ਭਾਰਤੀ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਕੇ ਪਹੁੰਚੇ ਲਾਹੌਰ
ਏਮਨਾਬਾਦ ਦੇ ਗੁਰਦੁਆਰਿਆਂ ਦੇ ਦਰਸ਼ਨ ਨਾ ਕਰਵਾਏ ਜਾਣ ’ਤੇ ਜਤਾਈ ਨਿਰਾਸ਼ਾ
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ 2,339 ਸਿੱਖ ਭਾਰਤੀ ਸ਼ਰਧਾਲੂਆਂ ਦਾ ਜਥਾ ਜ਼ਿਲ੍ਹਾ ਨਾਰੋਵਾਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ 2,339 ਸਿੱਖ ਭਾਰਤੀ ਸ਼ਰਧਾਲੂਆਂ ਦਾ ਜਥਾ ਜ਼ਿਲ੍ਹਾ ਨਾਰੋਵਾਲ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਉਪਰੰਤ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਪਹੁੰਚਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਭਾਰਤੀ ਜਥਾ ਆਗੂਆਂ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਆਦਿ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਕਮਿਸ਼ਨਰ ਗੁੱਜਰਾਂਵਾਲਾ ਮੁਹੰਮਦ ਅਲੀ ਅਤੇ ਨਾਰੋਵਾਲ ਦੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਦੂਜੇ ਪਾਸੇ, ਪਾਕਿ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਇਸ ਵਾਰ ਏਮਨਾਬਾਦ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਣ ਦੀ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ ਹੈ।