ਲਾਹੌਰ ਪਹੁੰਚਣ ’ਤੇ ਭਾਰਤੀ ਸ਼ਰਧਾਲੂ ਇਸ ਵਾਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਵੀ ਹੋਣਗੇ ਨਤਮਸਤਕ ਭਾਈ ਤਾਰੂ ਸਿੰਘ ਦੇ ਸ਼ਹੀਦੀ ਅਸਥਾਨ ਦੇ ਬਾਹਰੋਂ ਕਰਨੇ ਪੈਣਗੇ ਦਰਸ਼ਨ
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਸ਼ਹਿਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਇਹ ਅਸਥਾਨ ਹਾਲ ਹੀ ’ਚ ਸੰਗਤ ਲਈ ਮੁੜ ਤੋਂ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦਿਆਂ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕਰਨ ਅਤੇ ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸ਼ਰਧਾਲੂ ਇਸ ਵਾਰ ਉਕਤ ਗੁਰਦੁਆਰਾ ਸਾਹਿਬ ਦੇ ਵੀ ਦਰਸ਼ਨ ਕਰ ਸਕਣਗੇ।
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬਾਹਰੀ ਦ੍ਰਿਸ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ
27-11-2026