28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਾਰੀਆਂ ਪੰਥਕ ਧਿਰਾਂ ਨਾਲ ਏਕਤਾ ਲਈ ਤਿਆਰ-ਢੀਂਡਸਾ ਸੁਖਬੀਰ ਧੜੇ ਨਾਲ ਏਕਤਾ ਕੇਵਲ 2 ਦਸੰਬਰ ਦੇ ਹੁਕਮਨਾਮੇ ਦੀ ਰੌਸ਼ਨੀ ’ਚ ਹੀ ਸੰਭਵ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਾਰਟੀ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੁੱਚੀਆਂ ਪੰਥਕ ਧਿਰਾਂ ਨਾਲ ਏਕਤਾ ਲਈ ਤਿਆਰ ਹੈ ਤੇ ਇਨ੍ਹਾਂ ਧਿਰਾਂ ਨਾਲ ਮਿਲ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਜਿਹੜੀਆਂ ਧਿਰਾਂ ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆਂ ਪ੍ਰਤੀ ਸੁਹਿਰਦ ਹਨ, ਉਨ੍ਹਾਂ ਨਾਲ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ।

Ad Position 21
No active advertisement
‘ਅਜੀਤ’ ਭਵਨ ਵਿਖੇ ਗੱਲਬਾਤ ਕਰਦੇ ਹੋਏ ਪ੍ਰਮਿੰਦਰ ਸਿੰਘ ਢੀਂਡਸਾ। ਤਸਵੀਰ : ਜੀ.ਪੀ. ਸਿੰਘ 29-11-2026
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਾਰਟੀ ਪੰਥ ਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਮੁੱਚੀਆਂ ਪੰਥਕ ਧਿਰਾਂ ਨਾਲ ਏਕਤਾ ਲਈ ਤਿਆਰ ਹੈ ਤੇ ਇਨ੍ਹਾਂ ਧਿਰਾਂ ਨਾਲ ਮਿਲ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ‘ਅਜੀਤ’ ਭਵਨ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਰਦਿਆਂ ਕਿਹਾ ਕਿ ਜਿਹੜੀਆਂ ਧਿਰਾਂ ਪੰਜਾਬ ਅਤੇ ਸਿੱਖ ਕੌਮ ਦੇ ਮੁੱਦਿਆਂ ਪ੍ਰਤੀ ਸੁਹਿਰਦ ਹਨ, ਉਨ੍ਹਾਂ ਨਾਲ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਇਹ ਏਕਤਾ ਕੇਵਲ 2 ਦਸੰਬਰ ਦੇ ਹੁਕਮਨਾਮੇ ਦੀ ਰੌਸ਼ਨੀ ’ਚ ਹੀ ਸੰਭਵ ਹੈ। ਅਕਾਲੀ ਵਾਰਿਸ ਪੰਜਾਬ ਦੇ ਨਾਲ ਏਕਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਪਾਰਟੀ ਕਿਸੇ ਵੀ ਅਜਿਹੀ ਪੰਥਕ ਧਿਰ ਨਾਲ ਮਿਲ ਕੇ ਚੋਣਾਂ ਲੜਨ ਲਈ ਤਿਆਰ ਹੈ, ਜੋ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੀ ਹੋਵੇ। ਪਾਰਟੀ ਵਿਚਾਰਧਾਰ ਦੇ ਵਖਰੇਵਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਗਠਜੋੜ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਚੱਲਦਾ ਹੈ ਤੇ ਉਨ੍ਹਾਂ ਦੀ ਵੀ ਕੋਸ਼ਿਸ਼ ਹੋਵੇਗੀ ਕਿ ਪੰਥਕ ਇਕਜੁੱਟਤਾ ਲਈ ਕੋਈ ਅਜਿਹਾ ਸਾਂਝਾ ਪ੍ਰੋਗਰਾਮ ਤਿਆਰ ਕੀਤਾ ਜਾਵੇ, ਜਿਸ ’ਤੇ ਸਾਰੀਆਂ ਧਿਰਾਂ ਸਹਿਮਤ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਸੁਹਿਰਦ ਲੀਡਰਸ਼ਿਪ ਦੀ ਲੋੜ ਹੈ ਅਤੇ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਉਨ੍ਹਾਂ ਦੇ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਪਹੁੰਚੇ ਲਾਹੌਰ ਏਮਨਾਬਾਦ ਦੇ ਗੁਰਦੁਆਰਿਆਂ ਦੇ ਦਰਸ਼ਨ ਨਾ ਕ... ਅਗਲੀ ਖ਼ਬਰ ਮੋਰਚੇ ਦੀ ਮੰਗ ਨਾ ਮੰਨੀ ਤਾਂ 6 ਤੋਂ ਬਾਅਦ ਕੀਤਾ ਜਾਵੇਗਾ ਕੇਵਲ ਸਿੰਘ ਢਿੱਲੋਂ ਦੇ ਘਰ ਦਾ ਪੱਕਾ ਘਿਰਾਓ-ਭਾਈ ਗੁਰਪ੍ਰੀਤ ਸਿ...
Ad Position 24