29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ ਜੰਮੂ ਤੋਂ ਹੋਵੇਗੀ ਆਰੰਭ

ਚੰਡੀਗੜ੍ਹ /ਜੰਮੂ, 29 ਨਵੰਬਰ (ਅਜੀਤ ਬਿਊਰੋ)- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 30 ਨਵੰਬਰ ਨੂੰ ਜੰਮੂ ਤੋਂ 435 ਕਿਲੋਮੀਟਰ ਲੰਬੀ ਵਿ਼ਸ਼ਾਲ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਚਾਰ ਰੋਜ਼ਾ ਇਹ ਧਾਰਮਿਕ ਯਾਤਰਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ 3 ਦਸੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ।

Ad Position 21
No active advertisement
ਅਜੀਤ ਡੈਸਕ 30-11-2026
ਚੰਡੀਗੜ੍ਹ /ਜੰਮੂ, 29 ਨਵੰਬਰ (ਅਜੀਤ ਬਿਊਰੋ)- ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 30 ਨਵੰਬਰ ਨੂੰ ਜੰਮੂ ਤੋਂ 435 ਕਿਲੋਮੀਟਰ ਲੰਬੀ ਵਿ਼ਸ਼ਾਲ ਸ਼ੋਭਾ ਯਾਤਰਾ ਨੂੰ ਰਵਾਨਾ ਕੀਤਾ ਜਾਵੇਗਾ। ਚਾਰ ਰੋਜ਼ਾ ਇਹ ਧਾਰਮਿਕ ਯਾਤਰਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ 3 ਦਸੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਤਿਹਾਸਕ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗੀ। ਸਮਾਗਮਾਂ ਦੇ ਹਿੱਸੇ ਵਜੋਂ ਸੀਰ ਗੋਵਰਧਨਪੁਰ (ਵਾਰਾਣਸੀ), ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਇਕੋ ਸਮੇਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾ ਰਹੀਆਂ ਹਨ, ਜੋ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) ਵਿਖੇ ਸੰਪੂਰਨ ਹੋਣਗੀਆਂ। ਜੰਮੂ ਤੋਂ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਗੁਰਦੁਆਰਾ ਗੁਰੂ ਰਵਿਦਾਸ ਜੀ (ਬਾਹੂ ਫੋਰਟ), ਜੰਮੂ ਤੋਂ ਸ਼ੁਰੂ ਹੋਵੇਗੀ ਅਤੇ ਇਸ ਨੂੰ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਰਵਾਨਾ ਕੀਤਾ ਜਾਵੇਗਾ। ਲਗਭਗ 435 ਕਿਲੋਮੀਟਰ ਦੀ ਦੂਰੀ ਤੈਅ ਕਰਨ ਵਾਲੀ ਇਹ ਯਾਤਰਾ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਤੋਂ ਪਹਿਲਾਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਕਸਬਿਆਂ ਅਤੇ ਧਾਰਮਿਕ ਕੇਂਦਰਾਂ ਤੋਂ ਹੁੰਦੇ ਹੋਏ ਗੁਜ਼ਰੇਗੀ।
Ad Position 22
No active advertisement
ਪਿਛਲੀ ਖ਼ਬਰ ਰੋਜ਼ਾਨਾ ਸਵੇਰੇ ਸ਼ਾਮ ਲੱਗਦੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਗੁਰਮਤਿ ਸਮਾਗਮ ਮੁੱਖ ਸਮਾਗਮ 1...
Ad Position 24