28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਾਕਿਸਤਾਨ ਦੇ ਗੁਰਦੁਆਰਾ ਕਿਆਰਾ ਸਾਹਿਬ ਦੇ ਰੈਸਟੋਰੇਸ਼ਨ ਪ੍ਰੋਜੈਕਟ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਆਸਟ੍ਰੇਲੀਆ ਦੀ ਸੰਗਤ ਵਲੋਂ ਕੀਤਾ ਜਾ ਰਿਹਾ ਹੈ ਵਿਸ਼ੇਸ਼ ਉਪਰਾਲਾ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਆਸਟ੍ਰੇਲੀਅਨ ਸੰਗਤ ਨਨਕਾਣਾ ਸਾਹਿਬ ਚੈਰੀਟੇਬਲ ਆਰਗੇਨਾਈਜ਼ੇਸ਼ਨ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਕਿਆਰਾ ਸਾਹਿਬ ਦੇ ਰੈਸਟੋਰੇਸ਼ਨ ਪ੍ਰੋਜੈਕਟ ਦਾ ਕੰਮ ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੁੜ-ਨਿਰਮਾਣ ਤੇ ਸਾਂਭ-ਸੰਭਾਲ ਪ੍ਰਾਜੈਕਟ ਦਾ ਜਾਇਜ਼ਾ ਲੈਣ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੂੰ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਦੁਆਰਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਆਸਟ੍ਰੇਲੀਅਨ ਸੰਗਤ ਨਨਕਾਣਾ ਸਾਹਿਬ ਚੈਰੀਟੇਬਲ ਆਰਗੇਨਾਈਜ਼ੇਸ਼ਨ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਕਿਆਰਾ ਸਾਹਿਬ ਦੇ ਰੈਸਟੋਰੇਸ਼ਨ ਪ੍ਰੋਜੈਕਟ ਦਾ ਕੰਮ ਬੜੀ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੁੜ-ਨਿਰਮਾਣ ਤੇ ਸਾਂਭ-ਸੰਭਾਲ ਪ੍ਰਾਜੈਕਟ ਦਾ ਜਾਇਜ਼ਾ ਲੈਣ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੂੰ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਦੁਆਰਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਰੈਸਟੋਰੇਸ਼ਨ ਪ੍ਰਾਜੈਕਟ ਤਹਿਤ ਸੰਗਤ ਦੀ ਸਹੂਲਤ ਲਈ ਐੱਨ. ਆਰ. ਆਈ. ਤਰਜ਼ ਦੇ 40 ਆਧੁਨਿਕ ਕਮਰੇ ਤਿਆਰ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬੇਸਮੈਂਟ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ਚ ਚੱਲ ਰਹੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਵਿਚ ਵੱਡੀ ਗਿਣਤੀ ’ਚ ਸੰਗਤ ਨੇ ਭਰੀ ਹਾਜ਼ਰੀ ਧਰਮ ਸੱਭਿਆਚਾਰ ਤੇ ਸਿ... ਅਗਲੀ ਖ਼ਬਰ ਸਰਹੱਦਾਂ ਟੱਪ ਗਿਆ ‘ਭਾਰਤੀ ਨੈੱਟਵਰਕ’ ਕਰਤਾਰਪੁਰ ਸਾਹਿਬ ਦੀ ਧਰਤੀ ਤੋਂ ਬਿਨਾਂ ਵਾਈ-ਫਾਈ ਤੇ ਇੰਟਰਨੈੱਟ ਦੇ ‘ਸਿੱਧੀ’ ਗੱਲਬ...
Ad Position 24