ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਦੀ ਸੰਭਾਵਨਾ
ਚੰਡੀਗੜ੍ਹ, 27 ਨੰਵਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਦਰਮਿਆਨ ਕਾਂਗਰਸ ਨੇ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਗਠਜੋੜ ਬਣਾਉਣ ਲਈ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਈ ਮੁੱਢਲੀ ਗੱਲਬਾਤ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਚੋਣ ਤਾਲਮੇਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲ ਸਕਦਾ ਹੈ।
ਚੰਡੀਗੜ੍ਹ, 27 ਨੰਵਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਦਰਮਿਆਨ ਕਾਂਗਰਸ ਨੇ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਗਠਜੋੜ ਬਣਾਉਣ ਲਈ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਈ ਮੁੱਢਲੀ ਗੱਲਬਾਤ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਚੋਣ ਤਾਲਮੇਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲ ਸਕਦਾ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਆਗੂ ਇਸ ਨੂੰ ਲੈ ਕੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਪਰ ਸੂਤਰਾਂ ਮੁਤਾਬਕ ਇਸ ਮੁੱਢਲੀ ਚਰਚਾ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਵਾਂ ਧਿਰਾਂ ਵਿਚਾਲੇ ਸੰਭਾਵਿਤ ਚੋਣ ਗੱਠਜੋੜ ਅਤੇ ਸਿਆਸੀ ਤਾਲਮੇਲ ਨੂੰ ਲੈ ਕੇ ਵਿਚਾਰ-ਵਟਾਂਦਰਾ ਸ਼ੁਰੂ ਹੋਇਆ।