰਾਂ ਨੇ ਵੀ ਗ਼ਲਤ ਤਰੀਕੇ ਨਾਲ ਪ੍ਰੀਖਿਆ ਦਾ ਲਾਭ ਉਠਾਇਆ ਹੋਵੇ। ਅਦਾਲਤ ਨੇ ਸਵਾਲ ਉਠਾਇਆ ਕਿ ਅਜਿਹੇ ਹਾਲਾਤ ਵਿਚ ਕਿਉਂ ਨਾ ਪੂਰੀ ਚੋਣ ਪ੍ਰਕਿਰਿਆ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀ ਕਰਵਾਈ ਜਾਵੇ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਪੇਪਰ ਲੀਕ ਅਤੇ ਨਕਲ ਦੇ ਮਾਮਲੇ ਵਿਚ ਕੁੱਲ ਕਿੰਨੇ ਵਿਦਿਆਰਥੀ ਸ਼ਾਮਿਲ ਪਾਏ ਗਏ ਹਨ। ਸਰਕਾਰ ਵਲੋਂ ਦੱਸਿਆ ਗਿਆ ਕਿ ਇਸ ਮਾਮਲੇ ਵਿਚ ਕੁੱਲ 34 ਮੁਲਜ਼ਮ ਹਨ, ਜਿਨ੍ਹਾਂ ਵਿਚ 21 ਵਿਦਿਆਰਥੀ ਸ਼ਾਮਿਲ ਹਨ। ਸਰਕਾਰ ਨੇ ਪੱਖ ਰੱਖਣ ਲਈ ਮੰਗਿਆ ਤਿੰਨ ਦਿਨ ਦਾ ਸਮਾਂ ਅਦਾਲਤ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਖ਼ੁਦ ਹੀ ਚੋਣ ਪ੍ਰਕਿਰਿਆ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀ ਕਰਵਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਹਾਈਕੋਰਟ ਦੀਆਂ ਸਖ਼ਤ ਟਿੱਪਣੀਆਂ ਤੋਂ ਬਾਅਦ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਤਿੰਨ ਦਿਨ ਦਾ ਸਮਾਂ ਮੰਗਿਆ, ਜਿਸ ’ਤੇ ਅਦਾਲਤ ਨੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਵੀ ਪੁੱਛਿਆ ਕਿ ਕੀ ਉਹ ਇਸ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ। ਇਸ ’ਤੇ ਸੀ.ਬੀ.ਆਈ. ਨੇ ਕਿਹਾ ਕਿ ਜੇਕਰ ਅਦਾਲਤ ਵਲੋਂ ਹੁਕਮ ਦਿੱਤੇ ਜਾਂਦੇ ਹਨ ਤਾਂ ਏਜੰਸੀ ਜਾਂਚ ਕਰਨ ਲਈ ਤਿਆਰ ਹੈ।
Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਮੀਤ ਪ੍ਰਧਾਨ ਬਣਨ ਮਗਰੋਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਦਾ ਸੱਦਾ
Ad Position 24