29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ਆਪ’ ਹੱਦਬੰਦੀ ਦੀ ਆੜ ਹੇਠ ਭਾਜਪਾ ਨੂੰ ‘ਸੀਟ-ਚੋਰੀ’ ਨਹੀਂ ਕਰਨ ਦੇਵੇਗੀ- ਅਮਨ ਅਰੋੜਾ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੱਦੇ ਗਏ ਸੰਸਦ ਦੇ ਇਜਲਾਸ ਵਿਚ ਲਿਆਂਦੇ ਜਾ ਰਹੇ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਪਾਰਟੀ ਦਾ ਰੁਖ ਸਪੱਸ਼ਟ ਕੀਤਾ ਹੈ। ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰਾ ਸਮਰਥਨ ਕਰਦੀ ਆਈ ਹੈ, ਪਰ ਹੱਦਬੰਦੀ ਦੇ ਨਾਂਅ ’ਤੇ ਭਾਜਪਾ ਦੀ ਨੀਅਤ ਵਿਚ ਖੋਟ ਹੈ।

Ad Position 21
No active advertisement
ਅਜੀਤ ਡੈਸਕ 30-11-2026
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)– ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸੱਦੇ ਗਏ ਸੰਸਦ ਦੇ ਇਜਲਾਸ ਵਿਚ ਲਿਆਂਦੇ ਜਾ ਰਹੇ ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਬਿੱਲ ਬਾਰੇ ਪਾਰਟੀ ਦਾ ਰੁਖ ਸਪੱਸ਼ਟ ਕੀਤਾ ਹੈ। ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰਾ ਸਮਰਥਨ ਕਰਦੀ ਆਈ ਹੈ, ਪਰ ਹੱਦਬੰਦੀ ਦੇ ਨਾਂਅ ’ਤੇ ਭਾਜਪਾ ਦੀ ਨੀਅਤ ਵਿਚ ਖੋਟ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਭਾਜਪਾ ਈ.ਵੀ.ਐਮ. ਅਤੇ ਐਸ.ਆਈ.ਆਰ. ਰਾਹੀਂ ‘ਵੋਟ ਚੋਰੀ’ ਕਰਦੀ ਸੀ ਅਤੇ ਹੁਣ ਹੱਦਬੰਦੀ ਦੀ ਆੜ ਵਿਚ ਪੂਰੇ ਦੇਸ਼ ’ਚ ‘ਸੀਟ ਚੋਰੀ’ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨੂੰ ਹੁਣ ਦੇਸ਼ ਦੇ ਲੋਕ ਭਲੀ-ਭਾਂਤ ਸਮਝਣ ਲੱਗ ਪਏ ਹਨ।
Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਵਿਭਾਗ ਵਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼ - ਬਰਿੰਦਰ ਕੁਮਾਰ ਗੋਇਲ ਅਗਲੀ ਖ਼ਬਰ ਸਰਬੱਤ ਖਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ
Ad Position 24