28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਗਰ ਨਿਗਮ ਤੇ ਕੌਂਸਲ ਚੋਣਾਂ ’ਚ ਪਟਿਆਲਾ ’ਚ 43, ਬਾਘਾ ਪੁਰਾਣਾ ਤੇ ਧਰਮਕੋਟ ’ਚ 64 ਫ਼ੀਸਦੀ ਵੋਟਿੰਗ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਹੈ ਕਿ ਅੱਜ ਪਟਿਆਲਾ ਨਗਰ ਨਿਗਮ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਲਈ ਚੋਣਾਂ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ।

Ad Position 21
No active advertisement
ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਰਾਜ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਹੈ ਕਿ ਅੱਜ ਪਟਿਆਲਾ ਨਗਰ ਨਿਗਮ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਲਈ ਚੋਣਾਂ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੀਡੀਓਗ੍ਰਾਫੀ ਕੀਤੀ ਗਈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਚੋਣ ਪ੍ਰਕਿਰਿਆ ਦੀ ਨਿਗਰਾਨੀ ਹਾਈ ਕੋਰਟ ਵਲੋਂ ਗਠਿਤ ਨਿਗਰਾਨ ਕਮੇਟੀ ਵਲੋਂ ਕੀਤੀ ਗਈ, ਜਿਸ ਦੀ ਅਗਵਾਈ ਜਸਟਿਸ ਰਾਜੀਵ ਸ਼ਰਮਾ (ਸੇਵਾ ਮੁਕਤ) ਵਲੋਂ ਕੀਤੀ ਗਈ। ਪ੍ਰਾਪਤ ਅੰਕੜਿਆਂ ਅਨੁਸਾਰ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਵਿਚ 43 ਫੀਸਦੀ ਵੋਟਿੰਗ, ਜਦਕਿ ਬਾਘਾ ਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਵਿਚ 64 ਫ਼ੀਸਦੀ ਵੋਟਿੰਗ ਹੋਈ। ਇਨ੍ਹਾਂ ਚੋਣਾਂ ਵਿਚ ਵਰਤੀਆਂ ਗਈਆਂ ਈ.ਵੀ.ਐਮ. ਨੂੰ ਢੁਕਵੇਂ ਢੰਗ ਨਾਲ ਸੀਲ ਕਰਨ ਤੋਂ ਬਾਅਦ ਸੁਰੱਖਿਅਤ ‘ਸਟਰਾਂਗ ਰੂਮਾਂ’ ਵਿਚ ਰੱਖਿਆ ਜਾਵੇਗਾ। ਪਟਿਆਲਾ ਜ਼ਿਲ੍ਹੇ ’ਚ ਪਟਿਆਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਲਈ, ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36 ਅਤੇ 37 ਦੀ ਗਿਣਤੀ ਸਰਕਾਰੀ ਆਈ.ਟੀ.ਆਈ., ਨਾਭਾ ਰੋਡ, ਪਟਿਆਲਾ ਵਿਖੇ, ਜਦਕਿ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀ ਗਿਣਤੀ ਸਰਕਾਰੀ ਮਹਿੰਦਰਾ ਕਾਲਜ (ਮੁੱਖ ਇਮਾਰਤ, ਮੁੱਖ ਹਾਲ), ਪਟਿਆਲਾ ਵਿਖੇ ਹੋਵੇਗੀ। ਮੋਗਾ ਜ਼ਿਲ੍ਹੇ ਵਿਚ, ਨਗਰ ਕੌਂਸਲ ਬਾਘਾ ਪੁਰਾਣਾ ਲਈ ਵੋਟਾਂ ਦੀ ਗਿਣਤੀ ਪੀ. ਐਮ. ਸ੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬਾਘਾ ਪੁਰਾਣਾ ਵਿਖੇ ਹੋਵੇਗੀ ਅਤੇ ਨਗਰ ਕੌਂਸਲ ਧਰਮਕੋਟ ਲਈ ਵੋਟਾਂ ਦੀ ਗਿਣਤੀ ਗੁਰੂ ਨਾਨਕ ਪਬਲਿਕ ਸਕੂਲ, ਧਰਮਕੋਟ ਵਿਖੇ ਹੋਵੇਗੀ। ਸੁਪਰੀਮ ਕੋਰਟ ਵਲੋਂ ਐਸ.ਐਲ.ਪੀ. ਨੰਬਰ 3894 ਆਫ਼ 2026 (ਸੀਡਬਲਿਊਪੀ 388/2025) - ਸੀਮਾ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ ਸੰਬੰਧੀ ਮਾਮਲੇ ’ਚ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਪਾਸੋਂ ਮਨਜ਼ੂਰੀ ਪ੍ਰਾਪਤ ਹੋਣ ਉਪਰੰਤ ਹੀ ਕਮਿਸ਼ਨ ਵਲੋਂ ਵੋਟਾਂ ਦੀ ਗਿਣਤੀ ਦੀ ਮਿਤੀ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਕਿ ਗੁਰਦੁਆਰਾ ਕਮੇਟੀ ਵਲੋਂ ਸੰਗਤ ਨੂੰ ਭੇਟ ਕੀਤੇ ਗਏ 60 ਹਜ਼ਾਰ ਪਿੰਨੀ ਪ੍ਰਸ਼ਾਦਿ ਦੇ ਪੈਕਟ ਅਗਲੀ ਖ਼ਬਰ ਮਨਪ੍ਰੀਤ ਕੌਰ ਮੰਡ ਬ੍ਰਿਟਿਸ਼ ਕੋਲੰਬੀਆ ਸੂਬਾਈ ਅਦਾਲਤ ਦੀ ਜੱਜ ਬਣੀ
Ad Position 24