ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ’ਚ ਨਹੀਂ ਦਿੱਤੀ ਜਾ ਸਕਦੀ ਜ਼ਮਾਨਤ-ਹਾਈ ਕੋਰਟ ਗ੍ਰਨੇਡ ਹਮਲੇ ਦੀ ਸਾਜਿਸ਼ ਰਚਨ ਦੇ ਮੁਲਜ਼ਮ ਦੀ ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ, 26 ਨਵੰਬਰ (ਪ੍ਰੋ ਅਵਤਾਰ ਸਿੰਘ) -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੀ ਬਸਤੀ ਜੋਧੇਵਾਲ ਪੁਲਿਸ ਚੌਕੀ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸ਼ਾਹ ਆਲਮ ਉਰਫ਼ ਸਹਲਾਮ ‘ਤੇ ਦੁਬਈ ਵਿਚ ਰਹਿੰਦਿਆਂ ਪਾਕਿਸਤਾਨ ‘ਚ ਬੈਠੇ ਆਈ.
ਚੰਡੀਗੜ੍ਹ, 26 ਨਵੰਬਰ (ਪ੍ਰੋ ਅਵਤਾਰ ਸਿੰਘ) -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਦੀ ਬਸਤੀ ਜੋਧੇਵਾਲ ਪੁਲਿਸ ਚੌਕੀ ’ਤੇ ਗ੍ਰਨੇਡ ਹਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜ਼ਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸ਼ਾਹ ਆਲਮ ਉਰਫ਼ ਸਹਲਾਮ ‘ਤੇ ਦੁਬਈ ਵਿਚ ਰਹਿੰਦਿਆਂ ਪਾਕਿਸਤਾਨ ‘ਚ ਬੈਠੇ ਆਈ.ਐਸ.ਆਈ. ਨਾਲ ਜੁੜੇ ਇਕ ਵਿਅਕਤੀ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿਚ ਅੱਤਵਾਦੀ ਹਮਲੇ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਜਸਟਿਸ ਸ਼ਾਲਿਨੀ ਸਿੰਘ ਨਾਗਪਾਲ ਨੇ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਅਪਰਾਧ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਨੂੰ ਨਿਸ਼ਾਨਾ ਬਣਾਉਂਦੇ ਹਨ। ਇਸ ਮਾਮਲੇ ਵਿਚ ਮੁਲਜ਼ਮ ਦੀ ਸ਼ਮੂਲੀਅਤ ਦਰਸਾਉਣ ਲਈ ਜਾਂਚ ਏਜੰਸੀ ਵਲੋਂ ਮੁੱਢਲੇ ਤੌਰ ‘ਤੇ ਲੋੜੀਂਦੀ ਸਮੱਗਰੀ ਇਕੱਠੀ ਕੀਤੀ ਗਈ ਹੈ। ਅਦਾਲਤ ਨੇ ਕਿਹਾ ਕਿ ਜ਼ਮਾਨਤ ਮਿਲਣ ਦੀ ਸੂਰਤ ਵਿਚ ਮੁਲਜ਼ਮ ਦੇ ਫ਼ਰਾਰ ਹੋਣ ਅਤੇ ਮੁੜ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਦੀ ਸਰਕਾਰੀ ਧਿਰ ਦੀ ਚਿੰਤਾ ਨੂੰ ਵੀ ਬੇਬੁਨਿਆਦ ਨਹੀਂ ਕਿਹਾ ਜਾ ਸਕਦਾ। ਸਿਰਫ਼ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹੋਣਾ ਜ਼ਮਾਨਤ ਦੇਣ ਦਾ ਕਾਫ਼ੀ ਆਧਾਰ ਨਹੀਂ ਹੈ। ਇਸ ਮਾਮਲੇ ਵਿਚ ਪਹਿਲੀ ਅਪ੍ਰੈਲ 2025 ਨੂੰ ਅੰਮ੍ਰਿਤਸਰ ਦੇ ਸਟੇਟ ਆਪ੍ਰੇਸ਼ਨ ਸੈਲ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।