26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਇਸਲਾਮਾਬਾਦ ਸਥਿਤ ਭਾਰਤੀ ਸਫ਼ਾਰਤਖ਼ਾਨੇ ਦੀ ਟੀਮ ਨੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਕੀਤੀ ਸ਼ਿਰਕਤ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਭਲਕੇ ਕਰਵਾਇਆ ਜਾ ਰਿਹਾ ਕਬੱਡੀ ਮੈਚ

ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਦੋ ਮੈਂਬਰੀ ਕੌਂਸਲਰ ਟੀਮ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਕਰਵਾਏ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਟੀਮ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਭਾਰਤ ਤੋਂ ਗਏ 2,339 ਸ਼ਰਧਾਲੂਆਂ ਦੇ ਜਥੇ ਨਾਲ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ।

Ad Position 21
No active advertisement
ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਦੋ ਮੈਂਬਰੀ ਕੌਂਸਲਰ ਟੀਮ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਵਿਖੇ ਕਰਵਾਏ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਟੀਮ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਭਾਰਤ ਤੋਂ ਗਏ 2,339 ਸ਼ਰਧਾਲੂਆਂ ਦੇ ਜਥੇ ਨਾਲ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵੀ ਸਾਂਝੀਆਂ ਕੀਤੀਆਂ। ਦੂਜੇ ਪਾਸੇ, ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ (ਪੀ. ਐੱਮ. ਯੂ.) ਦੇ ਅਧਿਕਾਰੀਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂ 27 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣਗੇ ਅਤੇ ਰਾਤ ਉੱਥੇ ਹੀ ਠਹਿਰਨਗੇ। ਅਗਲੇ ਦਿਨ 28 ਨਵੰਬਰ ਨੂੰ ਸ਼ਰਧਾਲੂਆਂ ਦੇ ਮਨੋਰੰਜਨ ਅਤੇ ਆਪਸੀ ਸਾਂਝ ਵਧਾਉਣ ਲਈ ਇਸ ਕਬੱਡੀ ਮੈਚ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲਾਹੌਰ ਪਹੁੰਚਣ ’ਤੇ ਭਾਰਤੀ ਸ਼ਰਧਾਲੂ ਇਸ ਵਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਵੀ ਹੋਣਗੇ ਨਤਮਸਤਕ ਭਾਈ ਤਾਰੂ ਸਿੰਘ ਦੇ... ਅਗਲੀ ਖ਼ਬਰ ਪਾਕਿਸਤਾਨ ਗਏ ਸ਼ਰਧਾਲੂਆਂ ਨੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਿਆ
Ad Position 24