25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਧਾਨ ਮੰਤਰੀ ਵਲੋਂ 78,000 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ

ਨਵੀਂ ਦਿੱਲੀ, 25 ਨਵੰਬਰ (ਯੂ. ਐਨ.

Ad Position 21
No active advertisement
ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਯੂ. ਐਨ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ‘ਸੇਵਾ ਤੀਰਥ’ ਵਿਖੇ ‘ਪ੍ਰਗਤੀ’ (ਅਗਾਂਹਵਧੂ ਸ਼ਾਸਨ ਅਤੇ ਸਮੇਂ ਸਿਰ ਅਮਲ) ਦੀ 55ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੜਕ, ਬਿਜਲੀ, ਕੋਲਾ ਅਤੇ ਰੇਲਵੇ ਖੇਤਰਾਂ ਨਾਲ ਜੁੜੇ 78,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਵਾਲੇ ਪੰਜ ਵੱਡੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਉਨ੍ਹਾਂ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ, ਉਸਾਰੀ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਅਤੇ ਕੇਂਦਰ ਤੇ ਰਾਜ ਸਰਕਾਰਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਜਵਾਬਦੇਹੀ ਵਧਾਉਣ ‘ਤੇ ਜ਼ੋਰ ਦਿੱਤਾ। ਮੀਟਿੰਗ ਵਿਚ ‘ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ’ (ਆਈ.ਟੀ.ਆਈ.) ਈਕੋਸਿਸਟਮ, ਖਾਸ ਤੌਰ ‘ਤੇ ‘ਪ੍ਰਧਾਨ ਮੰਤਰੀ ਸਕਿਲਿੰਗ ਐਂਡ ਇੰਪਲਾਏਬਿਲਿਟੀ ਟ੍ਰਾਂਸਫਾਰਮੇਸ਼ਨ ਥਰੂ ਅਪਗ੍ਰੇਡਿਡ ਆਈਟੀਆਈਜ਼’ (ਪੀਐਮ-ਸੇਤੂ) ਦੇ ਲਾਗੂਕਰਨ ਦੀ ਵਿਆਪਕ ਸਮੀਖਿਆ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਦਯੋਗਾਂ ਦੀ ਵਧੇਰੇ ਸ਼ਮੂਲੀਅਤ ਅਤੇ ਕਿੱਤਾਮੁਖੀ ਸਿਖਲਾਈ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਬਿਹਤਰ ਢੰਗ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ।ਸਮੇਂ ਸਿਰ ਕੰਮ ਪੂਰਾ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਵਿੱਚ ਦੇਰੀ ਨਾ ਸਿਰਫ਼ ਲਾਗਤ ਵਿਚ ਵਾਧਾ ਕਰਦੀ ਹੈ, ਸਗੋਂ ਨਾਗਰਿਕਾਂ, ਕਾਰੋਬਾਰਾਂ ਅਤੇ ਸਮੁੱਚੀ ਅਰਥਵਿਵਸਥਾ ਨੂੰ ਮਿਲਣ ਵਾਲੇ ਲਾਭਾਂ ਵਿਚ ਵੀ ਦੇਰੀ ਕਰਦੀ ਹੈ। ਉਨ੍ਹਾਂ ਸੰਬੰਧਿਤ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਕਿਹਾ ਕਿ ਉਹ ਜ਼ਿੰਮੇਵਾਰੀਆਂ ਸਪੱਸ਼ਟ ਤੌਰ ‘ਤੇ ਤੈਅ ਕਰਨ ਅਤੇ ਮਸਲਿਆਂ ਦੇ ਹੱਲ ਲਈ ਵਾਸਤਵਿਕ ਸਮਾਂ-ਸੀਮਾਵਾਂ ਨਿਰਧਾਰਤ ਕਰਕੇ ਬਕਾਇਆ ਮੁੱਦਿਆਂ ਦਾ ਨਿਪਟਾਰਾ ਕਰਨ।
Ad Position 22
No active advertisement
ਪਿਛਲੀ ਖ਼ਬਰ ਸੰਜੇ ਕਪੂਰ ਮੁੜ ਬਣੇ ਐਡੀਟਰਜ਼ ਗਿਲਡ ਆਫ਼ ਇੰਡੀਆ ਦੇ ਪ੍ਰਧਾਨ ਅਗਲੀ ਖ਼ਬਰ ਅਮਰੀਕਾ ਨੇ ਇਸ ਸਾਲ 1700 ਭਾਰਤੀ ਨਾਗਰਿਕ ਵਾਪਸ ਭੇਜੇ-ਵਿਦੇਸ਼ ਮੰਤਰਾਲਾ
Ad Position 24