26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਾਕਿ ’ਚ ਲਾਪਤਾ ਹੋ ਰਹੀਆਂ ਕੁੜੀਆਂ ਦਾ ਗੰਭੀਰ ਸੰਕਟ ਇਕੱਲੇ ਲਹਿੰਦੇ ਪੰਜਾਬ ’ਚ 2021 ਤੋਂ 2025 ਦਰਮਿਆਨ ਅਗਵਾ ਹੋਈਆਂ 3,258 ਔਰਤਾਂ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਕੁੜੀਆਂ ਅਤੇ ਔਰਤਾਂ ਦੇ ਲਾਪਤਾ ਹੋਣ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇਕੱਲੇ ਲਹਿੰਦੇ ਪੰਜਾਬ ਸੂਬੇ ’ਚ ਹਜ਼ਾਰਾਂ ਕੁੜੀਆਂ ਅਤੇ ਔਰਤਾਂ ਦੇ ਗ਼ਾਇਬ ਹੋਣ ਦੀਆਂ ਸ਼ਿਕਾਇਤਾਂ ਪੁਲਿਸ ਕੋਲ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ’ਚੋਂ ਕਈਆਂ ਦਾ ਸਾਲਾਂ ਬਾਅਦ ਵੀ ਕੋਈ ਸੁਰਾਗ ਨਹੀਂ ਲੱਗ ਸਕਿਆ।

Ad Position 21
No active advertisement
ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਕੁੜੀਆਂ ਅਤੇ ਔਰਤਾਂ ਦੇ ਲਾਪਤਾ ਹੋਣ ਦਾ ਮਾਮਲਾ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਇਕੱਲੇ ਲਹਿੰਦੇ ਪੰਜਾਬ ਸੂਬੇ ’ਚ ਹਜ਼ਾਰਾਂ ਕੁੜੀਆਂ ਅਤੇ ਔਰਤਾਂ ਦੇ ਗ਼ਾਇਬ ਹੋਣ ਦੀਆਂ ਸ਼ਿਕਾਇਤਾਂ ਪੁਲਿਸ ਕੋਲ ਪਹੁੰਚ ਚੁੱਕੀਆਂ ਹਨ, ਜਿਨ੍ਹਾਂ ’ਚੋਂ ਕਈਆਂ ਦਾ ਸਾਲਾਂ ਬਾਅਦ ਵੀ ਕੋਈ ਸੁਰਾਗ ਨਹੀਂ ਲੱਗ ਸਕਿਆ। ਹੈਰਾਨੀਜਨਕ ਗੱਲ ਇਹ ਹੈ ਕਿ ਜ਼ਿਆਦਾਤਰ ਮਾਮਲਿਆਂ ’ਚ ਪੁਲਿਸ ਉਦੋਂ ਹੀ ਹਰਕਤ ’ਚ ਆਉਂਦੀ ਹੈ, ਜਦੋਂ ਪੀੜਤ ਪਰਿਵਾਰ ਅਦਾਲਤ ਦਾ ਦਰਵਾਜ਼ਾ ਖੜਕਾਉਂਦੇ ਹਨ। ਲਹਿੰਦੇ ਪੰਜਾਬ ਦੀ ਸਰਕਾਰ ਨੇ ਲਾਹੌਰ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਸਾਲ 2021 ਤੋਂ 2025 ਦਰਮਿਆਨ ਸੂਬੇ ’ਚ ਅਗਵਾ ਹੋਈਆਂ ਕੁੱਲ 3,258 ਔਰਤਾਂ ’ਚੋਂ 2,871 ਨੂੰ ਬਰਾਮਦ ਕਰ ਲਿਆ ਗਿਆ ਹੈ, ਜਦੋਂਕਿ 387 ਔਰਤਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ ਅਬਦੁਲ ਕਰੀਮ ਨੇ ਖ਼ੁਦ ਚੀਫ਼ ਜਸਟਿਸ ਆਲੀਆ ਨੀਲਮ ਦੀ ਅਦਾਲਤ ’ਚ ਪੇਸ਼ ਹੋ ਕੇ ਇਹ ਰਿਪੋਰਟ ਸੌਂਪੀ। ਇਹ ਰਿਪੋਰਟ ਕਸੂਰ ਦੀ ਇਕ ਔਰਤ ਵਲੋਂ ਸਾਲ 2022 ’ਚ ਆਪਣੀ ਅਗਵਾ ਹੋਈ ਧੀ ਦੀ ਬਰਾਮਦਗੀ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਪੇਸ਼ ਕੀਤੀ ਗਈ। ਰਿਪੋਰਟ ਅਨੁਸਾਰ ਸਾਲ 2021 ਤੋਂ 2025 ਤੱਕ ਦਰਜ ਹੋਏ ਮਾਮਲਿਆਂ ’ਚੋਂ 23 ਨਵੰਬਰ 2026 ਤੱਕ 2,871 ਔਰਤਾਂ ਨੂੰ ਬਰਾਮਦ ਕੀਤਾ ਜਾ ਚੁੱਕਿਆ ਹੈ। ਅਜੇ ਵੀ ਲਾਪਤਾ 387 ਔਰਤਾਂ ’ਚੋਂ 221 ਮਾਮਲੇ ਪਾਕਿਸਤਾਨ ਪੀਨਲ ਕੋਡ ਦੀ ਧਾਰਾ 365-ਬੀ (ਵਿਆਹ ਜਾਂ ਨਾਜਾਇਜ਼ ਸੰਬੰਧਾਂ ਲਈ ਮਜਬੂਰ ਕਰਨ ਦੇ ਇਰਾਦੇ ਨਾਲ ਅਗਵਾ ਕਰਨਾ) ਅਤੇ 166 ਮਾਮਲੇ ਧਾਰਾ 496-ਏ ਤਹਿਤ ਦਰਜ ਹਨ। ਸਾਲ-ਦਰ-ਸਾਲ ਦੇ ਅੰਕੜਿਆਂ ਮੁਤਾਬਿਕ ਸਾਲ 2025 ’ਚ ਲਾਪਤਾ ਹੋਈਆਂ 130, 2024 ਦੀਆਂ 98, 2023 ਦੀਆਂ 66, 2022 ਦੀਆਂ 47 ਅਤੇ 2021 ਦੀਆਂ 46 ਔਰਤਾਂ ਅਜੇ ਵੀ ਅਣਪਛਾਤੀਆਂ ਹਨ। ਪੁਲਿਸ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਜਾਂਚ ’ਚ ਲਾਪਰਵਾਹੀ ਵਰਤਣ ਵਾਲੇ 366 ਜਾਂਚ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ 395 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ, ਜਿਸ ਦੇ ਨਤੀਜੇ ਵਜੋਂ 80 ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਾਨਦਾਰ ਪ੍ਰਬੰਧਾਂ ਲਈ ਸ਼ਰਧਾਲੂਆਂ ਵਲੋਂ ਈ. ਟੀ. ਪੀ. ਬੀ. ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਭ...
Ad Position 24