27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਾਈ ਕੋਰਟ ’ਚ 16 ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਨਵੇਂ ਜੱਜਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕਰਨਾ ਮੁਸ਼ਕਿਲ

* ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ, ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤੇ ਬਿਨਾਂ ਨਿਆਂ ਪ੍ਰਣਾਲੀ ਦਾ ਪਸਾਰ ਸੰਭਵ ਨਹੀਂ ਚੰਡੀਗੜ੍ਹ, 27 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ-ਹਰਿਆਣਾ ਹਾਈਕੋਰਟ ’ਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ ਲੋੜੀਂਦੇ ਕੋਰਟ ਰੂਮ ਨਾ ਹੋਣ ਕਾਰਨ ਨਵੇਂ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਸ਼ ਭੇਜਣ ਵਿਚ ਵੀ ਮੁਸ਼ਕਿਲ ਆ ਰਹੀ ਹੈ। ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਸਾਹਮਣੇ ਇਹ ਗੰਭੀਰ ਸਥਿਤੀ ਰੱਖਦਿਆਂ ਕਿਹਾ ਕਿ ਅਦਾਲਤ ਵਿਚ ਜੱਜਾਂ ਦੀਆਂ 85 ਅਸਾਮੀਆਂ ਮਨਜ਼ੂਰ ਹਨ, ਜਦਕਿ ਕੋਰਟ ਰੂਮ ਸਿਰਫ਼ 69 ਹੀ ਉਪਲਬਧ ਹਨ।

Ad Position 21
No active advertisement
ਅਜੀਤ ਡੈਸਕ 28-11-2026
* ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ, ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤੇ ਬਿਨਾਂ ਨਿਆਂ ਪ੍ਰਣਾਲੀ ਦਾ ਪਸਾਰ ਸੰਭਵ ਨਹੀਂ ਚੰਡੀਗੜ੍ਹ, 27 ਨਵੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ-ਹਰਿਆਣਾ ਹਾਈਕੋਰਟ ’ਚ ਜੱਜਾਂ ਦੀਆਂ ਮਨਜ਼ੂਰਸ਼ੁਦਾ ਅਸਾਮੀਆਂ ਦੇ ਮੁਕਾਬਲੇ ਲੋੜੀਂਦੇ ਕੋਰਟ ਰੂਮ ਨਾ ਹੋਣ ਕਾਰਨ ਨਵੇਂ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਸ਼ ਭੇਜਣ ਵਿਚ ਵੀ ਮੁਸ਼ਕਿਲ ਆ ਰਹੀ ਹੈ। ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਸਾਹਮਣੇ ਇਹ ਗੰਭੀਰ ਸਥਿਤੀ ਰੱਖਦਿਆਂ ਕਿਹਾ ਕਿ ਅਦਾਲਤ ਵਿਚ ਜੱਜਾਂ ਦੀਆਂ 85 ਅਸਾਮੀਆਂ ਮਨਜ਼ੂਰ ਹਨ, ਜਦਕਿ ਕੋਰਟ ਰੂਮ ਸਿਰਫ਼ 69 ਹੀ ਉਪਲਬਧ ਹਨ। ਇਸ ਲਈ ਨਵੇਂ ਜੱਜਾਂ ਦੀ ਨਿਯੁਕਤੀ ਲਈ ਨਾਮ ਭੇਜਣਾ ਸੰਭਵ ਨਹੀਂ ਹੋ ਰਿਹਾ। ਅਦਾਲਤ ਨੇ ਕੇਂਦਰ ਸਰਕਾਰ ਨੂੰ ਹਾਈਕੋਰਟ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਦੀ ਪ੍ਰਕਿਰਿਆ ਪਹਿਲ ਦੇ ਆਧਾਰ ’ਤੇ ਪੂਰੀ ਕਰਨ ਲਈ ਕਿਹਾ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਸੰਜੀਵ ਬੇਰੀ ਦੇ ਡਵੀਜ਼ਨ ਬੈਂਚ ਵਲੋਂ ਅਦਾਲਤੀ ਕਰਮਚਾਰੀ ਦੀ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ। ਸੁਣਵਾਈ ਦੌਰਾਨ ਅਦਾਲਤ ਨੇ ਦੱਸਿਆ ਕਿ 69 ਕੋਰਟ ਰੂਮਾਂ ਵਿਚੋਂ ਵੀ ਕੁਝ ਦੀ ਵਰਤੋਂ ਸਥਾਈ ਲੋਕ ਅਦਾਲਤਾਂ ਅਤੇ ਵਿਚੋਲਗੀ ਕੇਂਦਰਾਂ ਲਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਕਿੰਗ ਦੀ ਸਹੂਲਤ ਵੀ ਲੋੜ ਮੁਤਾਬਕ ਨਾਕਾਫ਼ੀ ਹੈ। ਬੈਂਚ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਅਦਾਲਤ ਦੇ ਕਈ ਜ਼ਰੂਰੀ ਕੰਮ ਪ੍ਰਭਾਵਿਤ ਹੋ ਰਹੇ ਹਨ। ਅਦਾਲਤ ਨੇ ਵਧੀਕ ਸਾਲਿਸਟਰ ਜਨਰਲ ਸਤਿਆਪਾਲ ਜੈਨ ਨੂੰ ਕਿਹਾ ਕਿ ਉਹ ਕੇਂਦਰੀ ਗ੍ਰਹਿ ਸਕੱਤਰ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਹਾਈਕੋਰਟ ਦੀਆਂ ਲੋੜਾਂ ਬਾਰੇ ਜਾਣੂ ਕਰਵਾਉਣ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਦੇ ਕੈਪੀਟਲ ਕੰਪਲੈਕਸ ਵਿਚ ਸਥਿਤ ਹਾਈਕੋਰਟ ਦੀ ਇਮਾਰਤ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਦਾ ਹਿੱਸਾ ਹੈ। ਸੁਖਨਾ ਝੀਲ ਦੇ ਜਲਗ੍ਰਹਿਣ ਖੇਤਰ ਵਿਚ ਹੋਣ ਅਤੇ ਵਿਰਾਸਤੀ ਇਮਾਰਤ ਹੋਣ ਕਾਰਨ ਮੌਜੂਦਾ ਇਮਾਰਤੀ ਕੰਪਲੈਕਸ ਦਾ ਵਿਸਥਾਰ ਆਸਾਨ ਨਹੀਂ ਹੈ। ਇਸ ਦੇ ਬਾਵਜੂਦ ਵਾਧੂ ਕੋਰਟ ਰੂਮਾਂ, ਪਾਰਕਿੰਗ, ਪ੍ਰਸ਼ਾਸਕੀ ਦਫ਼ਤਰਾਂ ਅਤੇ ਵਕੀਲਾਂ ਦੇ ਚੈਂਬਰਾਂ ਦੀ ਉਸਾਰੀ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਨੂੰ ਯੂਨੈਸਕੋ ਅਤੇ ਹੋਰ ਕੌਮਾਂਤਰੀ ਸੰਸਥਾਵਾਂ ਦੀ ਸਮੀਖਿਆ ਲਈ ਭੇਜਿਆ ਗਿਆ ਹੈ। ਇਸ ਮਾਮਲੇ ਵਿਚ ਹੁਣ ਅਗਲੀ ਸੁਣਵਾਈ 11 ਦਸੰਬਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 2 ਦਿਨਾਂ ਐੱਫ. ਏ. ਪੀ. ਨੈਸ਼ਨਲ ਐਵਾਰਡਜ਼ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਦੇ ਸ਼ੈਲਰ ਉਦਯੋਗ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਚੌਲਾਂ ਦੀ ਢੋਆ-ਢੁਆਈ ਤੇਜ਼ ਕਰੇ-ਸਤਿੰਦਰ ਸਿੰਘ ਚੱਠਾ
Ad Position 24