ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੂਬਾ ਪੱਧਰੀ ਪਾਰਟੀ ਦੇ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਬਰਾੜ ਨੂੰ ਯੁਵਾ ਮੋਰਚਾ, ਅਨਿਲ ਸਰੀਨ ਨੂੰ ਮਹਿਲਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਅਨੁਸੂਚਿਤ ਜਾਤੀ ਮੋਰਚਾ, ਰਾਜੇਸ਼ ਬੱਗਾ ਨੂੰ ਪੱਛੜੀਆਂ ਸ਼੍ਰੇਣੀਆਂ ਮੋਰਚਾ ਅਤੇ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਅਜੀਤ ਡੈਸਕ
29-11-2026