29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ ਮੇਰਾ ਘਰ , ਮੇਰੇ ਨਾਮ ’ ਯੋਜਨਾ ਤਹਿਤ ਲੱਖਾਂ ਪਰਿਵਾਰਾਂ ਨੂੰ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ - ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)– ਸੂਬੇ ਦੇ ਪੇਂਡੂ ਪਰਿਵਾਰਾਂ ਲਈ ਜਾਇਦਾਦ ਦੇ ਅਧਿਕਾਰ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਵਲੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਮੇਰਾ ਘਰ, ਮੇਰੇ ਨਾਮ’ ਤਹਿਤ ਸਿਰਫ਼ 50 ਦਿਨਾਂ ਵਿਚ 5. 15 ਲੱਖ ਤੋਂ ਵੱਧ ਜਾਇਦਾਦ ਮਾਲਕੀ ਸਬੰਧੀ ਸਰਟੀਫਿਕੇਟ ਵੰਡੇ ਗਏ ਹਨ।

Ad Position 21
No active advertisement
ਚੰਡੀਗੜ੍ਹ ਵਿਖੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 30-11-2026
ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)– ਸੂਬੇ ਦੇ ਪੇਂਡੂ ਪਰਿਵਾਰਾਂ ਲਈ ਜਾਇਦਾਦ ਦੇ ਅਧਿਕਾਰ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਵਲੋਂ ਆਪਣੀ ਪ੍ਰਮੁੱਖ ਪਹਿਲਕਦਮੀ ‘ਮੇਰਾ ਘਰ, ਮੇਰੇ ਨਾਮ’ ਤਹਿਤ ਸਿਰਫ਼ 50 ਦਿਨਾਂ ਵਿਚ 5.15 ਲੱਖ ਤੋਂ ਵੱਧ ਜਾਇਦਾਦ ਮਾਲਕੀ ਸਬੰਧੀ ਸਰਟੀਫਿਕੇਟ ਵੰਡੇ ਗਏ ਹਨ। ਇਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਮਿਲ ਗਈ ਹੈ, ਜਿਨ੍ਹਾਂ ਵਿਚ ਉਹ ਕਈ ਪੀੜ੍ਹੀਆਂ ਤੋਂ ਰਹਿ ਰਹੇ ਸਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲ ਸਬੰਧੀ ਤਾਜ਼ਾ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਦੱਸਿਆ ਕਿ ਇਹ ਪਹਿਲਕਦਮੀ ‘ਲਾਲ ਲਕੀਰ’ ਦੇ ਅੰਦਰ ਰਹਿ ਰਹੇ ਪਰਿਵਾਰਾਂ ਲਈ ਜਾਇਦਾਦ ਦੀ ਮਾਲਕੀ ਸਬੰਧੀ ਦਹਾਕਿਆਂ ਤੋਂ ਚੱਲੀ ਆ ਰਹੀ ਅਨਿਸ਼ਚਿਤਤਾ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਨੇ ਇਸ ਯੋਜਨਾ ਨੂੰ ‘ਮਾਣ-ਸਨਮਾਨ ਦੀ ਕ੍ਰਾਂਤੀ’ ਕਰਾਰ ਦਿੱਤਾ। ਇਸ ਯੋਜਨਾ ਨੂੰ ਲਾਗੂ ਕਰਨ ਵਿਚ ਆਈ ਤੇਜ਼ੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ 2 ਨਵੰਬਰ ਤੱਕ 2.19 ਲੱਖ ਮਾਲਕੀ ਕਾਰਡ ਵੰਡੇ ਜਾ ਚੁੱਕੇ ਹਨ। ਹੁਣ ਤੱਕ 7.11 ਲੱਖ ਸਰਟੀਫਿਕੇਟ ਤਿਆਰ ਕੀਤੇ ਜਾ ਚੁੱਕੇ ਹਨ, ਜੋ ਜਾਂ ਤਾਂ ਵੰਡੇ ਜਾਣ ਲਈ ਤਿਆਰ ਹਨ ਜਾਂ ਫਿਰ ਪਹਿਲਾਂ ਹੀ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਟੈਂਪੂ ਤੇ ਕੈਂਟਰ ਦੀ ਟੱਕਰ ’ ਚ 4 ਮੌਤਾਂ , 5 ਜ਼ਖ਼ਮੀ ਅਗਲੀ ਖ਼ਬਰ ਚਮਕੌਰ ਸਾਹਿਬ ਤੋਂ ‘ ਆਪ ’ ਦੇ ਮੌਜੂਦਾ ਵਿਧਾਇਕ ਡਾ . ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ’ ਚ ਸ਼ਾਮਿਲ ਸੁਖਬੀਰ ਨੇ ਕੀਤਾ...
Ad Position 24