26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਹਰ ਭਾਰਤੀ ਦੇ ਅਧਿਕਾਰ ਲਈ ਲੜਦੇ ਰਹਾਂਗੇ ਰਾਹੁਲ ਤੇ ਖੜਗੇ ਦਾ ਦੇਸ਼ ਵਾਸੀਆਂ ਨੂੰ ਭਰੋਸਾ

ਨਵੀਂ ਦਿੱਲੀ, 26 ਨਵੰਬਰ (ਉਪਮਾ ਡਾਗਾ ਪਾਰਥ)- ਸੰਵਿਧਾਨ ਦਿਵਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਹਰ ਹਾਲ ’ਚ ਸੰਵਿਧਾਨ ਦੀ ਰਾਖੀ ਕਰੇਗੀ ਅਤੇ ਹਰ ਭਾਰਤੀ ਦੇ ਹੱਕਾਂ ਲਈ ਲੜਦੀ ਰਹੇਗੀ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭਭਾਈ ਪਟੇਲ, ਨੇਤਾ ਜੀ ਸੁਭਾਸ਼ ਚੰਦਰ ਬੋਸ, ਮੌਲਾਨਾ ਆਜ਼ਾਦ, ਡਾ.

Ad Position 21
No active advertisement
ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਉਪਮਾ ਡਾਗਾ ਪਾਰਥ)- ਸੰਵਿਧਾਨ ਦਿਵਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਹਰ ਹਾਲ ’ਚ ਸੰਵਿਧਾਨ ਦੀ ਰਾਖੀ ਕਰੇਗੀ ਅਤੇ ਹਰ ਭਾਰਤੀ ਦੇ ਹੱਕਾਂ ਲਈ ਲੜਦੀ ਰਹੇਗੀ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਮਹਾਤਮਾ ਗਾਂਧੀ, ਪੰਡਿਤ ਜਵਾਹਰ ਲਾਲ ਨਹਿਰੂ, ਸਰਦਾਰ ਵੱਲਭਭਾਈ ਪਟੇਲ, ਨੇਤਾ ਜੀ ਸੁਭਾਸ਼ ਚੰਦਰ ਬੋਸ, ਮੌਲਾਨਾ ਆਜ਼ਾਦ, ਡਾ. ਰਜਿੰਦਰ ਪ੍ਰਸਾਦ, ਸਰੋਜਨੀ ਨਾਇਡੂ ਅਤੇ ਬਾਬਾ ਸਾਹਿਬ ਅੰਬੇਡਕਰ ਨੂੰ ਨਮਨ ਕੀਤਾ ਜਿਨ੍ਹਾਂ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਖੜਗੇ ਨੇ ਅੱਗੇ ਲਿਖਿਆ ਕਿ ਅੱਜ ਸੰਵਿਧਾਨ ਦੇ ਬੁਨਿਆਦੀ ਆਦਰਸ਼ਾਂ - ਨਿਆਂ, ਸੁਤੰਤਰਤਾ, ਬਰਾਬਰੀ, ਭਾਈਚਾਰਾ, ਧਰਮਨਿਰਪੇਖਤਾ ਅਤੇ ਸਮਾਜਵਾਦ ਦੀ ਰਾਖੀ ਕਰਨਾ ਸਾਡੀ ਸਭ ਤੋਂ ਵੱਡੀ ਰਾਸ਼ਟਰੀ ਜ਼ਿੰਮੇਵਾਰੀ ਹੈ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਭਾਰਤ ਦਾ ਸੰਵਿਧਾਨ ਸਿਰਫ਼ ਇਕ ਕਿਤਾਬ ਨਹੀਂ, ਦੇਸ਼ ਦੀ ਆਤਮਾ ਹੈ। ਇਹ ਹਰ ਨਾਗਰਿਕ ਦੀ ਗਰਿਮਾ ਦਾ ਕਵਚ ਹੈ, ਹਰ ਆਵਾਜ਼ ਦੀ ਤਾਕਤ ਹੈ। ਨਿਆਂ, ਸੁਤੰਤਰਤਾ, ਬਰਾਬਰੀ ਅਤੇ ਭਾਈਚਾਰੇ ਦਾ ਰੱਖਿਅਕ ਹੈ। ਇਹੀ ਸਾਡੇ ਲੋਕਤੰਤਰ ਦੀ ਨੀਂਹ ਹੈ ਅਤੇ ਅਨਿਆਂ ਖ਼ਿਲਾਫ਼ ਸਾਡਾ ਸਭ ਤੋਂ ਵੱਡਾ ਹਥਿਆਰ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਸੰਵਿਧਾਨ ਦਿਵਸ ’ਤੇ ਸੰਕਲਪ ਦੁਹਰਾਉਂਦੇ ਹਨ ਕਿ ਅਸੀਂ ਹਰ ਹਾਲ ’ਚ ਇਸਦੀ ਰਾਖੀ ਕਰਾਂਗੇ ਅਤੇ ਹਰ ਭਾਰਤੀ ਦੇ ਅਧਿਕਾਰ ਲਈ ਲੜਦੇ ਰਹਾਂਗੇ।
Ad Position 22
No active advertisement
ਪਿਛਲੀ ਖ਼ਬਰ ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅਗਲੀ ਖ਼ਬਰ ਸੱਤਾ ਮਿਲੇਗੀ ਵੀ ਸੰਵਿਧਾਨ ਤੋਂ ਅਤੇ ਜਾਵੇਗੀ ਵੀ ਸੰਵਿਧਾਨ ਤੋਂ-ਗ੍ਰਹਿ ਮੰਤਰੀ
Ad Position 24