26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਅਟਾਰੀ ਸਰਹੱਦ (ਅੰਮ੍ਰਿਤਸਰ), 26 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਅੰਮ੍ਰਿਤਸਰ ਵਿਖੇ ਤਿੰਨ ਦਿਨਾਂ ਜੋੜ ਮੇਲਾ ਸੰਗਤ ਦੇ ਸਹਿਯੋਗ ਨਾਲ ਅਥਾਹ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਅਰਦਾਸ ਗ੍ਰੰਥੀ ਭਾਈ ਕਿਰਪਾਲ ਸਿੰਘ ਵਲੋਂ ਕੀਤੀ ਗਈ ਤੇ ਹੁਕਮਨਾਮਾ ਭਾਈ ਕਸ਼ਮੀਰ ਸਿੰਘ ਵਲੋਂ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਅਟਾਰੀ ਸਰਹੱਦ (ਅੰਮ੍ਰਿਤਸਰ), 26 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਅੰਮ੍ਰਿਤਸਰ ਵਿਖੇ ਤਿੰਨ ਦਿਨਾਂ ਜੋੜ ਮੇਲਾ ਸੰਗਤ ਦੇ ਸਹਿਯੋਗ ਨਾਲ ਅਥਾਹ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਅਰਦਾਸ ਗ੍ਰੰਥੀ ਭਾਈ ਕਿਰਪਾਲ ਸਿੰਘ ਵਲੋਂ ਕੀਤੀ ਗਈ ਤੇ ਹੁਕਮਨਾਮਾ ਭਾਈ ਕਸ਼ਮੀਰ ਸਿੰਘ ਵਲੋਂ ਲਿਆ ਗਿਆ। ਧਾਰਮਿਕ ਸਮਾਗਮਾਂ ਵਿਚ ਭਾਈ ਤਾਰਬਲਬੀਰ ਸਿੰਘ, ਭਾਈ ਗੁਰਜਿੰਦਰ ਸਿੰਘ ਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥਿਆਂ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਉਪਰੰਤ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਵਿਸ਼ਾਲ ਸਿੰਘ ਵਲੋਂ ਕਥਾ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਪੰਥ ਪ੍ਰਸਿੱਧ ਢਾਡੀ ਜਥਾ ਬੀਬੀ ਰਜਵੰਤ ਕੌਰ ਖ਼ਾਲਸਾ ਨਾਭੇ ਵਾਲੇ, ਕਥਾਵਾਚਕ ਅਭੇਜੋਤ ਸਿੰਘ ਸਭਰਾ, ਕਵੀਸ਼ਰ ਜਥਾ ਮੱਸਾ ਸਿੰਘ ਸਭਰਾ, ਢਾਡੀ ਜਥਾ ਗੁਰਪ੍ਰੀਤ ਸਿੰਘ ਭੰਗੂ, ਕਵੀਸ਼ਰ ਦਲਜੀਤ ਸਿੰਘ ਮੱਲੀ, ਕਵੀਸ਼ਰ ਜਥਾ ਸਤਨਾਮ ਸਿੰਘ ਬੱਲੋਵਾਲ ਨੇ ਸਾਂਝੇ ਤੌਰ ’ਤੇ ਸਿੱਖ ਇਤਿਹਾਸ ਸਰਵਣ ਕਰਵਾਇਆ। ਨਤਮਸਤਕ ਹੋਣ ਆਈਆਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਜੀ ਆਇਆਂ ਮੈਨੇਜਰ ਹਰਮਿੰਦਰ ਸਿੰਘ ਵੇਰਕਾ ਨੇ ਕਿਹਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ, ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਸੇਵਾਦਾਰ ਭਾਈ ਸਾਧੂ ਸਿੰਘ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਗਿਆਨੀ ਵਿਸ਼ਾਲ ਸਿੰਘ ਪ੍ਰਚਾਰਕ, ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਅਵਤਾਰ ਸਿੰਘ ਧੱਤਲ, ਮੀਤ ਸਕੱਤਰ ਗੁਰਨਾਮ ਸਿੰਘ, ਇੰਚਾਰਜ ਜਗਦੀਸ਼ ਸਿੰਘ, ਬਲਦੇਵ ਸਿੰਘ ਖਹਿਰਾਬਾਦ, ਸਾਬਕਾ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸਾਬਕਾ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ ਦਾ ਵਿਸ਼ੇਸ਼ ਤੌਰ ’ਤੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸਿਆਸੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਨੌਨਿਹਾਲ ਸਿੰਘ ਬੱਬੀ ਚੀਚਾ, ਓਂਕਾਰ ਸਿੰਘ ਗੱਲੂਵਾਲ, ਬਾਬਾ ਭਜਨ ਸਿੰਘ ਭੁੱਸੇ, ਫਲੈਂਗ ਮੈਂਬਰ ਗੁਲਵਿੰਦਰ ਸਿੰਘ, ਇੰਸਪੈਕਟਰ ਜਸਬੀਰ ਸਿੰਘ, ਹਰਦੀਪ ਸਿੰਘ ਅਟਾਰੀ, ਮਨਦੀਪ ਸਿੰਘ ਗੋਰਾ, ਸੁਰਿੰਦਰ ਸਿੰਘ ਸਰਹਾਲੀ ਅਕਾਉਂਟੈਂਟ ਧਾਰਮਿਕ ਸਮਾਗਮਾਂ ਪ੍ਰਚਾਰਕ ਰਾਜਵੀਰ ਸਿੰਘ, ਪ੍ਰਚਾਰਕ ਗੁਰਰਾਜ ਸਿੰਘ, ਮਨਜੀਤ ਸਿੰਘ ਮਾਣਕ ਕਵੀਸ਼ਰ, ਗੁਰਭੇਤ ਸਿੰਘ ਚਵਿਡਾ ਵਲੋਂ ਵੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਸਰਪੰਚ ਦੀ ਯਾਦ ’ਚ ਯਾਦਗਾਰੀ ਗੇਟ ਬਣਾਇਆ ਜਾਵੇਗਾ-ਰਮਿੰਦਰ ਆਵਲਾ ਅਗਲੀ ਖ਼ਬਰ ਪਾਕਿ ’ਚ ਲਾਪਤਾ ਹੋ ਰਹੀਆਂ ਕੁੜੀਆਂ ਦਾ ਗੰਭੀਰ ਸੰਕਟ ਇਕੱਲੇ ਲਹਿੰਦੇ ਪੰਜਾਬ ’ਚ 2021 ਤੋਂ 2025 ਦਰਮਿਆਨ ਅਗਵਾ ਹੋਈਆਂ 3...
Ad Position 24