ਮੋਗਾ, 1 ਜਨਵਰੀ (ਸੁਰਿੰਦਰਪਾਲ ਸਿੰਘ)-ਨਵੇਂ ਸਾਲ 2026 ਦੇ ਸ਼ੁੱਭ ਮੌਕੇ 'ਤੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਗਰਗ ਅਤੇ ਸਾਰੇ ਅਧਿਆਪਕਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਦੇ ਵਿਹੜੇ 'ਚ ਨਵੇਂ ਸਾਲ ਦਾ ਸਵਾਗਤ ਕਰਦਿਆਂ ਉਮੀਦ ਕੀਤੀ ਗਈ ਕਿ ਸਾਲ 2026 ਸਾਰਿਆਂ ਦੇ ਜੀਵਨ ਵਿਚ ਖ਼ੁਸ਼ੀਆਂ, ਚੰਗੀ ਸਿਹਤ, ਸਫਲਤਾ ਅਤੇ ਨਿਰੰਤਰ ਤਰੱਕੀ ਲੈ ਕੇ ਆਵੇ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਡਾ. ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਰਫ਼ ਇਕ ਵਿੱਦਿਅਕ ਸੰਸਥਾ ਨਹੀਂ ਹੈ, ਸਗੋਂ ਇਕ ਸੰਸਕਿ੍ਤ ਵਿੱਦਿਅਕ ਪਰਿਵਾਰ ਹੈ, ਜਿੱਥੇ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਆਧੁਨਿਕ ਸਿੱਖਿਆ ਦਾ ਤਾਲਮੇਲ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਇਕ ਮਜ਼ਬੂਤ ਨੀਂਹ ਰੱਖਦਾ ਹੈ | ਸਕੂਲ ਪ੍ਰਬੰਧਨ ਨੇ ਕਿਹਾ ਕਿ ਸਾਲ 2026 ਵਿਚ ਸਕੂਲ ਸਿੱਖਿਆ ਦੇ ਨਾਲ-ਨਾਲ ਚਰਿੱਤਰ ਨਿਰਮਾਣ, ਅਨੁਸ਼ਾਸਨ, ਸਮੇਂ ਦੀ ਪਾਬੰਦਤਾ, ਸਖ਼ਤ ਮਿਹਨਤ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਤਰਜੀਹ ਦੇਵੇਗਾ | ਵਿਦਿਆਰਥੀਆਂ ਨੂੰ ਸਚਾਈ, ਇਮਾਨਦਾਰੀ, ਹਮਦਰਦੀ, ਦੇਸ਼ ਭਗਤੀ ਅਤੇ ਸਹਿਯੋਗ ਦੀ ਭਾਵਨਾ ਨਾਲ ਨਵੇਂ ਸਾਲ ਵਿਚ ਅੱਗੇ ਵਧਣ ਦੀ ਤਾਕੀਦ ਕੀਤੀ ਗਈ | ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਨੇ ਕਿਹਾ ਕਿ ਸਾਲ 2026 ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੇਂ ਖੰਭ ਦੇਵੇਗਾ | ਅੰਤ ਵਿਚ ਸਕੂਲ ਪਰਿਵਾਰ ਵਲੋਂ ਸਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ 2026 ਦੀਆਂ ਮੁਬਾਰਕਾਂ ਦਿੰਦੇ ਹੋਏ ਇਹ ਪ੍ਰਗਟਾਵਾ ਕੀਤਾ ਗਿਆ ਕਿ ਸਕੂਲ ਹਮੇਸ਼ਾ ਮਿਆਰੀ ਸਿੱਖਿਆ, ਕਦਰਾਂ-ਕੀਮਤਾਂ ਅਤੇ ਇਕ ਉੱਜਲ ਭਵਿੱਖ ਦੇ ਨਿਰਮਾਣ ਲਈ