19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਸਬ ਜੇਲ੍ਹ ਮੋਗਾ ਵਿਖੇ ਲਗਾਇਆ ਮੈਡੀਕਲ ਕੈਂਪ <br/>

Ad Position 21
No active advertisement
ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਸੁਰਿੰਦਰਪਾਲ ਸਿੰਘ)-ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 6 ਦਸੰਬਰ ਤੋਂ ਪੂਰੇ ਇਕ ਮਹੀਨੇ ਲਈ ਪੰਜਾਬ ਵਿਚ 'ਯੂਥ ਅਗੇਂਸਟ ਡਰੱਗਜ਼ ਐਂਟੀ ਡਰੱਗਜ਼ ਅਵੇਅਰਨੈਸ ਡਰਾਈਵ' ਚਲਾਈ ਜਾ ਰਹੀ ਹੈ | ਇਸੇ ਮੁਹਿੰਮ ਦੇ ਤਹਿਤ ਅੱਜ ਮੈਡਮ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਸਬ ਜੇਲ੍ਹ ਮੋਗਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਮਨੋਵਿਗਿਆਨੀ ਡਾ. ਚਰਨਪ੍ਰੀਤ ਸਿੰਘ, ਚਮੜੀ ਦੇ ਮਾਹਿਰ ਡਾ. ਜਸਪ੍ਰੀਤ ਕੌਰ, ਡੈਂਟਲ ਡਾ. ਗੌਤਮਬੀਰ ਸਿੰਘ, ਅੱਖਾਂ ਦੇ ਮਾਹਿਰ ਡਾ. ਰੁਪਾਲੀ ਸੇਠੀ, ਹੱਡੀਆਂ ਦੇ ਮਾਹਿਰ ਡਾ. ਨਰਿੰਦਰਜੀਤ ਸਿੰਘ, ਚੈਸਟ ਤੇ ਟੀ.ਬੀ. ਦੇ ਡਾ. ਅਸ਼ਮਿਤਾ, ਫਾਰਮੇਸੀ ਅਫ਼ਸਰ ਰਾਜਪ੍ਰੀਤ ਸਿੰਘ, ਵਾਰਡ ਅਟੈਂਡੈਂਟ ਰਵਿੰਦਰ ਸਿੰਘ ਤੋਂ ਇਲਾਵਾ ਡੀ.ਐਲ.ਐਸ.ਏ. ਤੋਂ ਸਮੀਰ ਗੁਪਤਾ ਚੀਫ਼ ਲੀਗਲ ਏਡ ਡਿਫੈਂਸ ਕੌਂਸਲ, ਹਰਮੇਲ ਸਿੰਘ ਏ.ਐਸ.ਆਈ., ਸਿਕੰਦਰ ਸਿੰਘ ਪੈਰਾ ਲੀਗਲ ਵਲੰਟੀਅਰ, ਗੁਰਭੇਜ ਸਿੰਘ ਪੈਰਾ ਲੀਗਲ ਵਲੰਟੀਅਰ ਤੇ ਜਸਪ੍ਰੀਤ ਸਿੰਘ ਪੈਰਾ ਲੀਗਲ ਵਲੰਟੀਅਰ ਵਲੋਂ ਹਿੱਸਾ ਲਿਆ ਗਿਆ | ਸ਼ਿਲਪੀ ਗੁਪਤਾ ਸੀ.ਜੇ.ਐਮ. ਕਮ ਇੰਚਾਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਵੀ ਇਸ ਕੈਂਪ ਵਿਚ ਸ਼ਿਰਕਤ ਕੀਤੀ ਤੇ ਦੱਸਿਆ ਕਿ ਇਸ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਸ ਮੌਕੇ ਸਬ ਜੇਲ੍ਹ ਮੋਗਾ ਵਲੋਂ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 6 ਬੈਂਡ
Ad Position 24