29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੀ . ਜੇ . ਪੀ . ਆਗੂ ਸੌਰਭ ਦਾਸ ਵਲੋਂ ਹੱਦਬੰਦੀ ਬਿੱਲ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ (ਸੀ. ਜੇ.

Ad Position 21
No active advertisement
ਨਵੀਂ ਦਿੱਲੀ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਾ ਹੋਇਆ ਸੌਰਭ ਦਾਸ। ਤਸਵੀਰ : ਸ਼ਿਆਮ ਸੁੰਦਰ 30-11-2026
ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਸੌਰਭ ਦਾਸ ਨੇ ਪ੍ਰੈੱਸ ਕਲੱਬ ਆਫ਼ ਇੰਡੀਆ ਵਿਖੇ ਕੀਤੀ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਹੱਦਬੰਦੀ ਬਿੱਲ ਦਾ ਸਖ਼ਤ ਵਿਰੋਧ ਕੀਤਾ ਹੈ । ਉਨ੍ਹਾਂ ਦੋਸ਼ ਲਾਇਆ ਕਿ ਇਹ ਬਿੱਲ ਸੱਤਾਧਾਰੀ ਧਿਰ (ਬੀ.ਜੇ.ਪੀ.) ਨੂੰ ਸਿਆਸੀ ਫ਼ਾਇਦਾ ਪਹੁੰਚਾਉਣ ਅਤੇ ਲੰਬੇ ਸਮੇਂ ਤੱਕ ਸੱਤਾ ਵਿਚ ਬਣੇ ਰਹਿਣ ਦੀ ਇੱਕ ਕੋਸ਼ਿਸ਼ ਹੈ । ਉਨ੍ਹਾਂ ਨੇ ਵਿਰੋਧੀ ਧਿਰਾਂ ਨੂੰ ਇਸ ਬਿੱਲ ਦੇ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ । ਸੌਰਭ ਦਾਸ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਵਲੋਂ ਨਿਯੁਕਤ ਹੱਦਬੰਦੀ ਕਮਿਸ਼ਨ ਰਾਹੀਂ ਚੋਣ ਹਲਕਿਆਂ ਦੀਆਂ ਹੱਦਾਂ ਨੂੰ ਸੱਤਾਧਾਰੀ ਪਾਰਟੀ ਦੇ ਹੱਕ ਵਿਚ ਦੁਬਾਰਾ ਉਲੀਕਿਆ ਜਾ ਸਕਦਾ ਹੈ । ਉਨ੍ਹਾਂ ਇਸ ਨੂੰ ‘ਵੋਟ ਚੋਰੀ’ ਤੋਂ ਬਾਅਦ ‘ਸੀਟ ਚੋਰੀ’ ਵੱਲ ਵਧਦਾ ਕਦਮ ਕਰਾਰ ਦਿੱਤਾ । ਉਨ੍ਹਾਂ ਨੇ ਅਸਾਮ ਤੇ ਜੰਮੂ-ਕਸ਼ਮੀਰ ਵਿਚ ਹੋਈ ਪਿਛਲੀ ਹੱਦਬੰਦੀ ਦੀਆਂ ਉਦਾਹਰਨਾਂ ਦਿੱਤੀਆਂ । ਉਨ੍ਹਾਂ ਨਕਸ਼ਿਆਂ ਦੀ ਮਦਦ ਨਾਲ ਦਾਅਵਾ ਕੀਤਾ ਕਿ ਆਬਾਦੀ ਦੀ ਵੰਡ ਵਿਚ ਹੇਰ-ਫੇਰ ਕਰਕੇ ਭਾਜਪਾ ਦੇ ਰਵਾਇਤੀ ਵੋਟ ਬੈਂਕ ਨੂੰ ਸਿੱਧਾ ਲਾਭ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਸਾਰੀਆਂ ਵਿਰੋਧੀ ਪਾਰਟੀਆਂ ਅਤੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਸਦ ਵਿਚ ਇਸ ਬਿੱਲ ਦਾ ਡਟ ਕੇ ਵਿਰੋਧ ਕਰਨ । ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਸੜਕਾਂ ‘ਤੇ ਉਤਰਨ ਦਾ ਸੱਦਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਏਅਰ ਇੰਡੀਆ ਨੇ ਸਾਊਦੀ ਅਰਬ ਦੀਆਂ ਉਡਾਣਾਂ ’ਤੇ ਰੋਕ ਕੱਲ੍ਹ ਤੱਕ ਵਧਾਈ ਅਗਲੀ ਖ਼ਬਰ ਜੇਲ੍ਹ ਵਿਚ ਢੁਕਵਾਂ ਇਲਾਜ ਨਾ ਮਿਲਣ ’ ਤੇ ਯਾਸੀਨ ਮਲਿਕ ਨੇ ਦਿੱਲੀ ਹਾਈ ਕੋਰਟ ਨੂੰ ਲਿਖੀ ਚਿੱਠੀ
Ad Position 24