16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਹੋਈ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਾਘਾ ਪੁਰਾਣਾ, 1 ਜਨਵਰੀ (ਟਿੰਕੂ ਕਾਠਪਾਲ)-ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ ਦੀ ਪ੍ਰਧਾਨਗੀ ਹੇਠ ਪਿੰਡ ਵੈਰੋਕੇ ਵਿਖੇ ਕੀਤੀ ਗਈ | ਅੱਜ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਤੇ ਮੁਲਾਜ਼ਮ, ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵਲੋਂ ਬਿਜਲੀ ਬਿੱਲ 2025, ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਖਿਲਾਫ਼ ਸੰਘਰਸ਼ ਤੇਜ਼ ਕਰਨ ਲਈ ਕੀਤੀ ਹੈ | ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਮੋਰਚੇ ਦੇ ਸੱਦੇ 'ਤੇ ਜਨਤਕ ਲਾਮਬੰਦੀ ਕਰਕੇ ਘਰ-ਘਰ ਸੰਘਰਸ਼ ਦਾ ਸੁਨੇਹਾ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ, ਦੋ ਵਰਕੀ ਲੀਫਲੇਟ ਵੰਡਣ ਤੋਂ ਇਲਾਵਾ 4 ਜਨਵਰੀ ਤੱਕ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ 'ਚ ਮੋਟਰਸਾਈਕਲ ਮਾਰਚ, ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਨੂੰ ਤੇਜ ਕੀਤਾ ਜਾਵੇਗਾ, 16 ਜਨਵਰੀ ਨੂੰ ਡੀ.ਸੀ. ਦਫ਼ਤਰ ਮੋਗਾ ਵਿਖੇ 12 ਵਜੇ ਤੋਂ 3 ਵਜੇ ਤੱਕ ਇਕ ਦਿਨ ਦੇ ਵਿਸ਼ਾਲ ਧਰਨੇ 'ਚ ਵੀ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਹੈ | ਸੰਯੁਕਤ ਮੋਰਚੇ ਦੇ ਸੱਦੇ ਤਹਿਤ 4 ਜਨਵਰੀ ਨੂੰ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿਖੇ ਇਕੱਤਰ ਹੋ ਕੇ ਹਲਕੇ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ, ਜੋ ਪਿੰਡਾਂ ਵਿਚ ਮਾਰਚ ਕਰਦਾ ਹੋਇਆ ਬਾਘਾ ਪੁਰਾਣਾ ਵਿਖੇ ਹੀ ਸਮਾਪਤ ਕੀਤਾ ਜਾਵੇਗਾ | ਇਸ ਦੌਰਾਨ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਬਲਾਕ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਬਲਾਕ ਵਿੱਤ ਸਕੱਤਰ ਜਗਵਿੰਦਰ ਕੌਰ ਰਾਜੇਆਣਾ, ਬਲਜੀਤ ਸਿੰਘ, ਸਾਧੂ ਸਿੰਘ ਲੰਡੇ, ਅਮਨਪ੍ਰੀਤ ਸਿੰਘ ਵੈਰੋਕੇ, ਨਿਰਮਲ ਸਿੰਘ, ਬਲਵਿੰਦਰ ਸਿੰਘ ਨੱਥੂਵਾਲਾ, ਬੂਟਾ ਸਿੰਘ, ਕੁਲਵੰਤ ਸਿੰਘ ਰਾਜੇਆਣਾ, ਗੁਰਸੇਵਕ ਸਿੰਘ ਭਲੂਰ, ਬਲਦੇਵ ਸਿੰਘ ਛੋਟਾ ਘਰ, ਹਰਜਿੰਦਰ ਸਿੰਘ ਲੰਗੇਆਣਾ ਆਦਿ ਕਿਸਾਨ ਆਗੂ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਮਾਤਾ ਨਸੀਬ ਕੌਰ ਬਰਾੜ ਦੇ ਅਕਾਲ ਚਲਾਣੇ 'ਤੇ ਵੱਡੀ ਗਿਣਤੀ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਪੁਲਿਸ ਸਟੇਸ਼ਨ ਬਾਘਾ ਪੁਰਾਣਾ ਵਿਖੇ ਪਾਠ ਦੇ ਭੋਗ ਪਾਏ <br/>
Ad Position 24