27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਦੇ ਸ਼ੈਲਰ ਉਦਯੋਗ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਚੌਲਾਂ ਦੀ ਢੋਆ-ਢੁਆਈ ਤੇਜ਼ ਕਰੇ-ਸਤਿੰਦਰ ਸਿੰਘ ਚੱਠਾ

2026-27 ਦੀ ਮਿਲਿੰਗ ਤੋਂ ਪਹਿਲਾਂ ਗੁਦਾਮਾਂ ’ਚ ਖ਼ਾਲੀ ਥਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ ਧੂਰੀ, 27 ਨਵੰਬਰ (ਸੰਜੇ ਲਹਿਰੀ)-ਆਲ ਇੰਡੀਆ ਐੱਫ਼. ਸੀ.

Ad Position 21
No active advertisement
ਅਜੀਤ ਡੈਸਕ 28-11-2026

2026-27 ਦੀ ਮਿਲਿੰਗ ਤੋਂ ਪਹਿਲਾਂ ਗੁਦਾਮਾਂ ’ਚ ਖ਼ਾਲੀ ਥਾਂ ਦਾ ਪ੍ਰਬੰਧ ਕਰਨ ਦੀ ਕੀਤੀ ਮੰਗ

ਧੂਰੀ, 27 ਨਵੰਬਰ (ਸੰਜੇ ਲਹਿਰੀ)-ਆਲ ਇੰਡੀਆ ਐੱਫ਼.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ਯੂਨੀਅਨ ਦੇ ਕੌਮੀ ਪ੍ਰਧਾਨ ਸਤਿੰਦਰ ਸਿੰਘ ਚੱਠਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਐੱਫ਼.ਸੀ.ਆਈ. ਦੇ ਗੁਦਾਮਾਂ ’ਚੋਂ ਚੌਲਾਂ ਦੀ ਢੋਆ-ਢੁਆਈ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ, ਤਾਂ ਜੋ ਪੰਜਾਬ ਦੇ ਸ਼ੈਲਰ ਉਦਯੋਗ ਨੂੰ ਦਰਪੇਸ਼ ਸਟੋਰੇਜ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਪੰਜਾਬ ਦੇ ਸ਼ੈਲਰ ਉਦਯੋਗ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਦਾਮਾਂ ਵਿਚ ਲੋੜੀਂਦੀ ਖ਼ਾਲੀ ਥਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਸਤਿੰਦਰ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦਾ ਸ਼ੈਲਰ ਉਦਯੋਗ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਜੇਕਰ ਪੰਜਾਬ ਦੇ ਗੁਦਾਮਾਂ ’ਚੋਂ ਚੌਲਾਂ ਦੀ ਮੂਵਮੈਂਟ ਸਮੇਂ ਸਿਰ ਨਹੀਂ ਹੁੰਦੀ ਅਤੇ ਸਟੋਰੇਜ ਲਈ ਲੋੜੀਂਦੀ ਜਗ੍ਹਾ ਉਪਲਬਧ ਨਹੀਂ ਕਰਵਾਈ ਜਾਂਦੀ ਤਾਂ 2026-27 ਦੇ ਸੀਜ਼ਨ ਦੀ ਮਿਲਿੰਗ ਮੁਕੰਮਲ ਹੋਣ ਉਪਰੰਤ ਹਜ਼ਾਰਾਂ ਸ਼ੈਲਰ ਮਾਲਕਾਂ ਨੂੰ ਆਪਣੇ ਚੌਲਾਂ ਦੀ ਸਟੋਰੇਜ ਲਈ ਦੂਜੇ ਸੂਬਿਆਂ ਵੱਲ ਰੁਖ਼ ਕਰਨ ਲਈ ਮਜਬੂਰ ਹੋਣਾ ਪੈ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ’ਚ 16 ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਨਵੇਂ ਜੱਜਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕਰਨਾ ਮੁਸ਼ਕਿਲ ਅਗਲੀ ਖ਼ਬਰ ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਦੀ ਸੰਭਾਵਨਾ
Ad Position 24