ਸਿਆਸੀ ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ’ਤੇ ਰੋਕ
ਲਗਾਉਣ ਤੋਂ ਹਾਈ ਕੋਰਟ ਦਾ ਫ਼ਿਲਹਾਲ ਇਨਕਾਰ ਮੋਗਾ ’ਚ ‘ਆਪ’ ਦੀ ‘ਪੰਜਾਬ ਖ਼ੁਸ਼ਹਾਲ ਰੈਲੀ’ ਲਈ ਬੱਸਾਂ ਦੇ ਰੂਟ ਬਦਲਣ ਦਾ ਮਾਮਲਾ
ਚੰਡੀਗੜ੍ਹ, 26 ਨਵੰਬਰ (ਪ੍ਰੋ: ਅਵਤਾਰ ਸਿੰਘ) - ਮੋਗਾ ਵਿਚ ਆਮ ਆਦਮੀ ਪਾਰਟੀ ਦੀ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿਚ ਲੋਕਾਂ ਨੂੰ ਲਿਜਾਣ ਲਈ ਸਰਕਾਰੀ ਬੱਸਾਂ ਦੇ ਰੂਟ ਬਦਲਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ਿਲਹਾਲ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਪਟੀਸ਼ਨਰ ਨੂੰ ਪੰਜਾਬ ਸਰਕਾਰ ਵਲੋਂ ਬੱਸਾਂ ਦੇ ਰੂਟ ਬਦਲਣ ਸਬੰਧੀ ਜਾਰੀ ਹੁਕਮਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਲਈ ਆਪਣੀ ਪਟੀਸ਼ਨ ਵਿਚ ਲੋੜੀਂਦੀ ਸੋਧ ਕਰਨ ਦਾ ਮੌਕਾ ਦਿੱਤਾ ਹੈ।
ਚੰਡੀਗੜ੍ਹ, 26 ਨਵੰਬਰ (ਪ੍ਰੋ: ਅਵਤਾਰ ਸਿੰਘ) - ਮੋਗਾ ਵਿਚ ਆਮ ਆਦਮੀ ਪਾਰਟੀ ਦੀ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿਚ ਲੋਕਾਂ ਨੂੰ ਲਿਜਾਣ ਲਈ ਸਰਕਾਰੀ ਬੱਸਾਂ ਦੇ ਰੂਟ ਬਦਲਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫ਼ਿਲਹਾਲ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਪਟੀਸ਼ਨਰ ਨੂੰ ਪੰਜਾਬ ਸਰਕਾਰ ਵਲੋਂ ਬੱਸਾਂ ਦੇ ਰੂਟ ਬਦਲਣ ਸਬੰਧੀ ਜਾਰੀ ਹੁਕਮਾਂ ਦੀ ਵੈਧਤਾ ਨੂੰ ਚੁਣੌਤੀ ਦੇਣ ਲਈ ਆਪਣੀ ਪਟੀਸ਼ਨ ਵਿਚ ਲੋੜੀਂਦੀ ਸੋਧ ਕਰਨ ਦਾ ਮੌਕਾ ਦਿੱਤਾ ਹੈ। ਪਟੀਸ਼ਨ ਵਿਚ ਪੰਜਾਬ ਸਰਕਾਰ ਵਲੋਂ ਸਰਕਾਰੀ ਬੱਸਾਂ ਦੀ ਵਰਤੋਂ ਸਿਆਸੀ ਰੈਲੀ ਵਿਚ ਲੋਕਾਂ ਨੂੰ ਲਿਆਉਣ ਅਤੇ ਲਿਜਾਣ ਲਈ ਕੀਤੇ ਜਾਣ ’ਤੇ ਸਵਾਲ ਉਠਾਏ ਗਏ ਸਨ। ਪਟੀਸ਼ਨਰ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਮੋਗਾ ਦੇ ਪਿੰਡ ਮਟਵਾਣੀ ਵਿਚ ਕਰਵਾਈ ਗਈ ਰੈਲੀ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਵਰਕਰਾਂ ਨੂੰ ਸਰਕਾਰੀ ਬੱਸਾਂ ਰਾਹੀਂ ਲਿਜਾਣ ਤੋਂ ਪੰਜਾਬ ਸਰਕਾਰ ਨੂੰ ਰੋਕਿਆ ਜਾਵੇ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਇਹ ਇਕ ਸਿਆਸੀ ਸਮਾਗਮ ਹੈ ਅਤੇ ਇਸ ਲਈ ਸਰਕਾਰੀ ਬੱਸਾਂ ਨੂੰ ਉਨ੍ਹਾਂ ਦੇ ਨਿਰਧਾਰਿਤ ਰੂਟਾਂ ਤੋਂ ਹਟਾਉਣਾ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੇ ਹਿੱਤਾਂ ਦੇ ਉਲਟ ਹੈ। ਇਸ ਨਾਲ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵੀਰਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਬੱਸਾਂ ਦੇ ਰੂਟ ਬਦਲਣ ‘ਤੇ ਰੋਕ ਲਗਾਉਣ ਦਾ ਕੋਈ ਹੁਕਮ ਨਹੀਂ ਦਿੱਤਾ। ਹਾਲਾਂਕਿ ਪਟੀਸ਼ਨਰ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਕਾਨੂੰਨੀ ਵੈਧਤਾ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦੇਣ ਲਈ ਪਟੀਸ਼ਨ ਵਿਚ ਜ਼ਰੂਰੀ ਸੋਧ ਕਰਨ ਦਾ ਮੌਕਾ ਦੇ ਦਿੱਤਾ।