14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕਾਂਗਰਸ ਦੇ ਮੌਜੂਦਾ ਕੌਂਸਲਰ ਅੰਗਰੇਜ਼ ਸਿੰਘ ਗੌਰੀ ਮਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬੱਧਨੀ ਕਲਾਂ, 1 ਜਨਵਰੀ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵਧੇਰੇ ਬਲ ਮਿਲਿਆ, ਜਦੋਂ ਨਗਰ ਪੰਚਾਇਤ ਬੱਧਨੀ ਕਲਾਂ ਦੇ ਵਾਰਡ ਨੰਬਰ 12 ਤੋਂ ਕਾਂਗਰਸ ਦੇ ਮੌਜੂਦਾ ਕੌਂਸਲਰ ਅੰਗਰੇਜ਼ ਸਿੰਘ ਗ਼ੌਰੀ ਮਾਨ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ | ਸ਼੍ਰੋ. ਅਕਾਲੀ ਦਲ ਇਸਤਰੀ ਵਿੰਗ ਦੀ ਸ਼ਹਿਰੀ ਪ੍ਰਧਾਨ ਜਸਵੀਰ ਕੌਰ, ਕੌਂਸਲਰ ਦੀ ਚੋਣ ਲੜ ਚੁੱਕੀ ਕਿਰਨਦੀਪ ਕੌਰ ਸਮੇਤ ਵੱਖ-ਵੱਖ ਪਾਰਟੀਆਂ ਛੱਡ ਕੇ 'ਆਪ' 'ਚ ਸ਼ਾਮਿਲ ਹੋਏ ਤਕਰੀਬਨ 50 ਵਿਅਕਤੀਆਂ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ, ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਅਮਨਦੀਪ ਸਿੰਘ ਸਿੱਧੂ ਨੰਬਰਦਾਰ ਨੇ ਸਿਰੋਪਾਉ ਪਾ ਕੇ ਸਨਮਾਨਿਤ ਕਰਦਿਆਂ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਕਾਸ ਕੰਮਾਂ ਦੀ ਵਚਨਬੱਧਤਾ ਨੂੰ ਦੁਹਰਾਇਆ | ਇਸ ਸਮੇਂ ਕੌਂਸਲਰ ਅੰਗਰੇਜ਼ ਸਿੰਘ ਗ਼ੌਰੀ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਰਹਿ ਕੇ ਕਰਵਾਏ ਜਾਂਦੇ ਨਜਾਇਜ਼ ਕੰਮਾਂ ਤੋਂ ਤੰਗ ਹੋ ਕੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਇਸ ਪਾਰਟੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ | ਇਸ ਸਮੇਂ ਬਲਵੀਰ ਸਿੰਘ ਸਾਬਕਾ ਐਮ.ਸੀ., ਜੀਵਨ ਸਿੰਘ, ਤਰਸੇਮ ਲਾਲ ਬੱਬੂ, ਗੁਰਨਾਮ ਸਿੰਘ ਗਾਮਾ, ਭੰਤਾਂ ਸਿੰਘ, ਜਸਵੀਰ ਸਿੰਘ, ਲਾਭ ਸਿੰਘ, ਕੁਲਦੀਪ ਕੌਰ, ਬਿੰਦਰ ਕੌਰ, ਹਰਪ੍ਰੀਤ ਸਿੰਘ, ਲਾਡੀ ਸਿੰਘ, ਅਮਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਵਿੱਕੀ ਸਿੰਘ, ਗੁਰਦੀਪ ਸਿੰਘ ਸਮੇਤ ਹੋਰਨਾਂ ਤਕਰੀਬਨ 50 ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਝੰਡਾਂ ਚੁੱਕਦਿਆਂ ਪਾਰਟੀ ਗਤੀਵਿਧੀਆਂ ਨੂੰ ਘਰ-ਘਰ ਪਹੰੁਚਾਉਣ ਦੀ ਗੱਲ ਆਖੀ | ਇਸ ਮੌਕੇ ਅਮਨਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਰਵੀ ਸ਼ਰਮਾ ਸਾਬਕਾ ਚੇਅਰਮੈਨ, ਮਨਪ੍ਰੀਤ ਸਿੰਘ ਸਤਨਾਮ, ਲਖਵੀਰ ਸਿੰਘ ਸਰਪੰਚ ਰਾਮੰੂਵਾਲਾ ਕਲਾਂ, ਗੁਰਵਿੰਦਰ ਸਿੰਘ ਸਰਪੰਚ, ਹਰਜੀਤ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ ਜੱਸੀ ਮੈਂਬਰ ਬਲਾਕ ਸੰਮਤੀ, ਰਾਜ ਕੁਮਾਰ ਗਰਗ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਜਗਰਾਜ ਸਿੰਘ ਸਾਬਕਾ ਐਮ.ਸੀ., ਤਰਸੇਮ ਲਾਲ, ਹਰਦੀਪ ਸਿੰਘ ਬਲਾਕ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਾਰੀਆਂ ਧਿਰਾਂ ਨੂੰ ਇਕ ਮੰਚ 'ਤੇ ਇਕੱਠੇ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ- ਜਥੇਦਾਰ ਰਣਸੀਂਹ <br/>
Ad Position 24