26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਗਲੀਆਂ ਚੋਣਾਂ ਲਈ ਲੋਕਾਂ ’ਚ ਜਾਣ ਤੋਂ ਪਹਿਲਾਂ 5 ਗਾਰੰਟੀਆਂ ਪੂਰੀਆਂ ਕੀਤੀਆਂ-ਚੀਮਾ ਕਿਹਾ, ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਸਿਰ ਚੜ੍ਹਿਆ ਕਰਜ਼ਾ ਵਧਾਇਆ ਨਹੀਂ ਸਗੋਂ ਘਟਾਇਆ ਹੈ

ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ 2017 ਵਿਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣ ਲੜੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਈ। 2022 ਵਿਚ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਸਮਰਥਨ ਦਿੱਤਾ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ ਗਈ।

Ad Position 21
No active advertisement
‘ਅਜੀਤ’ ਉਪ ਦਫ਼ਤਰ ਸੰਗਰੂਰ ਵਿਚ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ। ਤਸਵੀਰ : ਮੁਕੇਸ਼ ਕੁਮਾਰ 27-11-2026
ਸੰਗਰੂਰ, 26 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ 2017 ਵਿਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਚੋਣ ਲੜੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਈ। 2022 ਵਿਚ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਸਮਰਥਨ ਦਿੱਤਾ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਾਈ ਗਈ। ਅੱਜ ਇੱਥੇ ‘ਅਜੀਤ’ ਉਪ ਦਫਤਰ ਵਿਚ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਲੋਕਾਂ ਨੂੰ 5 ਗਾਰੰਟੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਸਿੱਖਿਆ, ਸਿਹਤ, ਮਾਵਾਂ ਭੈਣਾਂ ਲਈ ਸਤਿਕਾਰ ਯੋਜਨਾ, ਮੁਫਤ ਬਿਜਲੀ ਅਤੇ ਸ਼ਹੀਦ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਸਨਮਾਨ ਰਾਸ਼ੀ ਸ਼ਾਮਿਲ ਸੀ ਨੂੰ ਪੂਰਾ ਕੀਤਾ। ਹੁਣ ਸੜਕਾਂ, ਹਸਪਤਾਲਾਂ, ਖੇਡ ਮੈਦਾਨਾਂ ਅਤੇ ਬਿਜਲੀ ਖੇਤਰ ਵਿਚ ਵੱਡੇ ਪੱਧਰ ਉੱਤੇ ਵਿਕਾਸ ਹੋਇਆ ਹੈ ਅਤੇ ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ। ਜਦ ਉਨ੍ਹਾਂ ਦਾ ਧਿਆਨ ਵਿਰੋਧੀ ਧਿਰ ਵਲੋਂ ਲਗਾਏ ਇਸ ਦੋਸ਼ ਵੱਲ ਦਿਵਾਇਆ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਵਿਕਾਸ ਦੇ ਨਾਮ ਉੱਤੇ ਪੰਜਾਬ ਉੱਪਰ ਬੇਹੱਦ ਕਰਜ਼ਾ ਚਾੜ ਦਿੱਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕਹਿਣ ਨੂੰ ਕੁਝ ਨਹੀਂ ਹੈ। ਅਕਾਲੀ ਭਾਜਪਾ ਸਰਕਾਰ ਦੇ 5 ਸਾਲਾਂ ਦੌਰਾਨ ਵਿਕਾਸ ਕਾਰਜਾਂ ਉੱਤੇ ਸਿਰਫ 12 ਹਜ਼ਾਰ ਕਰੋੜ ਰੁਪਏ ਅਤੇ ਕਾਂਗਰਸ ਰਾਜ ਵਿਚ 19 ਹਜ਼ਾਰ ਕਰੋੜ ਰੁਪਏ ਖਰਚ ਹੋਏ ਸਨ ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਮਕਸਦ ਲਈ 55 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਵਲੋਂ ਚਾੜ੍ਹੇ ਗਏ ਪੁਰਾਣੇ ਕਰਜ਼ੇ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਬਲੋਚਿਸਤਾਨ ’ਚ ਫ਼ੌਜੀ ਕਾਰਵਾਈ ਨਾਲ 70 ਹਜ਼ਾਰ ਲੋਕ ਪ੍ਰਭਾਵਿਤ ਅਗਲੀ ਖ਼ਬਰ ਪਾਕਿਸਤਾਨ ਗਏ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਖ਼ਬਰ ਨਿਕਲੀ ਅਫ਼ਵਾਹ ਲਾਪਤਾ ਸ਼ਰਧਾਲੂਆਂ ’ਚੋਂ ਇਕ ਨੇ ਫ਼ੋਨ ’ਤੇ ਪਰਿ...
Ad Position 24