29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੁੱਖ ਮੰਤਰੀ ਨਿਵਾਸ ਬਾਹਰ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਤਿੱਖੀਆਂ ਝੜਪਾਂ ਅਤੇ ਧੱਕਾ - ਮੁੱਕੀ

ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚਾ, ਸਪੈਸ਼ਲ ਕਰੋਨਾ ਵਲੰਟੀਅਰ ਐੱਨ. ਐੱਚ.

Ad Position 21
No active advertisement
ਅਜੀਤ ਡੈਸਕ 30-11-2026
ਸੰਗਰੂਰ, 29 ਨਵੰਬਰ (ਅਮਨਦੀਪ ਸਿੰਘ ਬਿੱਟਾ)-ਬੇਰੁਜ਼ਗਾਰ ਸਾਂਝਾ ਮੋਰਚਾ, ਸਪੈਸ਼ਲ ਕਰੋਨਾ ਵਲੰਟੀਅਰ ਐੱਨ.ਐੱਚ.ਐੱਮ. ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਨਾਲ਼-ਨਾਲ਼ ਸਪੈਸ਼ਲ ਐਜੂਕੇਟਰ ਵਲੋਂ ਮੁੱਖ ਮੰਤਰੀ ਨਿਵਾਸ ਬਾਹਰ ਕੀਤੇ ਜ਼ੋਰਦਾਰ ਪ੍ਰਦਰਸ਼ਨ ਦੌਰਾਨ ਜਿੱਥੇ ਪੁਲਿਸ ਨੂੰ ਝਕਾਨੀ ਦੇ ਕੇ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਉਨ੍ਹਾਂ ਦੇ ਸਾਥੀ ਕਾਲੋਨੀ ਦੇ ਮੁੱਖ ਗੇਟ ਤੱਕ ਪੁੱਜਣ ਵਿਚ ਸਫਲ ਰਹੇ ਉੱਥੇ ਹੋਰਨਾਂ ਕਾਰਕੁਨਾਂ ਦੀਆਂ ਪੁਲਿਸ ਨਾਲ਼ ਤਿੱਖੀਆਂ ਝੜਪਾਂ, ਧੱਕਾਮੁੱਕੀ ਵਾਲ਼ਾ ਮਾਹੌਲ ਵੀ ਦੇਖਣ ਨੂੰ ਮਿਲ਼ਿਆ। ਅੱਜ ਸਵੇਰ ਤੋਂ ਹੀ ਉਪਰੋਕਤ ਜਥੇਬੰਦੀਆਂ ਦੇ ਕਾਰਕੁਨ ਵੇਰਕਾ ਪਲਾਂਟ ਸੰਗਰੂਰ ਵਿਖੇ ਇਕੱਤਰ ਹੋਣੇ ਸ਼ੁਰੂ ਹੋ ਗਏ ਜਿੱਥੇ ਢਿੱਲਵਾਂ ਅਤੇ ਉਨ੍ਹਾਂ ਦੇ ਸਾਥੀ ਚੁੱਪ ਚੁਪੀਤੇ ਸੰਗਰੂਰ ਪਟਿਆਲਾ ਫਲਾਈਓਵਰ ਵਾਲ਼ੇ ਪਾਸਿਓਂ ਮੁੱਖ ਮੰਤਰੀ ਨਿਵਾਸ ਵੱਲ ਵਧੇ ਜਿੱਥੇ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਦਿਆਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇੱਧਰ ਦੂਜੇ ਪਾਸੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਵੇਰਕਾ ਪਲਾਂਟ ਤੋਂ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋਏ ਜਿੱਥੇ ਜਾਂਦਿਆਂ ਹੀ ਪੁਲਿਸ ਨਾਲ਼ ਉਨ੍ਹਾਂ ਦੀਆਂ ਤਿੱਖੀਆਂ ਝੜਪਾਂ ਹੋਈਆਂ। ਇਸ ਧੱਕਾਮੁੱਕੀ ਦੌਰਾਨ ਕਈ ਪ੍ਰਦਰਸ਼ਨਕਾਰੀ ਸੜਕ ਉੱਤੇ ਵੀ ਡਿੱਗ ਪਏ। ਪੁਲਿਸ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਦੀ ਰਹੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀ ਜਿਨ੍ਹਾਂ ਵਿਚ ਰਮਨ ਮਲੋਟ, ਗੁਰਪ੍ਰੀਤ ਪੱਕਾ ਕਲਾਂ, ਅਮਨਦੀਪ ਸੇਖਾ, ਸੰਦੀਪ ਮੋਫਰ, ਮੁਨੀਸ਼ ਫ਼ਾਜ਼ਿਲਕਾ, ਕਰਮਜੀਤ ਸਿੰਘ ਜਗਜੀਤਪੁਰਾ ਨੂੰ ਹਿਰਾਸਤ ’ਚ ਲੈ ਲਿਆ। ਆਗੂਆਂ ਨੇ ਕਿਹਾ ਕਿ ਸਾਂਝਾ ਮੋਰਚਾ ਡੀ.