20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਦਸਮੇਸ਼ ਸਕੂਲ ਹਰੀਨੌਂ 'ਚ ਐਨ.ਐਸ. ਐਸ. ਕੈਂਪ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

Ad Position 21
No active advertisement
ਅਜੀਤ ਡੈਸਕ 01-01-2026
ਕੋਟਕਪੂਰਾ, 31 ਦਸੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਤੇ ਸਹਾਇਕ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਚੱਲ ਰਿਹਾ ਸੱਤ ਰੋਜ਼ਾ ਐਨ.ਐਸ. ਐਸ ਕੈਂਪ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ ਹੋ ਗਿਆ | ਕੈਂਪ ਦੌਰਾਨ ਵਲੰਟੀਅਰਾਂ ਨੇ ਵੱਖ-ਵੱਖ ਥਾਵਾਂ ਦੀ ਸਫ਼ਾਈ ਕੀਤੀ | ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਤੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਦੇ ਅਣਮੁੱਲੇ ਵਿਚਾਰ ਸੁਣੇ | ਸਮਾਪਤੀ ਸਮਾਗਮ 'ਚ ਪ੍ਰਦੀਪ ਕੁਮਾਰ ਦਿਉੜਾ ਡਿਪਟੀ ਡੀ.ਈ.ਓ ਸੈਕੰਡਰੀ ਫ਼ਰੀਦਕੋਟ, ਜਗਜੀਤ ਸਿੰਘ ਚਹਿਲ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ, ਜਸਬੀਰ ਜੱਸੀ ਜ਼ਿਲ੍ਹਾ ਗਾਈਡੈਂਸ ਕੌਂਸਲਰ, ਨਵਦੀਪ ਸਿੰਘ ਕੱਕੜ ਸਟੇਟ ਐਵਾਰਡੀ, ਸਮਾਜਿਕ ਸਿੱਖਿਆ ਅਧਿਆਪਕ, ਬਾਬਾ ਪਾਲਾ ਜੀ ਤੇ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਹਰੀਨੌਂ) ਮਹਿਮਾਨਾਂ ਨੇ ਸ਼ਿਰਕਤ ਕੀਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਕੈਂਪ ਦੀ ਸਮੁੱਚੀ ਕਾਰਗੁਜਾਰੀ ਦੀ ਪ੍ਰਸ਼ੰਸਾ ਕਰਦਿਆਂ ਵਲੰਟੀਅਰਾਂ ਨੂੰ ਆਪਣੀ ਸ਼ਖ਼ਸੀਅਤ ਉਸਾਰੀ ਦੀ ਪ੍ਰੇਰਨਾ ਦਿੱਤੀ | ਸੰਸਥਾ ਦੇ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਤੇ ਪਿ੍ੰਸੀਪਲ ਸੋਮਾ ਦੇਵੀ ਨੇ ਕੈਂਪ ਦੀਆਂ ਸਮੁੱਚੀਆਂ ਗਤੀਵਿਧੀਆਂ ਤੇ ਕਾਰਗੁਜਾਰੀ ਪ੍ਰਤੀ ਆਪਣੀ ਸੰਤੁਸ਼ਟੀ ਦੇ ਪ੍ਰਭਾਵ ਸਾਂਝੇ ਕੀਤੇ | ਗੁਰਲੀਨ ਕੌਰ, ਰਮਨਪ੍ਰੀਤ ਕੌਰ ਤੇ ਕਿ੍ਸ਼ ਨੇ ਧਾਰਮਿਕ ਗੀਤ ਪੇਸ਼ ਕੀਤੇ | ਸਕੂਲ ਦੇ ਸੀਨੀਅਰ ਲੈਕਚਰਾਰ ਸਤਵਿੰਦਰ ਕੌਰ ਨੇ ਸਟੇਜ ਦਾ ਸੰਚਾਲਨ ਕੀਤਾ | ਕੈਂਪ 'ਚ ਗੁਰਸ਼ਵਿੰਦਰ ਸਿੰਘ ਤੇ ਪਰਮਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਬਲਜੀਤ ਕੌਰ, ਬਬਲਜੀਤ ਕੌਰ, ਕਰਮਜੀਤ ਕੌਰ, ਬਲਜਿੰਦਰ ਕੌਰ, ਪ੍ਰਗਟ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਵਿਖੇ ਸੱਤਵੇਂ ਜੋਤ ਬੁਟੀਕ ਕੱਪ ਦੇ ਫ਼ਾਈਨਲ ਮੁਕਾਬਲੇ 'ਚ ਚੇਅਰਮੈਨ ਧਾਲੀਵਾਲ ਨੇ ਇਨਾਮ ਵੰਡੇ ਅਗਲੀ ਖ਼ਬਰ ਗੁਰਮਤਿ ਸਮਾਗਮ 3 ਨੂੰ
Ad Position 24