29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਾਕਿ ’ ਚ ਵੰਡ ਬਾਅਦ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਮੁੜ ਸੰਗਤਾਂ ਲਈ ਖੋਲ੍ਹਿਆ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਗੁੱਜਰਾਂਵਾਲਾ ਦੇ ਨੌਸ਼ਹਿਰਾ ਵਿਰਕਾਂ ਨੇੜੇ ਪਿੰਡ ਭਾਈ ਕੇ ਮੱਟੂ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਨੂੰ ਮੁਰੰਮਤ ਅਤੇ ਸਾਂਭ-ਸੰਭਾਲ ਦੇ ਕਾਰਜਾਂ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਸਮੀ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ਪਾਕਿਸਤਾਨ ਦੇ ਜ਼ਿਲ੍ਹਾ ਗੁੱਜਰਾਂਵਾਲਾ ਦੇ ਨੌਸ਼ਹਿਰਾ ਵਿਰਕਾਂ ਨੇੜੇ ਪਿੰਡ ਭਾਈ ਕੇ ਮੱਟੂ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਨੂੰ ਮੁਰੰਮਤ ਅਤੇ ਸਾਂਭ-ਸੰਭਾਲ ਦੇ ਕਾਰਜਾਂ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਮੁੜ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਸਮੀ ਉਦਘਾਟਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਗਿਆ। ਉਨ੍ਹਾਂ ਦੇ ਨਾਲ ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਉਪ ਪ੍ਰਧਾਨ ਮਹੇਸ਼ ਸਿੰਘ, ਮੈਂਬਰ ਸਰਬਤ ਸਿੰਘ, ਜਸਕਰਨ ਸਿੰਘ ਸਮੇਤ ਸਿੱਖ ਸ਼ਰਧਾਲੂ ਹਾਜ਼ਰ ਸਨ। ਛੇਵੀਂ ਪਾਤਸ਼ਾਹੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੂ ਸਾਹਿਬ 1620 ਈ. ’ਚ ਕਸ਼ਮੀਰ ਤੋਂ ਵਾਪਸ ਪਰਤਦਿਆਂ ਇੱਥੇ ਰੁਕੇ ਸਨ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਤੰਬਾਕੂ ਵਰਗੇ ਨਸ਼ਿਆਂ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ਸੀ। ਗੁਰਦੁਆਰਾ ਸਾਹਿਬ ਦੀ ਮੌਜੂਦਾ ਇਮਾਰਤ ਸੰਨ 1930 ਦੇ ਦਹਾਕੇ ਦੀ ਬਣੀ ਹੋਈ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲਹਿੰਦੇ ਪੰਜਾਬ ਦੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਵਿਰਾਸਤ ਦੀ ਸੰਭਾਲ ਹੋਈ ਹੈ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਬਲ ਮਿਲਿਆ ਹੈ। ਇਸ ਮੌਕੇ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮੂਲ ਇਮਾਰਤਸਾਜ਼ੀ, ਇਤਿਹਾਸਕ ਮਹੱਤਤਾ ਅਤੇ ਧਾਰਮਿਕ ਪਛਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁਰੰਮਤ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਨੂੰ 5 ਲੱਖ ਰੁਪਏ ਐਕਸੀਡੈਂਟਲ ਇੰਸ਼ੋਰੈਂਸ ਅਤੇ 10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਦਿੱਤੀ ਜਾ ਰਹੀ ਹੈ ਸਹੂਲ... ਅਗਲੀ ਖ਼ਬਰ ਇੰਟੈਕਸ ਐਕਸਪੋ -2026 ਘਰਾਂ ਅਤੇ ਵਪਾਰਕ ਸਥਾਨਾਂ ਦੀ ਉਸਾਰੀ ਲਈ ਨਵੇਂ ਉਤਪਾਦਾਂ ਦੀ ਖੋਜ ਕਰਨ ਦਾ ਵਧੀਆ ਮੌਕਾ - ਜੀ . ਐਸ...
Ad Position 24