26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਈ.ਡੀ. ਨੇ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਤੋਂ ਕੀਤੀ ਪੰਜ ਘੰਟੇ ਪੁੱਛਗਿੱਛ ਕ੍ਰਿਸ਼ਾਨੂ ਨਾਲ ਪੁਰਾਣੀ ਜਾਣ-ਪਹਿਚਾਣ ਬਣੀ ਪੁੱਛਗਿੱਛ ਦਾ ਕਾਰਨ

ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ) -ਮੁਅੱਤਲ ਡੀ. ਆਈ.

Ad Position 21
No active advertisement
ਈ. ਡੀ. ਦਫਤਰ ਤੋਂ ਬਾਹਰ ਆ ਕੇ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਗਗਨ ਅਜੀਤ ਸਿੰਘ। ਅਜੀਤ ਤਸਵੀਰ 27-11-2026
ਚੰਡੀਗੜ੍ਹ, 26 ਨਵੰਬਰ (ਸੰਦੀਪ ਕੁਮਾਰ ਮਾਹਨਾ) -ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ-ਕ੍ਰਿਸ਼ਾਨੂ ਸਾਰਦਾ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਤੋਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਈ.ਡੀ. ਵਲੋਂ ਉਨ੍ਹਾਂ ਨੂੰ ਅੱਜ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਉਹ ਦੁਪਹਿਰ ਕਰੀਬ 2 ਵਜੇ ਈ.ਡੀ. ਦੇ ਚੰਡੀਗੜ੍ਹ ਸਥਿਤ ਦਫ਼ਤਰ ਪਹੁੰਚੇ ਅਤੇ ਦੇਰ ਸ਼ਾਮ ਪੁੱਛਗਿੱਛ ਤੋਂ ਬਾਅਦ ਬਾਹਰ ਆਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਈ.ਡੀ. ਦੇ ਅਧਿਕਾਰੀਆਂ ਵਲੋਂ ਦੇਰੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਉਨ੍ਹਾਂ ਸਟੀਕ ਜਵਾਬ ਦਿੱਤੇ ਹਨ ਅਤੇ ਜਾਂਚ ਏਜੰਸੀ ਵਲੋਂ ਜਿਹੜੇ ਦਸਤਾਵੇਜ਼ ਮੰਗੇ ਗਏ ਸਨ, ਉਹ ਵੀ ਮੁਹੱਈਆ ਕਰਵਾ ਦਿੱਤੇ ਗਏ ਹਨ। ਹਾਲਾਂਕਿ, ਜੇਕਰ ਅਗਲੇਰੀ ਜਾਂਚ ਲਈ ਮੁੜ ਸੱਦਿਆ ਜਾਂਦਾ ਹੈ, ਤਾਂ ਉਹ ਜਾਂਚ ਵਿਚ ਸ਼ਾਮਲ ਹੋਣਗੇ। ਕ੍ਰਿਸ਼ਾਨੂ ਸ਼ਾਰਦਾ ਨਾਲ ਆਪਣੀ ਜਾਣ-ਪਹਿਚਾਣ ਬਾਰੇ ਉਨ੍ਹਾਂ ਦੱਸਿਆ ਕਿ ਕ੍ਰਿਸ਼ਾਨੂ ਹਾਕੀ ਖੇਡਦਾ ਸੀ ਅਤੇ ਹਾਕੀ ਖੇਡਣ ਕਾਰਨ ਹੀ ਉਨ੍ਹਾਂ ਦੀ ਉਸ ਨਾਲ ਜਾਣ-ਪਹਿਚਾਣ ਹੋਈ ਸੀ। ਇਸੇ ਜਾਣ-ਪਹਿਚਾਣ ਦੇ ਸੰਬੰਧ ਵਿਚ ਈ.ਡੀ. ਵਲੋਂ ਉਨ੍ਹਾਂ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। ਭਵਿੱਖ ਵਿਚ ਮੁੜ ਬੁਲਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਫ਼ਿਲਹਾਲ ਜਾਂਚ ਅਧਿਕਾਰੀਆਂ ਵਲੋਂ ਕੋਈ ਅਗਲੀ ਸੂਚਨਾ ਨਹੀਂ ਦਿੱਤੀ ਗਈ ਹੈ। ਈ.ਡੀ. ਵਲੋਂ ਕਈ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਸਾਬਕਾ ਆਈ.ਏ.ਐੱਸ. ਅਧਿਕਾਰੀ ਅਰੁਣ ਸੇਖੜੀ ਸਮੇਤ ਹੋਰ ਅਧਿਕਾਰੀ ਸ਼ਾਮਲ ਹਨ। ਜਾਂਚ ਏਜੰਸੀ ਵਲੋਂ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੰਜ ਆਈ.ਏ.ਐਸ. ਤੇ ਪੀ.ਸੀ.ਐਸ. ਅਧਿਕਾਰੀਆਂ ਨੂੰ ਕੀਤਾ ਗਿਆ ਸੀ ਤਲਬ ਇਸ ਮਾਮਲੇ ਵਿਚ ਈ.ਡੀ. ਵਲੋਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਸਮੇਤ ਹੋਰ ਵੀ ਕਈ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਨੂੰ ਵੱਖ-ਵੱਖ ਮਾਮਲਿਆਂ ਦੇ ਸੰਬੰਧ ਵਿਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿਚ ਨੀਰੂ ਕਤਿਆਲ ਗੁਪਤਾ ਅਤੇ ਗੁਰਪ੍ਰੀਤ ਕੌਰ ਸਪਰਾ ਸਮੇਤ ਹੋਰ ਅਧਿਕਾਰੀਆਂ ਦੇ ਨਾਂਅ ਸ਼ਾਮਿਲ ਦੱਸੇ ਗਏ ਹਨ। ਹਾਲਾਂਕਿ, ਤਲਬ ਕੀਤੇ ਗਏ ਅਧਿਕਾਰੀਆਂ ਵਿਚੋਂ ਸਿਰਫ਼ ਫ਼ਾਜ਼ਿਲਕਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਹੀ ਈ.ਡੀ. ਸਾਹਮਣੇ ਪੇਸ਼ ਹੋਏ। ਬਾਕੀ ਅਧਿਕਾਰੀਆਂ ਦੇ ਪੇਸ਼ ਨਾ ਹੋਣ ਦੇ ਕਾਰਨਾਂ ਬਾਰੇ ਫ਼ਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਗਏ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਖ਼ਬਰ ਨਿਕਲੀ ਅਫ਼ਵਾਹ ਲਾਪਤਾ ਸ਼ਰਧਾਲੂਆਂ ’ਚੋਂ ਇਕ ਨੇ ਫ਼ੋਨ ’ਤੇ ਪਰਿ... ਅਗਲੀ ਖ਼ਬਰ ਗਹਿਣੇ ਰੱਖੀ ਜ਼ਮੀਨ ’ਤੇ 60 ਸਾਲ ਕਬਜ਼ਾ ਰੱਖਣ ਨਾਲ ਕੋਈ ਮਾਲਕ ਨਹੀਂ ਬਣ ਜਾਂਦਾ-ਹਾਈ ਕੋਰਟ ਅਸਲ ਮਾਲਕ ਦਾ ਜ਼ਮੀਨ ਵਾਪਸ ਲੈਣ...
Ad Position 24