19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਨੂੰ -ਡੀ.ਈ.ਓ.

Ad Position 21
No active advertisement
ਅਜੀਤ ਡੈਸਕ 01-01-2026
ਮੋਗਾ, 31 ਦਸੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਅਸ਼ੀਸ਼ ਕੁਮਾਰ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਿਆਲ ਸਿੰਘ ਮਠਾੜੂ ਨੇ ਦੱਸਿਆ ਕਿ ਐਨ.ਐਮ.ਐਮ.ਐਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2025 ਦੀਆਂ ਜ਼ਿਲ੍ਹਾ ਮੋਗਾ 'ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪੀ.ਐਸ.ਟੀ.ਐਸ.ਈ. ਪ੍ਰੀਖਿਆ 'ਚ ਸਰਕਾਰੀ ਸਕੂਲਾਂ 'ਚ ਦਸਵੀਂ ਜਮਾਤ 'ਚ ਪੜ੍ਹ ਰਹੇ 1941 ਪ੍ਰੀਖਿਆਰਥੀ ਭਾਗ ਲੈਣਗੇ ਤੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ 'ਚ ਅੱਠਵੀਂ ਦੇ 2005 ਪ੍ਰੀਖਿਆਰਥੀ ਭਾਗ ਲੈਣਗੇ | ਇਹ ਪ੍ਰੀਖਿਆ 4 ਜਨਵਰੀ 2026 ਨੂੰ ਹੋਵੇਗੀ | ਪੀ.ਐਸ.ਟੀ.ਐਸ.ਈ. ਦੀ ਪ੍ਰੀਖਿਆ ਲਈ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰ ਤੇ ਐਨ.ਐਮ.ਐਮ.ਐਸ. ਦੀ ਪ੍ਰੀਖਿਆ ਲਈ ਜ਼ਿਲ੍ਹੇ ਵਿਚ 7 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ | ਇਨ੍ਹਾਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਲਈ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਪ੍ਰੀਖਿਆ ਕੇਂਦਰਾਂ ਦੇ ਨੇੜੇ ਲੋੜੀਦੇ ਸੁਰੱਖਿਆ ਪ੍ਰਬੰਧ ਵੀ ਕਰ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਜਥੇਬੰਦੀ ਨੇ 2026 ਦਾ ਕੈਲੰਡਰ ਕੀਤਾ ਜਾਰੀ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24