25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜੂਨੀਅਰ ਮੀਤ ਪ੍ਰਧਾਨ ਬਣਨ ਮਗਰੋਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ. ਐਸ.

Ad Position 21
No active advertisement
ਅਜੀਤ ਡੈਸਕ 26-11-2026
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਜੇ.ਐਸ. ਨਿੱਕੂਵਾਲ)-ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਭਾਈ ਖ਼ਾਲਸਾ ਨੇ ਪਾਰਟੀ ਹਾਈਕਮਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਉਨ੍ਹਾਂ ਪ੍ਰਤੀ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਨਾਲ ਉਹ ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਗਈ ਸੇਵਾ ਨੂੰ ਪੰਥਕ ਭਾਵਨਾ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਨਿਭਾਉਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁਖੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਗੁਰਚਰਨ ਸਿੰਘ ਗਰੇਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ ਸਮੇਤ ਹੋਰ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਗਾਇਡ ਭਵਜੋਤ ਸਿੰਘ, ਬਾਬਾ ਮਲਕੀਤ ਸਿੰਘ ਦਲ ਪੰਥ ਬਾਬਾ ਹਨੂਮਾਨ ਸਿੰਘ, ਸੰਦੀਪ ਸਿੰਘ ਸ਼ਿਕਾਰ ਜ਼ਿਲ੍ਹਾ ਪ੍ਰਧਾਨ, ਸਤਵਿੰਦਰ ਸਿੰਘ ਬਿੱਟੂ ਹਲਕਾ ਇੰਚਾਰਜ ਬੰਗਾ, ਸੰਦੀਪ ਕੁਮਾਰ ਹਨੀ ਟੋਸਾ, ਸਤਨਾਮ ਸਿੰਘ ਲਾਦੀਆਂ, ਹੇਮੰਤ ਕੁਮਾਰ ਬੋਬੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਹਿੰਮਤ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਗਰੇਵਾਲ, ਮੋਹਣ ਸਿੰਘ ਮੁਹੰਮਦੀਪੁਰ, ਮਨਜਿੰਦਰ ਸਿੰਘ ਵਾਲੀਆ, ਹਰਪ੍ਰੀਤ ਸਿੰਘ ਖਾਰਾ, ਨਿਸ਼ਾਨਵੀਰ ਸਿੰਘ ਢਿੱਲੋ, ਪਰਮਜੀਤ ਸਿੰਘ ਗਿੱਲ, ਪਰਮ ਸਿੰਘ ਖ਼ਾਲਸਾ ਕੌਂਸਲਰ, ਹਰਵਿੰਦਰ ਸਿੰਘ ਹੰਸਰੋ, ਅਜਮੇਰ ਸਿੰਘ ਭਾੜਾਪੁਰ, ਗੁਰਦੀਪ ਸਿੰਘ ਬੱਗਾਪੁਰ, ਰਵਿੰਦਰ ਸਿੰਘ ਰੰਧਾਵਾ, ਰਮਨਦੀਪ ਸਿੰਘ ਥਿਆੜਾ, ਨਵਦੀਪ ਸਿੰਘ ਅਨੋਖਰਵਾਲ, ਸੁਰਜੀਤ ਸਿੰਘ ਮਾਂਗਟ, ਗੁਰਵਿੰਦਰ ਸਿੰਘ ਚੱਕ ਮੰਡੇਰ, ਜਰਨੈਲ ਸਿੰਘ ਖਾਲਸਾ, ਜਸਵੀਰ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ, ਪ੍ਰਭਦੀਪ ਸਿੰਘ ਕਾਹਲੋਂ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਰੁਪਿੰਦਰ ਸਿੰਘ ਸੈਣੀ, ਦਲਜੀਤ ਸਿੰਘ ਮਾਣੇਵਾਲ, ਸੁਰਜੀਤ ਸਿੰਘ ਕੋਹਲੀ, ਤਰਲੋਚਨ ਸਿੰਘ ਰੱਕੜ, ਮਨਮੋਹਣ ਸਿੰਘ ਗੁਲਾਟੀ, ਦਿਨੇਸ਼ ਕੁਮਾਰ, ਮੈਨੇਜਰ ਹਰਜੀਤ ਸਿੰਘ ਸੁਲਤਾਨਵਿੰਡ, ਤਰਨਜੀਤ ਸਿੰਘ ਧਾਂਦੀ, ਜਸਪਾਲ ਸਿੰਘ ਜਾਡਲੀ, ਗਿਆਨੀ ਗੁਰਵਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ’ਚ ਲੋਧੀਨੰਗਲ ਨੇ ਠੋਕਿਆ ਦਾਅਵਾ ਕਿਹਾ, ਅਕਾਲੀ ਦਲ ਦੀ ਹੈ ਸੀਟ ਅਗਲੀ ਖ਼ਬਰ ਰੱਦ ਹੋ ਸਕਦੀ ਹੈ ਫਾਰਮਾਸਿਸਟ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ
Ad Position 24