14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਸ਼ਾ ਕਰਨ ਤੋਂ ਰੋਕਣ 'ਤੇ ਕਿਰਚ ਮਾਰ ਕੇ ਕੀਤਾ ਜ਼ਖਮੀ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਮੋਗਾ, 1 ਜਨਵਰੀ (ਗੁਰਤੇਜ ਸਿੰਘ ਬੱਬੀ)-ਖਾਲੀ ਪਏ ਮਕਾਨ 'ਚ ਨਸ਼ਾ ਕਰਨ ਤੋਂ ਰੋਕਣ 'ਤੇ ਮੁੱਦਈ ਦੀ ਕੁੱਟਮਾਰ ਕਰਨ ਦੇ ਨਾਲ ਕਿਰਚ ਮਾਰ ਕੇ ਜ਼ਖਮੀ ਕਰ ਦਿੱਤਾ | ਜਾਣਕਾਰੀ ਮੁਤਾਬਿਕ ਸਾਜਨ ਸਿੰਘ ਪੁੱਤਰ ਸੰਮੀ ਸਿੰਘ ਵਾਸੀ ਹਾਕਮ ਕਾ ਅਗਵਾੜ ਨੇ ਥਾਣਾ ਸਿਟੀ ਸਾਊਥ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਸੁਖਚੈਨ ਸਿੰਘ ਉਰਫ਼ ਸੁੱਖਾ ਆਪਣੇ ਕਿਸੇ ਹੋਰ ਸਾਥੀ ਨਾਲ ਬੁੱਕਣ ਵਾਲਾ ਰੋਡ 'ਤੇ ਬਣੇ ਉਸ ਦੀ ਚਾਚੀ ਦੇ ਬੇ-ਆਬਾਦ ਪਏ ਮਕਾਨ ਵਿਚ ਆ ਕੇ ਨਸ਼ਾ ਵਗ਼ੈਰਾ ਕਰਦੇ ਸਨ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਕਿਰਚ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਦਾ ਇਲਾਜ ਸਿਵਲ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਹੌਲਦਾਰ ਹਰਜਿੰਦਰ ਸਿੰਘ ਵਲੋਂ ਦੋਸ਼ੀ ਸੁਖਚੈਨ ਸਿੰਘ ਉਰਫ਼ ਸੁੱਖਾ ਨੂੰ ਵਰਤੀ ਗਈ ਕਿਰਚ ਸਮੇਤ ਕਾਬੂ ਕਰ ਲਿਆ ਅਤੇ ਉਸ ਖ਼ਿਲਾਫ਼ ਥਾਣਾ ਸਿਟੀ ਸਾਊਥ 'ਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ |
Ad Position 22
No active advertisement
ਪਿਛਲੀ ਖ਼ਬਰ 12ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 6 ਨੂੰ <br/> ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਹਲਕਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ <br/>
Ad Position 24