28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਿਰ ’ਚ ਬੱਲੀ ਮਾਰ ਕੇ ਨੌਜਵਾਨ ਦੀ ਹੱਤਿਆ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਵਿਖੇ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੁਹੱਲਾ ਅਕਬਰਪੁਰਾ ਗੋਇੰਦਵਾਲ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਹ ਦੋ ਭਰਾ ਹਨ। ਉਸਦਾ ਭਰਾ ਪ੍ਰਦੀਪ ਸਿੰਘ ਉਸ ਤੋਂ ਛੋਟਾ ਹੈ, ਜਿਸ ਦਾ ਇਕ ਦੋਸਤ ਲਵਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਹੈ।

Ad Position 21
No active advertisement
ਅਜੀਤ ਡੈਸਕ 29-11-2026
ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਥਾਣਾ ਗੋਇੰਦਵਾਲ ਵਿਖੇ ਅਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੁਹੱਲਾ ਅਕਬਰਪੁਰਾ ਗੋਇੰਦਵਾਲ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਹ ਦੋ ਭਰਾ ਹਨ। ਉਸਦਾ ਭਰਾ ਪ੍ਰਦੀਪ ਸਿੰਘ ਉਸ ਤੋਂ ਛੋਟਾ ਹੈ, ਜਿਸ ਦਾ ਇਕ ਦੋਸਤ ਲਵਲੀ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਹੈ। ਲਵਲੀ ਨੇ ਇਕ ਫੋਨ ਆਪਣੇ ਘਰੋਂ ਚੋਰੀ ਕਰਕੇ ਉਸ ਦੇ ਭਰਾ ਪ੍ਰਦੀਪ ਸਿੰਘ ਕੋਲ ਗਹਿਣੇ ਪਾ ਦਿੱਤਾ ਸੀ ਅਤੇ ਉਸ ਦੇ ਭਰਾ ਨੇ ਇਹ ਫੋਨ 8 ਦਿਨਾਂ ਬਾਅਦ ਵੇਚ ਦਿੱਤਾ ਸੀ। ਲਵਲੀ ਉਸਦੇ ਭਰਾ ਕੋਲੋਂ ਫੋਨ ਮੰਗਦਾ ਸੀ ਅਤੇ 26 ਨਵੰਬਰ ਨੂੰ ਲਵਲੀ ਆਪਣੇ ਤਿੰਨ ਦੋਸਤਾਂ ਦੇ ਨਾਲ ਉਨ੍ਹਾਂ ਦੇ ਘਰ ਆਇਆ ਅਤੇ ਉਸ ਨੇ ਲੱਕੜ ਦੀ ਬੱਲੀ ਚੁੱਕ ਕੇ ਉਸਦੇ ਭਰਾ ਪ੍ਰਦੀਪ ਸਿੰਘ ਦੇ ਸਿਰ ’ਤੇ ਮਾਰੀ ਜਿਸ ਨਾਲ ਮੇਰਾ ਭਰਾ ਪ੍ਰਦੀਪ ਸਿੰਘ ਜ਼ਮੀਨ ’ਤੇ ਡਿੱਗ ਗਿਆ, ਜਿਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ. ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਕਿਹਾ ਕਿ ਉਕਤ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਅਗਲੀ ਖ਼ਬਰ ਕਾਂਗਰਸ ਜਲਦ ਹੀ ਆਪਣਾ ਚੋਣ ਮਨੋਰਥ ਪੱਤਰ ਪੇਸ਼ ਕਰੇਗੀ-ਡਾ. ਅਮਰ ਸਿੰਘ
Ad Position 24