29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੱਤਰਕਾਰਾਂ ਨੂੰ 5 ਲੱਖ ਰੁਪਏ ਐਕਸੀਡੈਂਟਲ ਇੰਸ਼ੋਰੈਂਸ ਅਤੇ 10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਦਿੱਤੀ ਜਾ ਰਹੀ ਹੈ ਸਹੂਲਤ - ਹਰਜੋਤ ਸਿੰਘ ਬੈਂਸ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਕੌਮੀ ਪੱਤਰਕਾਰ ਕਾਨਫਰੰਸ

ਅੰਮ੍ਰਿਤਸਰ, 29 ਨਵੰਬਰ (ਸਟਾਫ ਰਿਪੋਰਟਰ)-ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਇਥੇ ਕਰਵਾਈ ਗਈ ਕੌਮੀ ਪੱਤਰਕਾਰ ਕਾਨਫਰੰਸ ਵਿਚ ਸ਼ਿਰਕਤ ਕਰਦਿਆਂ ਦੇਸ਼ ਭਰ ਤੋਂ ਪਹੁੰਚੇ ਪੱਤਰਕਾਰਾਂ ਦਾ ਪੰਜਾਬ ਦੀ ਧਰਤੀ ’ਤੇ ਸਵਾਗਤ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਪੱਤਰਕਾਰਾਂ ਨੂੰ ਕੱਲ੍ਹ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੇ ਦਰਸ਼ਨ ਕਰਵਾਏ ਜਾਣਗੇ।

Ad Position 21
No active advertisement
ਕੌਮੀ ਪੱਤਰਕਾਰ ਕਾਨਫਰੰਸ ਮੌਕੇ ਹਰਜੋਤ ਸਿੰਘ ਬੈਂਸ, ਨਾਲ ਪ੍ਰੋ. (ਡਾ.) ਕਰਮਜੀਤ ਸਿੰਘ, ਕੇ.ਵੀ. ਪੰਡਿਤ, ਵਿਧਾਇਕ ਜਸਵਿੰਦਰ ਸਿੰਘ ਰਮਦਾਸ ਤੇ ਹੋਰ ਸ਼ਖਸੀਅਤਾਂ। ਅਜੀਤ ਤਸਵੀਰ 30-11-2026
ਅੰਮ੍ਰਿਤਸਰ, 29 ਨਵੰਬਰ (ਸਟਾਫ ਰਿਪੋਰਟਰ)-ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਇਥੇ ਕਰਵਾਈ ਗਈ ਕੌਮੀ ਪੱਤਰਕਾਰ ਕਾਨਫਰੰਸ ਵਿਚ ਸ਼ਿਰਕਤ ਕਰਦਿਆਂ ਦੇਸ਼ ਭਰ ਤੋਂ ਪਹੁੰਚੇ ਪੱਤਰਕਾਰਾਂ ਦਾ ਪੰਜਾਬ ਦੀ ਧਰਤੀ ’ਤੇ ਸਵਾਗਤ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਹੋਈ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਪੱਤਰਕਾਰਾਂ ਨੂੰ ਕੱਲ੍ਹ ਅੰਮ੍ਰਿਤਸਰ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੱਤਰਕਾਰਾਂ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਨੂੰ 5 ਲੱਖ ਰੁਪਏ ਐਕਸੀਡੈਂਟਲ ਇੰਸ਼ੋਰੈਂਸ ਦੇ ਨਾਲ-ਨਾਲ 10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਦੇਸ਼ ਭਰ ਤੋਂ ਪੱਤਰਕਾਰਾਂ ਨੂੰ ਪੰਜਾਬ ਦੀਆਂ ਪ੍ਰਾਪਤੀਆਂ ਬਾਰੇ ਆਪਣੇ ਸੂਬਿਆਂ ਵਿਚ ਜਾ ਕੇ ਜਾਣੂ ਕਰਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਹੁਣ ‘ਉੱਡਦਾ ਪੰਜਾਬ’ ਨਹੀਂ, ਸਗੋਂ ‘ਪੜ੍ਹਦਾ ਪੰਜਾਬ’ ਵਜੋਂ ਆਪਣੀ ਪਛਾਣ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੇ ਕੇਰਲ ਨੂੰ ਪਛਾੜਦਿਆਂ ਦੇਸ਼ ਵਿਚ ਮੋਹਰੀ ਸਥਾਨ ਹਾਸਿਲ ਕੀਤਾ ਹੈ ਅਤੇ ਖੇਡਾਂ ਸਮੇਤ ਕਈ ਖੇਤਰਾਂ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਇਸ ਮੌਕੇ ਗੁਰੂ ਨਾਨਕ ਦੇਵ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਪੱਤਰਕਾਰੀ ਸਿਰਫ਼ ਲੋਕਤੰਤਰ ਦਾ ਚੌਥਾ ਥੰਮ੍ਹ ਹੀ ਨਹੀਂ, ਸਗੋਂ ਸਮਾਜ ਪ੍ਰਤੀ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਤੱਥਾਂ ਦੀ ਪੁਸ਼ਟੀ, ਨਿਰਪੱਖਤਾ ਅਤੇ ਨੈਤਿਕ ਮਿਆਰਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਕੇ.ਵੀ. ਪੰਡਿਤ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸੰਮੇਲਨ ਕਰਵਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰਤਾ ਸਮਾਜ ਦਾ ਸ਼ੀਸ਼ਾ ਹੈ ਅਤੇ ਪੱਤਰਕਾਰਾਂ ਵਲੋਂ ਮੁਸ਼ਕਿਲ ਹਾਲਾਤ ਵਿਚ ਨਿਭਾਈਆਂ ਜਾਂਦੀਆਂ ਸੇਵਾਵਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹੋਰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਯੂਨੀਅਨ ਦੇ ਸਕੱਤਰ ਜਨਰਲ ਮੁਰਗੇਸ਼ ਸ਼ਿਵਾਜੀ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਵੀ ਪੱਤਰਕਾਰਾਂ ਦੀਆਂ ਮੰਗਾਂ ਸੰਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਿਵਾਸ ਬਾਹਰ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਤਿੱਖੀਆਂ ਝੜਪਾਂ ਅਤੇ ਧੱਕਾ - ਮੁੱਕੀ ਅਗਲੀ ਖ਼ਬਰ ਪਾਕਿ ’ ਚ ਵੰਡ ਬਾਅਦ ਇਤਿਹਾਸਕ ਗੁਰਦੁਆਰਾ ਸ੍ਰੀ ਖਾਰਾ ਸਾਹਿਬ ਮੁੜ ਸੰਗਤਾਂ ਲਈ ਖੋਲ੍ਹਿਆ
Ad Position 24