ਸੀ. ਦਫ਼ਤਰ ਸੰਗਰੂਰ ਬਾਹਰ 340 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠਾ ਹੈ ਪਰ ਵਾਰ-ਵਾਰ ਮੀਟਿੰਗਾਂ ਦੌਰਾਨ ਕੋਈ ਹੱਲ ਨਹੀਂ ਕੱਢਿਆ ਗਿਆ। ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ ਸਮੇਤ ਉਨ੍ਹਾਂ ਦੇ ਦਰਜਨ ਤੋਂ ਵੱਧ ਸਾਥੀਆਂ ਨੂੰ ਪੁਲਿਸ ਨੇ ਕਾਬੂ ਕਰਦਿਆਂ ਸਦਰ ਥਾਣਾ ਬਾਲੀਆ ਲਿਆਂਦਾ ਜਿਥੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਆਗੂਆਂ ਨੇ ਆਪਣੀਆਂ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਸਟਰ ਕੇਡਰ ਵਿਚ ਰੱਖੀ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ 15000 ਪੋਸਟਾਂ ਜਾਰੀ ਕਰਨ ਦੇ ਨਾਲ਼-ਨਾਲ਼ ਉਮਰ ਹੱਦ ਵਿਚ ਛੋਟ ਦੇਣ ਦੀ ਮੰਗ ਵੀ ਕੀਤੀ। ਦੂਜੇ ਪਾਸੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਦੇ ਸੂਬਾ ਚੇਅਰਮੈਨ ਪ੍ਰਭਜੋਤ ਸਿੰਘ, ਸੂਬਾ ਪ੍ਰਧਾਨ ਗੁਰਪਿਆਰ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਸੇਵਾ ਨਿਭਾਉਣ ਵਾਲ਼ੇ ਸਮੂਹ ਕਰੋਨਾ ਵਲੰਟੀਅਰਾਂ ਨੂੰ ਉਨ੍ਹਾਂ ਦੀ ਸੇਵਾ ਦੇ ਆਧਾਰ ਉੱਤੇ ਨੈਸ਼ਨਲ ਹੈਲਥ ਮਿਸ਼ਨ ਵਿਚ ਬਹਾਲ ਕੀਤਾ ਜਾਵੇ। ਕਰੋਨਾ ਵਲੰਟੀਅਰ ਯੂਨੀਅਨ ਦੇ ਹੋਰ ਆਗੂਆਂ ਵਿਚ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ, ਸੂਬਾ ਸਕੱਤਰ ਜਗਸੀਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਵਿਕਾਸ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ੀ ਮਹਿਮਾਨਾਂ ਨਾਲ ਗੁਲਜ਼ਾਰ ਹੋਇਆ ਗੁਰਦਾਸਪੁਰ ਦਾ ਕੇਸ਼ੋਪੁਰ ਛੰਭ ਸਾਈਬੇਰੀਆ ਤੇ ਤਿੱਬਤ ਤੋਂ ਪਹੁੰਚੇ ਹਜ਼ਾਰਾਂ ਪੰਛ... ਅਗਲੀ ਖ਼ਬਰ ਪੱਤਰਕਾਰਾਂ ਨੂੰ 5 ਲੱਖ ਰੁਪਏ ਐਕਸੀਡੈਂਟਲ ਇੰਸ਼ੋਰੈਂਸ ਅਤੇ 10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਦੀ ਦਿੱਤੀ ਜਾ ਰਹੀ ਹੈ ਸਹੂਲ...
Ad Position 24