ਨਿਹਾਲ ਸਿੰਘ ਵਾਲਾ, 31 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਵਰਿ੍ਹਆਂ ਦੀ ਤਰ੍ਹਾਂ ਹੀ ਇਸ ਵਾਰ ਵੀ ਪਿੰਡ ਦੀਪ ਗੜ੍ਹ ਦੀ ਸੰਗਤ ਵਲੋਂ ਸ਼ਹੀਦਾਂ ਦੀ ਯਾਦ 'ਚ ਦੁੱਧ ਤੇ ਰਸ ਬਿਸਕੁਟਾਂ ਦਾ ਲੰਗਰ ਖੂਹ ਵਾਲੇ ਬੱਸ ਸਟੈਂਡ 'ਤੇ ਲਗਾਇਆ ਗਿਆ | ਬੱਚਿਆਂ ਤੇ ਨੌਜਵਾਨਾਂ ਨੇ ਸ਼ਰਧਾ ਅਤੇ ਸਤਿਕਾਰ ਸਹਿਤ ਬੇਮਿਸਾਲ ਸੇਵਾ ਕੀਤੀ | ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਹਰ ਸਾਲ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜ਼ਰ ਕੌਰ ਜੀ ਨੂੰ ਸਮਰਪਿਤ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਪਰਿਵਾਰ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਇਹ ਲੰਗਰ ਲਗਾਏ ਜਾਂਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਲੰਗਰ ਲਗਾਉਣ ਦਾ ਮੰਤਵ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਨਾਲ ਜੋੜਨਾ ਅਤੇ ਲਾਸਾਨੀ ਸ਼ਹਾਦਤਾਂ ਦੇ ਮੰਤਵਾਂ ਤੋਂ ਜਾਣੂੰ ਕਰਵਾਉਣਾ ਹੈ | ਇਸ ਮੌਕੇ ਡਾ. ਅਜੈਬ ਸਿੰਘ ਜੌਹਲ, ਬਲਦੇਵ ਸਿੰਘ ਢਿੱਲੋਂ, ਭਗਵਾਨ ਸਿੰਘ ਨਾਣ੍ਹੀ, ਜਗਸੀਰ ਸਿੰਘ ਸੀਰਾ, ਜਗਸੀਰ ਸਿੰਘ ਜੱਗਾ, ਮੇਜਰ ਸਿੰਘ ਜੌਹਲ, ਜਗਤਾਰ ਸਿੰਘ ਤਾਰਾ, ਗੁਰਮੇਲ ਸਿੰਘ ਜੌਹਲ, ਗੁਰਮੇਲ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ, ਚਮਕੌਰ ਸਿੰਘ ਪੰਚ, ਸੁਖਦੇਵ ਸਿੰਘ ਢਿੱਲੋਂ, ਪਹਿਲਾਜ ਸਿੰਘ ਮਾਨ, ਅਰਜੋਈ ਢਿੱਲੋਂ ਆਦਿ ਸੇਵਾਦਾਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ |