ਹਲਕਾ ਫਤਹਿਗੜ੍ਹ ਚੂੜੀਆਂ ’ਚ ਲੋਧੀਨੰਗਲ ਨੇ ਠੋਕਿਆ ਦਾਅਵਾ
ਕਿਹਾ, ਅਕਾਲੀ ਦਲ ਦੀ ਹੈ ਸੀਟ
ਫਤਹਿਗੜ੍ਹ ਚੂੜੀਆਂ, 25 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਸਪੁੱਤਰ ਕੰਵਰ ਸੰਦੀਪ ਸਿੰਘ ਸੰਨੀ ਲੋਧੀਨੰਗਲ ਨੇ ਅੱਜ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਰਕਰਾਂ ਸਮੇਤ ਖੁਲਾਸਾ ਕਰਦਿਆਂ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਸੁਚੇਤ ਕੀਤਾ ਹੈ ਕਿ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ-ਭਾਜਪਾ ਦੇ ਗੱਠਜੋੜ ਨਾਲ ਇਥੋਂ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਖਾਤੇ ਵਿਚ ਹੈ, ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦੇ ਪਿਤਾ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹੀ ਚੋਣ ਲੜੀ ਜਾਵੇਗੀ। ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਅਨੁਸਾਰ ਕਾਂਗਰਸ ਪਾਰਟੀ ਦੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 46,311 ਵੋਟਾਂ ਹਾਸਿਲ ਕੀਤੀਆਂ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 40,766 ਵੋਟਾਂ ਪਈਆਂ ਸਨ, ਜਿਸ ਕਰ ਕੇ 5,545 ਵੋਟਾਂ ਦੇ ਫਰਕ ਨਾਲ ਕਾਂਗਰਸ ਦੀ ਜਿੱਤ ਹੋਈ ਸੀ।
ਫਤਹਿਗੜ੍ਹ ਚੂੜੀਆਂ, 25 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ, ਸਾਬਕਾ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਸਪੁੱਤਰ ਕੰਵਰ ਸੰਦੀਪ ਸਿੰਘ ਸੰਨੀ ਲੋਧੀਨੰਗਲ ਨੇ ਅੱਜ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਵਰਕਰਾਂ ਸਮੇਤ ਖੁਲਾਸਾ ਕਰਦਿਆਂ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਸੁਚੇਤ ਕੀਤਾ ਹੈ ਕਿ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ-ਭਾਜਪਾ ਦੇ ਗੱਠਜੋੜ ਨਾਲ ਇਥੋਂ ਦੀ ਸੀਟ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਖਾਤੇ ਵਿਚ ਹੈ, ਜਿਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦੇ ਪਿਤਾ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹੀ ਚੋਣ ਲੜੀ ਜਾਵੇਗੀ। ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਅਨੁਸਾਰ ਕਾਂਗਰਸ ਪਾਰਟੀ ਦੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 46,311 ਵੋਟਾਂ ਹਾਸਿਲ ਕੀਤੀਆਂ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 40,766 ਵੋਟਾਂ ਪਈਆਂ ਸਨ, ਜਿਸ ਕਰ ਕੇ 5,545 ਵੋਟਾਂ ਦੇ ਫਰਕ ਨਾਲ ਕਾਂਗਰਸ ਦੀ ਜਿੱਤ ਹੋਈ ਸੀ। ਇਸੇ ਤਰ੍ਹਾਂ ਤੀਜੇ ਨੰਬਰ ’ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਪੰਨੂ ਨੂੰ ਕੁੱਲ 35,819 ਵੋਟਾਂ ਪਈਆਂ ਸਨ। ਭਾਵੇਂ ਕਿ ਅਧਿਕਾਰਤ ਤੌਰ ’ਤੇ ਹਾਲੇ ਫਤਹਿਗੜ੍ਹ ਚੂੜੀਆਂ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਲਈ ਸੂਚੀ ਸਾਹਮਣੇ ਨਹੀਂ ਆਈ ਪਰ ਹਲਕਾ ਫਤਹਿਗੜ੍ਹ ਚੂੜੀਆਂ ਦੀ ਅਜੋਕੀ ਸਥਿਤੀ ਅਨੁਸਾਰ ਬੀਤੇ ਦਿਨ ਸੋਸ਼ਲ ਮੀਡੀਆ ਉੱਪਰ ਭਾਜਪਾ ਨੂੰ ਸੀਟ ਮਿਲਣ ਦੀਆਂ ਪੋਸਟਾਂ ਨੇ ਹਲਕੇ ਵਿਚ ਦੁਚਿੱਤੀ ਹਲਚਲ ਪੈਦਾ ਕਰ ਦਿੱਤੀ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸ ਅਰਾਈਆਂ ਨੇ ਜ਼ੋਰ ਫੜ ਲਿਆ।