ਭਾਜਪਾ ਨਾਲ ਗੱਠਜੋੜ ਵੇਲੇ ਪੰਜਾਬ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ - ਪਰਮਿੰਦਰ ਸਿੰਘ ਢੀਂਡਸਾ
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਅਕਸਰ ਕਿਹਾ ਕਰਦੇ ਸਨ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਟਨਾ ਸਾਹਿਬ ਕਮੇਟੀ ਅਤੇ ਹਜ਼ੂਰ ਸਾਹਿਬ ਕਮੇਟੀ ਉੱਪਰ ਭਾਜਪਾ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਕਬਜ਼ਾ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ਼ ਚੋਣ ਗਠਜੋੜ ਕਰ ਲਿਆ ਹੈ ਅਤੇ ਕੀ ਹੁਣ ਅਕਾਲੀ ਦਲ ਬਾਦਲ ਦੇ ਆਗੂ ਦੱਸ ਸਕਦੇ ਹਨ ਕਿ ਸ਼੍ਰੋਮਣੀ ਕਮੇਟੀ ਉੱਤੇ ਭਾਜਪਾ ਦਾ ਅਸਿੱਧਾ ਕਬਜ਼ਾ ਹੋ ਗਿਆ ਹੈ।
ਗ
ਗੱਲਬਾਤ ਕਰਦੇ ਹੋਏ ਪਰਮਿੰਦਰ ਸਿੰਘ ਢੀਂਡਸਾ ਅਤੇ ਨਾਲ ਹਨ ਹੋਰ ਆਗੂ। ਤਸਵੀਰ-ਮੁਕੇਸ਼ ਕੁਮਾਰ
30-11-2026
ਸੰਗਰੂਰ, 29 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਅਕਸਰ ਕਿਹਾ ਕਰਦੇ ਸਨ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਟਨਾ ਸਾਹਿਬ ਕਮੇਟੀ ਅਤੇ ਹਜ਼ੂਰ ਸਾਹਿਬ ਕਮੇਟੀ ਉੱਪਰ ਭਾਜਪਾ ਦਾ ਕਬਜ਼ਾ ਹੋ ਚੁੱਕਾ ਹੈ ਅਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਕਬਜ਼ਾ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਬਾਦਲ ਨੇ ਭਾਜਪਾ ਨਾਲ਼ ਚੋਣ ਗਠਜੋੜ ਕਰ ਲਿਆ ਹੈ ਅਤੇ ਕੀ ਹੁਣ ਅਕਾਲੀ ਦਲ ਬਾਦਲ ਦੇ ਆਗੂ ਦੱਸ ਸਕਦੇ ਹਨ ਕਿ ਸ਼੍ਰੋਮਣੀ ਕਮੇਟੀ ਉੱਤੇ ਭਾਜਪਾ ਦਾ ਅਸਿੱਧਾ ਕਬਜ਼ਾ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗਠਜੋੜ ਕਰਨ ਵੇਲ਼ੇ ਬਾਦਲਕਿਆਂ ਨੇ ਪੰਜਾਬ ਦੇ ਹਿਤਾਂ ਦੀ ਗੱਲ ਨਹੀਂ ਕੀਤੀ ਸਗੋਂ ਮੁੱਖ ਮੰਤਰੀ ਦਾ ਅਹੁਦਾ ਲੈਣ ਲਈ ਗੱਲਬਾਤ ਨੂੰ ਆਧਾਰ ਬਣਾਇਆ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਦੇ ਹਿਤਾਂ ਨਾਲੋਂ ਕੁਰਸੀ ਪਹਿਲਾਂ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਏ.ਬੀ. ਸਿੰਘ ਬਾਬਾ, ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਕਮੇਟੀ, ਸੁਰਜੀਤ ਸਿੰਘ ਗਰੇਵਾਲ਼, ਐਡਵੋਕੇਟ ਰਿਪਦਮਨ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਨਗਰ ਕੌਂਸਲ ਭਗਵਾਨ ਸਿੰਘ ਢੰਡੋਲੀ, ਸੁਖਜਿੰਦਰ ਸਿੰਘ ਸਿੰਧੜਾਂ, ਸਪਿੰਦਰ ਸਿੰਘ ਤੋਲੋਵਾਲ, ਸ਼ੇਰ ਸਿੰਘ ਸੰਗਾਲੀ, ਬਰਿੰਦਰ ਸਿੰਘ ਟੀਟੂ, ਗੁਰਮੀਤ ਸਿੰਘ ਜੌਹਲ ਆਦਿ ਮੌਜੂਦ ਸਨ।