16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਨੇ ਸਕੂਲੀ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਚਾਉਕੇ, 1 ਜਨਵਰੀ (ਮਨਜੀਤ ਸਿੰਘ ਘੜੈਲੀ)-ਪਿਛਲੇ ਕੁਝ ਦਿਨ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਬੱਲ੍ਹੋ ਮੇਨ ਵਿਖੇ ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਵਲੋਂ ਖੇਡਾਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਸਾਇਟੀ ਵਲੋਂ ਬੱਚਿਆਂ ਨੂੰ ਪਾਣੀ ਪੀਣ ਲਈ ਵਾਟਰ ਕੂਲਰ ਲਗਵਾਇਆ ਗਿਆ ਹੈ ਅਤੇ ਨਾਲ ਹੀ ਸਕੂਲ ਦੀ ਸੁਰੱਖਿਆ ਲਈ ਲੋਹੇ ਦਾ ਗੇਟ ਵੀ ਬਣਵਾ ਕੇ ਲਗਾਇਆ ਗਿਆ ਹੈ | ਇਸ ਸੇਵਾ ਲਈ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਮਲਜੀਤ ਕÏਰ ਜਿਉਂਦ, ਮਾਸਟਰ ਰਾਜੇਸ਼ ਕੁਮਾਰ ਤੇ ਸਮੂਹ ਸਟਾਫ਼ ਵਲੋਂ ਸੁਸਾਇਟੀ ਦੇ ਸਰਪ੍ਰਸਤ ਦਵਿੰਦਰ ਸਿੰਘ ਫ਼ਰਾਂਸ ਦਾ ਉਚੇਚੇ ਤੌਰ 'ਤੇ ਵਿਸ਼ੇਸ਼ ਧੰਨਵਾਦ ਕੀਤਾ | ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ, ਕੈਸ਼ੀਅਰ ਪਰਮਿੰਦਰ ਸਿੰਘ, ਸਕੱਤਰ ਗੁਰਲਾਲ ਸਿੰਘ ਖ਼ਾਲਸਾ, ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਮਨਜਿੰਦਰ ਸਿੰਘ, ਅਰਜਿੰਦਰ ਸਿੰਘ, ਤੀਰਥ ਸਿੰਘ, ਜਸਵੀਰ ਸਿੰਘ, ਨੈਬ ਸਿੰਘ, ਜਗਦੇਵ ਸਿੰਘ, ਵਿੱਕੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ 'ਤੇ ਕੇਸ ਸਰਕਾਰ ਦੀ ਕਮਜ਼ੋਰ ਮਾਨਸਿਕਤਾ ਦਾ ਪ੍ਰਤੀਕ-ਬਰਾੜ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ 3.0 ਸਕੀਮ ਸ਼ੁਰੂ
Ad Position 24