29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ: ਨਗਰ ਕੀਰਤਨ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵਫ਼ਦ ਨੇ ਇਲਾਹਾਬਾਦ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸੰਬੰਧੀ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਸੀ ਤੋਂ 20 ਜਨਵਰੀ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਉੱਤਰ ਪ੍ਰਦੇਸ਼ ਗਏ ਵਫ਼ਦ ਨੇ ਇਲਾਹਾਬਾਦ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਦਿਆਂ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਵਫਦ ਵਿਚ ਸ਼ਾਮਿਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸਥਾਨਕ ਸਿੱਖ ਆਗੂਆਂ ਨੇ ਭਰੋਸਾ ਦਿਵਾਇਆ ਕਿ ਇਲਾਹਬਾਦ ਸ਼ਹਿਰ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪੰਥਕ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸੰਬੰਧੀ ਉਨ੍ਹਾਂ ਦੇ ਜਨਮ ਅਸਥਾਨ ਵਾਰਾਨਸੀ ਤੋਂ 20 ਜਨਵਰੀ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਉੱਤਰ ਪ੍ਰਦੇਸ਼ ਗਏ ਵਫ਼ਦ ਨੇ ਇਲਾਹਾਬਾਦ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕਾਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਦਿਆਂ ਨਗਰ ਕੀਰਤਨ ਦੇ ਸਵਾਗਤ, ਸੰਗਤਾਂ ਦੀ ਸ਼ਮੂਲੀਅਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਵਫਦ ਵਿਚ ਸ਼ਾਮਿਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸਥਾਨਕ ਸਿੱਖ ਆਗੂਆਂ ਨੇ ਭਰੋਸਾ ਦਿਵਾਇਆ ਕਿ ਇਲਾਹਬਾਦ ਸ਼ਹਿਰ ਅਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਇੰਚਾਰਜ ਬ੍ਰਿਜਪਾਲ ਸਿੰਘ ਨੇ ਇਲਾਹਾਬਾਦ ਦੇ ਸਥਾਨਕ ਪ੍ਰਬੰਧਕਾਂ ਤੇ ਸਿੱਖ ਆਗੂਆਂ ਵਲੋਂ ਦਿੱਤੇ ਸਹਿਯੋਗ ਅਤੇ ਦਿਖਾਏ ਉਤਸ਼ਾਹ ਲਈ ਧੰਨਵਾਦ ਕੀਤਾ। ਇਸ ਮੌਕੇ ਇਲਾਹਾਬਾਦ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ ਬੇਦੀ, ਜਨਰਲ ਸਕੱਤਰ ਦਲਜੀਤ ਸਿੰਘ ਤੇ ਮਨਜੀਤ ਸਿੰਘ ਆਦਿ ਸਿੱਖ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਲੋਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ’ ਚ ਡਾ : ਜਤਿੰਦਰ ਸਿੰਘ ਅੰਮ੍ਰਿਤਸਰ ਗੁਰਮਤਿ ਸੰਗੀਤ ਐਵਾਰਡ ਨਾਲ ਸਨ... ਅਗਲੀ ਖ਼ਬਰ ਪੰਜਾਬ ਭਾਜਪਾ ਦੇ ਕਾਨੂੰਨੀ ਵਿੰਗ ਦੀ ਨਵੀਂ ਟੀਮ ਗਠਿਤ , 119 ਵਕੀਲਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਹਾਈ ਕੋਰਟ ਲਈ 55 ਵਕੀ...
Ad Position 24