29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਾਊਦੀ ਅਰਬ ਦੀ ਸੁਰੱਖਿਆ ਲਈ ਪਾਕਿਸਤਾਨੀ ਫ਼ੌਜ ਦੀ ਟੁਕੜੀ ਰਵਾਨਾ ਮੱਕਾ ਰੱਖਿਆ ਗੱਠਜੋੜ ਦੀ ਮੀਟਿੰਗ ਤੋਂ ਬਾਅਦ ਲਿਆ ਫ਼ੈਸਲਾ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਸਾਊਦੀ ਅਰਬ ਦਰਮਿਆਨ ਹੋਏ ਰੱਖਿਆ ਸਹਿਯੋਗ ਸਮਝੌਤੇ ਤਹਿਤ ਪਾਕਿਸਤਾਨੀ ਫ਼ੌਜ ਦੀ ਇਕ ਟੁਕੜੀ ਅੱਜ ਸਾਊਦੀ ਅਰਬ ਲਈ ਰਵਾਨਾ ਕੀਤੀ ਗਈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਸਾਊਦੀ ਅਰਬ ਦਰਮਿਆਨ ਹੋਏ ਰੱਖਿਆ ਸਹਿਯੋਗ ਸਮਝੌਤੇ ਤਹਿਤ ਪਾਕਿਸਤਾਨੀ ਫ਼ੌਜ ਦੀ ਇਕ ਟੁਕੜੀ ਅੱਜ ਸਾਊਦੀ ਅਰਬ ਲਈ ਰਵਾਨਾ ਕੀਤੀ ਗਈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਵਲੋਂ ਜਾਰੀ ਬਿਆਨ ਅਨੁਸਾਰ ਇਸ ਤਾਇਨਾਤੀ ਦਾ ਮੁੱਖ ਮਕਸਦ ਖੇਤਰ ’ਚ ਉੱਭਰ ਰਹੀਆਂ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਸਾਊਦੀ ਅਰਬ ਦੀਆਂ ਰੱਖਿਆ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸੰਬੰਧੀ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ’ਚ ਪਾਕਿ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਰੋਹ ’ਚ ਸਾਊਦੀ ਅਰਬ ਦੇ ਰਾਜਦੂਤ ਰਾਜੇਹ ਤਾਮੀ ਅਲਬੁਗਾਮੀ, ਚੀਫ਼ ਆਫ਼ ਜਨਰਲ ਸਟਾਫ਼ ਲੈਫ਼ਟੀਨੈਂਟ ਜਨਰਲ ਉਮਰ ਅਹਿਮਦ ਬੁਖ਼ਾਰੀ ਅਤੇ ਲਾਹੌਰ ਕੋਰ ਕਮਾਂਡਰ ਲੈਫ਼ਟੀਨੈਂਟ ਜਨਰਲ ਮੁਹੰਮਦ ਉਮਰ ਬਸ਼ੀਰ ਵੀ ਮੌਜੂਦ ਸਨ। ਆਈ. ਐੱਸ. ਪੀ. ਆਰ. ਨੇ ਕਿਹਾ ਕਿ ਇਹ ਤਾਇਨਾਤੀ ਦੋਵਾਂ ਦੇਸ਼ਾਂ ਦੀ ਪੁਰਾਣੀ ਰਣਨੀਤਕ ਭਾਈਵਾਲੀ ਨੂੰ ਦਰਸਾਉਂਦੀ ਹੈ ਅਤੇ ਪਾਕਿ ਸਾਊਦੀ ਅਰਬ ਦੀ ਸੁਰੱਖਿਆ, ਪ੍ਰਭੂਸੱਤਾ ਅਤੇ ਹਰਮੈਨ ਸ਼ਰੀਫੈਨ (ਮੱਕਾ ਅਤੇ ਮਦੀਨਾ) ਦੀ ਪਵਿੱਤਰਤਾ ਦੀ ਰਾਖੀ ਲਈ ਵਚਨਬੱਧ ਹੈ। ਫ਼ੌਜ ਦੀ ਇਹ ਰਵਾਨਗੀ ਇਸਲਾਮਾਬਾਦ ’ਚ ਹੋਈ ਮੱਕਾ ਰੱਖਿਆ ਗੱਠਜੋੜ ਦੀ ਰਣਨੀਤਕ, ਰਾਜਨੀਤਿਕ ਅਤੇ ਰੱਖਿਆ ਕਮੇਟੀ ਦੀ ਮੀਟਿੰਗ ਤੋਂ ਇਕ ਦਿਨ ਬਾਅਦ ਹੋਈ ਹੈ। ਪਾਕਿ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਦੱਸਿਆ ਕਿ ਪਾਕਿ, ਸਾਊਦੀ ਅਰਬ ਅਤੇ ਤੁਰਕੀ ਨੇ ਖੇਤਰੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਅਤੇ ਖੇਤਰ ’ਚ ਸ਼ਾਂਤੀ ਤੇ ਸਥਿਰਤਾ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੀਟਿੰਗ ’ਚ ਫ਼ੀਲਡ ਮਾਰਸ਼ਲ ਆਸਿਮ ਮੁਨੀਰ ਸਮੇਤ ਸਾਊਦੀ ਅਰਬ ਅਤੇ ਤੁਰਕੀ ਦੇ ਰੱਖਿਆ ਤੇ ਵਿਦੇਸ਼ ਮੰਤਰੀਆਂ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣਗੇ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਕੁਰਾਲੀ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕਰਨਗੇ-ਗੋਲਡੀ
Ad Position 24