27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਪਰੀਮ ਕੋਰਟ ਵਲੋਂ ਸੋਸ਼ਲ ਮੀਡੀਆ ਤੋਂ ਇਤਾਲਵੀ ਸਿਆਸਤਦਾਨ ਦੀ ਟਿੱਪਣੀ ਵਾਲੀਆਂ ਵੀਡੀਓਜ਼ ਹਟਾਉਣ ਦੀ ਅਰਜ਼ੀ ਖ਼ਾਰਜ

ਨਵੀਂ ਦਿੱਲੀ, 27 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 28-11-2026
ਨਵੀਂ ਦਿੱਲੀ, 27 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਅਰਜ਼ੀ ਖ਼ਾਰਜ ਕਰ ਦਿੱਤੀ, ਜਿਸ ’ਚ ਸੋਸ਼ਲ ਮੀਡੀਆ ਤੋਂ ਇਤਾਲਵੀ ਸਿਆਸਤਦਾਨ ਜਿਆਕੋਮੋ ਫਿਲੀਬੇਕ ਦੀਆਂ ਉਹ ਵੀਡੀਓਜ਼ ਹਟਾਉਣ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ ’ਚ ਉਹ ‘ਵੋਟ ਚੋਰ, ਗੱਦੀ ਛੋੜ’ ਦਾ ਨਾਅਰਾ ਲਗਾਉਂਦੇ ਨਜ਼ਰ ਆ ਰਹੇ ਹਨ। ਇਹ ਘਟਨਾ 13-14 ਨਵੰਬਰ ਨੂੰ ਹੈਦਰਾਬਾਦ ’ਚ ਹੋਏ ‘ਭਾਰਤ ਸੰਮੇਲਨ’ ਦੌਰਾਨ ਵਾਪਰੀ ਸੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਇਹ ਹੁਕਮ ਉਸ ਅਰਜ਼ੀ ’ਤੇ ਸੁਣਵਾਈ ਕਰਦਿਆਂ ਦਿੱਤਾ, ਜਿਸ ’ਚ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਵੀਡੀਓਜ਼ ਹਟਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨਕਰਤਾ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਸੀ ਕਿ ਭਾਰਤ ’ਚ ਹੋਣ ਵਾਲੇ ਸਮਾਗਮਾਂ ਦੌਰਾਨ ਵਿਦੇਸ਼ੀਆਂ ਵਲੋਂ ਦਿੱਤੇ ਜਾਣ ਵਾਲੇ ਭਾਸ਼ਣਾਂ ਨੂੰ ਨਿਯਮਤ ਕੀਤਾ ਜਾਵੇ। ਜਦੋਂ ਬੈਂਚ ਨੇ ਕਿਹਾ ਕਿ ਉਹ ਅਰਜ਼ੀ ਖ਼ਾਰਜ ਕਰ ਰਹੇ ਹਨ, ਤਾਂ ਪਟੀਸ਼ਨਕਰਤਾ ਦੇ ਵਕੀਲ ਨੇ ਬੇਨਤੀ ਕੀਤੀ ਕਿ ਅਧਿਕਾਰੀਆਂ ਨੂੰ ਇਸ ਅਰਜ਼ੀ ’ਤੇ ਇਕ ਪ੍ਰਤੀਨਿਧਤਾ ਵਜੋਂ ਵਿਚਾਰ ਕਰਨ ਲਈ ਕਿਹਾ ਜਾਵੇ। ਬੈਂਚ ਨੇ ਕਿਹਾ, ਨਹੀਂ। ਤੁਸੀਂ ਖੁਦ ਅਧਿਕਾਰੀਆਂ ਕੋਲ ਆਪਣੀ ਗੱਲ ਰੱਖਣ ਲਈ ਆਜ਼ਾਦ ਹੋ। ਤੁਹਾਨੂੰ ਕੌਣ ਰੋਕ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ੇਖ ਹਸੀਨਾ ਬੰਗਲਾਦੇਸ਼ - ਭਾਰਤ ਸੰਬੰਧਾਂ ਵਿਚ ਕੰਡਾ ਬਣ ਗਈ ਹੈ - ਹਮਾਯੂੰ ਕਬੀਰ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਫ਼ਿਲਮ ਰਮਾਇਣ ਖ਼ਿਲਾਫ਼ ਪਟੀਸ਼ਨ ’ ਤੇ ਫੌਰੀ ਸੁਣਵਾਈ ਤੋਂ ਇਨਕਾਰ
Ad Position 24