29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਜੰਮੂ-ਕਸ਼ਮੀਰ ਦੇ ਕਠੂਆ ’ਚ ਐਨ.ਸੀ.ਬੀ. ਦੀ ਟੀਮ ’ਤੇ ਗੋਲੀਬਾਰੀ-ਇਕ ਕਾਬੂ

ਜੰਮੂ, 29 ਨਵੰਬਰ (ਯੂ. ਐੱਨ.

Ad Position 21
No active advertisement
ਅਜੀਤ ਡੈਸਕ 30-11-2026
ਜੰਮੂ, 29 ਨਵੰਬਰ (ਯੂ. ਐੱਨ. ਆਈ.)-ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਐਤਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੀ ਟੀਮ ’ਤੇ ਕੁਝ ਸ਼ੱਕੀ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਅਚਨਚੇਤ ਚੈਕਿੰਗ ਦੌਰਾਨ ਵਾਪਰੀ । ਅਧਿਕਾਰਤ ਸੂਤਰਾਂ ਅਨੁਸਾਰ, ਖਾਸ ਖੁਫੀਆ ਸੂਚਨਾ ਦੇ ਆਧਾਰ ‘ਤੇ ਐਨ.ਸੀ.ਬੀ. ਦੀ ਟੀਮ ਵਲੋਂ ਕਠੂਆ ਦੇ ਕਾਲੀਬਾੜੀ ਨੇੜੇ ਸਹਾਰ ਪੁਲ ’ਤੇ ਵਿਸ਼ੇਸ਼ ਨਾਕਾ ਲਗਾਇਆ ਗਿਆ ਸੀ । ਇਸ ਦੌਰਾਨ ਵਾਹਨਾਂ ਦੀ ਜਾਂਚ ਕਰਦਿਆਂ ਟੀਮ ਨੇ ਇੱਕ ਸ਼ੱਕੀ ਵਾਹਨ ਨੂੰ ਰੋਕਿਆ । ਸੂਤਰਾਂ ਨੇ ਦੱਸਿਆ ਕਿ ਇਸੇ ਦੌਰਾਨ ਇਕ ਸ਼ੱਕੀ ਵਿਅਕਤੀ ਨੇ ਕਥਿਤ ਤੌਰ ’ਤੇ ਐਨ.ਸੀ.ਬੀ. ਦੀ ਟੀਮ ’ਤੇ ਗੋਲੀ ਚਲਾ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਹਾਲਾਂਕਿ, ਟੀਮ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ । ਫ਼ਰਾਰ ਮੁਲਜ਼ਮ ਦੀ ਭਾਲ ਲਈ ਪੁਲਿਸ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ । ਸੂਤਰਾਂ ਮੁਤਾਬਕ, ਫਰਾਰ ਸ਼ੱਕੀ ਨੂੰ ਕਾਬੂ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ 48 ਵੀਂ ਜੂਨੀਅਰ ਗਰਲਜ਼ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ਾਨੋ - ਸ਼ੌਕਤ ਨਾਲ ਸਮਾਪਤ ਫਾਈਨਲ ਮੁਕਾ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ , ਵੱਲ੍ਹਾ ਵਿਖੇ ‘ ਪਨਪੈਡੀਕਾਨ -2026’ ਤਿੰਨ ਦਿਨਾ...
Ad Position 24