ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰਮਤਿ ਸਮਾਗਮ ਮੁੱਖ ਸਮਾਗਮ 19 ਤੇ 20 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ- ਧਾਮੀ
ਦਸੂਹਾ (ਹੁਸ਼ਿਆਰਪੁਰ), 29 ਨਵੰਬਰ (ਭੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਕੁਲਵੰਤ ਸਿੰਘ ਮੰਨਣ, ਜਥੇਦਾਰ ਤਾਰਾ ਸਿੰਘ ਸੱਲਾ, ਜਥੇਦਾਰ ਰਵਿੰਦਰ ਸਿੰਘ ਚੱਕ, ਬਿਕਰਮ ਸਿੰਘ ਅੱਲਾ ਬਖ਼ਸ਼ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਸ
ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਗੁਰਬਖ਼ਸ਼ ਸਿੰਘ ਖ਼ਾਲਸਾ, ਜਥੇਦਾਰ ਤਾਰਾ ਸਿੰਘ ਸੱਲਾ, ਜਥੇਦਾਰ ਰਵਿੰਦਰ ਸਿੰਘ, ਗਿਆਨੀ ਰਾਜਦੀਪ ਸਿੰਘ।
30-11-2026
ਦਸੂਹਾ (ਹੁਸ਼ਿਆਰਪੁਰ), 29 ਨਵੰਬਰ (ਭੁੱਲਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਦਾ ਸਮਾਗਮ ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਮੈਂਬਰ ਕੁਲਵੰਤ ਸਿੰਘ ਮੰਨਣ, ਜਥੇਦਾਰ ਤਾਰਾ ਸਿੰਘ ਸੱਲਾ, ਜਥੇਦਾਰ ਰਵਿੰਦਰ ਸਿੰਘ ਚੱਕ, ਬਿਕਰਮ ਸਿੰਘ ਅੱਲਾ ਬਖ਼ਸ਼ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਭਾਈ ਗੁਰਮੁਖ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ ਅਤੇ ਹੋਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਵੱਖ ਵੱਖ ਬੁਲਾਰਿਆਂ ਨੇ ਗੁਰਮਤਿ ਵਿਚਾਰਾਂ ਅਤੇ ਕਥਾ-ਵਖਿਆਨ ਰਾਹੀਂ ਭਗਤ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਗਿਆ। ਸਮਾਗਮ ਦੌਰਾਨ ਗਿਆਨੀ ਰਾਜਦੀਪ ਸਿੰਘ ਨੇ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ ਅਤੇ ਇਹ ਸ਼ਤਾਬਦੀ ਸਮਾਗਮ ਲਗਾਤਾਰ ਜਾਰੀ ਰਹਿਣਗ ੇ। ਸ਼ਤਾਬਦੀ ਸਬੰਧੀ ਮੁੱਖ ਸਮਾਗਮ 19 ਤੇ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸਤਿੰਦਰ ਸਿੰਘ ਮਿੱਠੀ ਕੈਨੇਡਾ, ਭੁਪਿੰਦਰ ਸਿੰਘ ਨੀਲੂ, ਮਨਦੀਪ ਸਿੰਘ ਢੀਂਡਸਾ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਸੁਰਜੀਤ ਸਿੰਘ ਕੈਰੇ, ਜਸਵਿੰਦਰ ਸਿੰਘ ਮਣਕੂ, ਰਾਜਗੁਲਜਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਨਵਦੀਪ ਸਿੰਘ ਵਿਰਕ, ਰੁਪਿੰਦਰ ਸਿੰਘ ਵਿਕੀ ਗਿੱਲ, ਸਤਵਿੰਦਰ ਸਿੰਘ ਪੰਡੋਰੀ, ਹਰਪਾਲ ਸਿੰਘ ਬਿੱਟਾ, ਰਜਿੰਦਰ ਸਿੰਘ ਮਸਿਆਣਾ, ਮਹਿੰਦਰ ਸਿੰਘ ਸ੍ਰੀਹਪੁਰ, ਲਖਵਿੰਦਰ ਸਿੰਘ ਚੱਕ ਬਾਮੂ, ਪ੍ਰਿਤਪਾਲ ਸਿੰਘ ਚੱਕ ਬਾਮੂ, ਮੈਨੇਜਰ ਸੁਖਵਿੰਦਰ ਸਿੰਘ ਬੱਸੀ, ਮੈਨੇਜਰ ਹਰਭਜਨ ਸਿੰਘ ਮਾਹਿਲਪੁਰ, ਪ੍ਰੋਫੈਸਰ ਸਤਵੰਤ ਕੌਰ ਸੱਤੀ, ਬੀਬੀ ਗੁਰਦੀਪ ਕੌਰ ਬੋਦਲ, ਹਰਕੀਰਤ ਕੌਰ ਬੋਦਲ ਮੀਤ ਪ੍ਰਧਾਨ ਇਸਤਰੀ ਵਿੰਗ, ਜਸਵਿੰਦਰ ਸਿੰਘ ਕਾਲੜਾ, ਸਰਬਜੀਤ ਸਿੰਘ ਮੋਮੀ, ਗੁਰ ਬਿਕਰਮ ਸਿੰਘ ਬਾਜਵਾ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸੁਖਬੀਰ ਸਿੰਘ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਮੋਹਨ ਦੀਪ ਸਿੰਘ, ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ, ਗੁਰਦੁਆਰਾ ਥੰਮਜੀ ਸਾਹਿਬ ਕਰਤਾਰਪੁਰ ਦੇ ਮੈਨੇਜਰ ਸੁਖਵਿੰਦਰ ਸਿੰਘ ਬੱਸੀ, ਰਸ਼ਮੀਤ ਸਿੰਘ, ਅਮਨਦੀਪ ਸਿੰਘ ਮੂਨਕ, ਸਲਵਿੰਦਰ ਸਿੰਘ, ਮਨਦੀਪ ਸਿੰਘ, ਬਲਵੀਰ ਸਿੰਘ ਹਜ਼ੂਰੀ ਰਾਗੀ, ਜਗਤਾਰ ਸਿੰਘ, ਇੰਸਪੈਕਟਰ ਹਰਮੀਤ ਸਿੰਘ, ਰਾਜਵਿੰਦਰ ਸਿੰਘ, ਮੰਗਲ ਸਿੰਘ, ਰਾਜਵਿੰਦਰ ਸਿੰਘ ਰਾਜਾ, ਰੂਪ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਭਾਈ ਕਲਿਆਣ ਸਿੰਘ ਤੇ ਭਾਈ ਅਮਰਜੀਤ ਸਿੰਘ ਜੰਡੀ ਨੇ ਨਿਭਾਈ।